Nabaz-e-punjab.com

ਪੰਜਾਬ ਦੇ ਰਾਜਪਾਲ ਵੱਲੋਂ ਸ਼ਲਾਘਾਯੋਗ ਸੇਵਾਵਾਂ ਬਦਲੇ ਕੌਂਸਲਰ ਸਤਵੀਰ ਧਨੋਆ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਾਰਚ:
ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੱਲੋਂ ਅੱਜ ਸ਼ਹਿਰ ਦੇ ਉੱਘੇ ਸਮਾਜ ਸੇਵੀ ਅਤੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੂੰ ਸ਼ਲਾਘਾਯੋਗ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਧਨੋਆ ਨੂੰ ਇਹ ਸਨਮਾਨ ਸਮਾਜ ਭਲਾਈ, ਸਭਿਆਚਾਰ, ਸਿਹਤ ਸੇਵਾਵਾਂ, ਵਾਤਾਵਰਨ, ਸਿੱਖਿਆ, ਨੌਜਵਾਨਾਂ ਨੂੰ ਖੇਡਣ ਲਈ ਖੇਡ ਦਾ ਮੈਦਾਨ ਤਿਆਰ ਕਰਕੇ ਦੇਣਾ ਅਤੇ ਹੋਰ ਲੋੜਵੰਦਾਂ ਦੀ ਮਦਦ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਸਦਕਾ ਦਿੱਤਾ ਗਿਆ ਹੈ। ਸ੍ਰੀ ਬਦਨੌਰ ਨੇ ਕਿਹਾ ਕਿ ਸਮਾਜ ਸੇਵਾ ਕਰਨਾ ਕਿਸੇ ਕਿਸੇ ਦੇ ਹੀ ਹਿੱਸੇ ਆਉਂਦਾ ਹੈ ਅਤੇ ਸਮਾਜ ਨੂੰ ਸਤਵੀਰ ਸਿੰਘ ਧਨੋਆ ਵਰਗੇ ਉੱਦਮੀਆਂ ਦੀ ਬੇਹੱਦ ਲੋੜ ਹੈ ਤਾਂ ਜੋ ਸਮਾਜ ਨੂੰ ਸਹੀ ਸੇਧ ਅਤੇ ਨੌਜਵਾਨ ਵਰਗ ਨੂੰ ਯੋਗ ਅਗਵਾਈ ਮਿਲ ਸਕੇ।
ਇਸ ਮੌਕੇ ਸਨਮਾਨ ਹਾਸਲ ਕਰਨ ਤੋਂ ਬਾਅਦ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਇਹ ਸਾਰਾ ਕੁਝ ਇਲਾਕਾ ਨਿਵਾਸੀਆਂ, ਸੁਸਾਇਟੀ ਮੈਂਬਰਾਂ ਅਤੇ ਸਵੈਇੱਛਕ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਇਕੱਲਾ ਬੰਦਾ ਕੁਝ ਨਹੀਂ ਕਰ ਸਕਦਾ ਹੈ। ਉਨ੍ਹਾਂ ਨੇ ਰਾਜਪਾਲ ਕੋਲੋ ਮਿਲੇ ਵਿਸ਼ੇਸ਼ ਐਵਾਰਡ ਨੂੰ ਸ਼ਹਿਰ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਹੋਰ ਵਧੇਰੇ ਉਤਸ਼ਾਹ ਨਾਲ ਲੋਕ ਹਿੱਤ ਵਿੱਚ ਸਮਾਜਿਕ ਕੰਮ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਉਨ੍ਹਾਂ ਵੱਲੋਂ ਖੂਨਦਾਨ, ਮੈਡੀਕਲ ਕੈਂਪ, ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਸਮੇਤ ਵਾਤਾਵਰਨ ਦੀ ਸੰਭਾਲ, ਪੰਜਾਬੀ ਮਾਂ ਬੋਲੀ ਦੀ ਸੇਵਾ, ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਦੀ ਮਦਦ, ਕੁਦਰਤੀ ਆਫ਼ਤਾਂ ਦੌਰਾਨ ਪੀੜਤਾਂ ਦੀ ਮਦਦ ਅਤੇ ਸਫ਼ਾਈ ਕਾਰਜ ਸੇਵਾ ਭਾਵਨਾ ਨਾਲ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…