ਪੰਜਾਬ ਦੇ ਰਾਜਪਾਲ ਵੱਲੋਂ ਡੀਐਸਪੀ ਚੰਦ ਸਿੰਘ ਦਾ ਵਧੀਆਂ ਸੇਵਾਵਾਂ ਲਈ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਅਕਤੂਬਰ:
ਪੰਜਾਬ ਪੁਲੀਸ ਦੇ ਅਫ਼ਸਰਾਂ ਤੇ ਜਵਾਨਾਂ ਦੀਆਂ ਵਧੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਾਸ਼ਟਰਪਤੀ ਪੁਲੀਸ ਮੈਡਲ ਦੇਣ ਲਈ ਹੋਏ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਵੱਲੋਂ ਨਾਭਾ ਦੇ ਡੀਐਸਪੀ ਚੰਦ ਸਿੰਘ ਨੂੰ ਪੰਜਾਬ ਪੁਲੀਸ ਵਿੱਚ ਕੀਤੇ ਗਏ ਵਧੀਆਂ ਕੰਮਾਂ ਅਤੇ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਚੰਦ ਸਿੰਘ ਸਾਲ 2007-08 ਵਿੱਚ ਥਾਣਾ ਸਦਰ ਖਰੜ ਵਿੱਚ ਬਤੌਰ ਐਸਐਚਓ ਰਹੇ ਅਤੇ ਉਨ੍ਹਾਂ ਆਪਣੀ ਡਿਊਟੀ ਬਾਖ਼ੂਬੀ ਨਿਭਾਉਂਦੇ ਹੋਏ ਇਸ ਇਲਾਕੇ ਵਿੱਚ ਵੱਖਰੀ ਪਹਿਚਾਣ ਬਣਾਈ। ਉਹ ਲੋਕਾਂ ਦੇ ਹਰਮਨ ਪਿਆਰੇ ਅਤੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਵਜੋਂ ਵੀ ਜਾਣੇ ਜਾਂਦੇ ਹਨ।
ਸਾਲ 2013 ਵਿੱਚ ਉਨ੍ਹਾਂ ਨੂੰ ਸਰਕਾਰ ਵੱਲੋਂ ਬਤੌਰ ਡੀ.ਐਸ.ਪੀ.ਵਜੋਂ ਤਰੱਕੀ ਦਿੱਤੀ ਗਈ ਸੀ। ਉਸ ਤੋਂ ਬਾਅਦ ਉਨ੍ਹਾਂ ਡੀ.ਐਸ.ਪੀ ਟਰੈਫ਼ਿਕ ਪਟਿਆਲਾ, ਡੀ.ਐਸ.ਪੀ ਹੈੱਡਕੁਆਟਰ ਪਟਿਆਲਾ, ਡੀ.ਐਸ.ਪੀ ਰੂਰਲ ਬਠਿੰਡਾ, ਡੀ.ਐਸ.ਪੀ ਤਲਵੰਡੀ ਸਾਬੋ ਵਿੱਚ ਤਾਇਨਾਤ ਰਹੇ ਹਨ ਅਤੇ ਹਰ ਖੇਤਰ ਤੇ ਇਲਾਕੇ ਵਿੱਚ ਉਨ੍ਹਾਂ ਨੇ ਪੁਲੀਸ ਦੀ ਡਿਊਟੀ ਨੂੰ ਇਮਾਨਦਾਰੀ, ਬਾਖੂਬੀ ’ਤੇ ਮਿਹਨਤ ਨਾਲ ਕਰਦੇ ਹੋਏ ਇੱਕ ਵੱਖਰੀ ਪਹਿਚਾਣ ਬਣਾਈ। ਉਹ ਇਸ ਸਮੇਂ ਨਾਭਾ ਵਿੱਚ ਬਤੌਰ ਡੀ.ਐਸ.ਪੀ.ਤਾਇਨਾਤ ਹਨ। ਇੱਥੋਂ ਦੇ ਵਸਨੀਕ ਲਾਇਨਜ਼ ਕਲੱਬ ਖਰੜ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਸੁਭਾਸ਼ ਅਗਰਵਾਲ, ਜਗਦੀਸ਼ ਸਿੰਘ ਖਾਲਸਾ, ਨਿਰਮਲ ਸਿੰਘ, ਨਰਿੰਦਰ ਸਿੰਘ, ਜ਼ਿਲ੍ਹਾ ਪ੍ਰੀਸਦ ਮੈਬਰ ਤੇ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਮਲਕੀਅਤ ਸਿੰਘ ਖੱਟੜਾ, ਸਰਬਜੀਤ ਸਿੰਘ ਢੀਂਡਸਾ ਸਮੇਤ ਹੋਰ ਬਹੁਤ ਸਾਰੇ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…