ਪੰਜਾਬ ਦੇ ਰਾਜਪਾਲ ਵੱਲੋਂ ਨਵੇਂ ਕੈਬਨਿਟ ਤੇ ਰਾਜ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ

ਮੁੱਖ ਮੰਤਰੀ ਕੋਲ ਆਮ ਪ੍ਰਸ਼ਾਸਨ, ਪ੍ਰਸੋਨਲ, ਗ੍ਰਹਿ ਮਾਮਲੇ ਤੇ ਨਿਆਂ ਅਤੇ ਵਿਜੀਲੈਂਸ ਵਿਭਾਗ, ਮਨਪ੍ਰੀਤ ਬਾਦਲ ਨੂੰ ਦਿੱਤਾ ਵਿੱਤ ਵਿਭਾਗ

ਅਮਰਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ਅਤੇ ਸਿਫਾਰਸ਼ ਉੱਤੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਨਵੇਂ ਮੰਤਰੀਆਂ ਨੂੰ ਵਿਭਾਗ ਅਲਾਟ ਕਰ ਦਿੱਤੇ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਆਮ ਪ੍ਰਸ਼ਾਸ਼ਨ, ਪ੍ਰਸੋਨਲ, ਗ੍ਰਹਿ ਮਾਮਲੇ ਤੇ ਨਿਆਂ, ਵਿਜੀਲੈਂਸ ਅਤੇ ਬਾਕੀ ਕੈਬਨਿਟ ਮੰਤਰੀਆਂ ਨੂੰ ਅਲਾਟ ਨਾ ਕੀਤੇ ਗਏ ਵਿਭਾਗਾਂ ਦਾ ਕੰਮਕਾਜ ਦੇਖਣਗੇ। ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਸਿਹਤ ਤੇ ਪਰਿਵਾਰ ਭਲਾਈ, ਖੋਜ ਤੇ ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲੇ ਸਬੰਧੀ ਵਿਭਾਗ ਦਿੱਤੇ ਗਏ ਹਨ। ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਸਥਾਨਕ ਸਰਕਾਰ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਤੇ ਅਜਾਇਬ ਘਰ ਵਿਭਾਗ ਦਿੱਤੇ ਗਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ, ਯੋਜਨਾ ਅਤੇ ਰੁਜ਼ਗਾਰ ਉਤਪਤੀ ਵਿਭਾਗ ਦਿੱਤੇ ਗਏ ਹਨ। ਇਸੇ ਤਰ੍ਹਾਂ ਹੀ ਸ੍ਰੀ ਸਾਧੂ ਸਿੰਘ ਧਰਮਸੋਤ ਨੂੰ ਅਨੁਸੂਚਿਤ ਜਾਤੀਆਂ ਅਤੇ ਪਛੱੜੀਆਂ ਸ਼੍ਰੇਣੀਆਂ ਦੀ ਭਲਾਈ ਵਿਭਾਗ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਿੱਤੇ ਗਏ ਹਨ। ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਸ੍ਰੀ ਰਾਣਾ ਗੁਰਜੀਤ ਸਿੰਘ ਨੂੰ ਸਿੰਚਾਈ ਅਤੇ ਬਿਜਲੀ ਵਿਭਾਗ ਅਲਾਟ ਕੀਤੇ ਗਏ ਹਨ ਜਦਕਿ ਕੈਬਨਿਟ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦਿੱਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਰਾਜ ਮੰਤਰੀ (ਆਜ਼ਾਦ ਚਾਰਜ) ਸ੍ਰੀਮਤੀ ਅਰੁਣਾ ਚੌਧਰੀ ਨੂੰ ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ (ਆਜ਼ਾਦ ਚਾਰਜ) ਵਿਭਾਗ ਜਦਕਿ ਰਾਜ ਮੰਤਰੀ (ਆਜ਼ਾਦ ਚਾਰਜ) ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ (ਆਜ਼ਾਦ ਚਾਰਜ) ਦਿੱਤੇ ਗਏ ਹਨ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…