ਪੰਜਾਬ ਦੇ ਰਾਜਪਾਲ ਬਦਨੌਰ ਵੱਲੋਂ ਸ਼ਲਾਘਾਯੋਗ ਕੰਮਾਂ ਬਦਲੇ ਡੀਸੀ ਸ੍ਰੀਮਤੀ ਸਪਰਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੁਹਾਲੀ ਖੂਨਦਾਨ ਕੈਂਪ ਲਗਾਉਣ ਵਿੱਚ ਪੰਜਾਬ ਭਰ ਵਿੱਚ ਤੀਜ਼ੇ ਨੰਬਰ ’ਤੇ ਰਹੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ:
ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪੰਜਾਬ ਭਰ ਵਿੱਚ ਖੂਨਦਾਨ ਕੈਂਪ ਲਗਾਉਣ ਲਈ ਤੀਜੇ ਨੰਬਰ ਤੇ ਰਹੀ ਹੈ ਅਤੇ ਲੋੜਵੰਦ ਲੋਕਾਂ ਲਈ ਸੁਸਾਇਟੀ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ। ਜਿਸ ਦੇ ਬਦਲੇ ਰਾਜਪਾਲ ਪੰਜਾਬ ਅਤੇ ਪ੍ਰਧਾਨ ਪੰਜਾਬ ਸਟੇਟ ਰੈਡ ਕਰਾਸ ਸੁਸਾਇਟੀ ਸ੍ਰੀ ਵੀ.ਪੀ. ਸਿੰਘ ਬਦਨੌਰ ਵੱਲੋਂ ਜ਼ਿਲ੍ਰ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਜਿਹੜੇ ਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇੱਥੇ ਇਹ ਵਰਨਣਯੋਗ ਹੈ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਜਿੱਥੇ ਲੋੜਵੰਦ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਤਪਰ ਰਹਿੰਦੀ ਹੈ ਉੱਥੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਾਡੀ ਰਸੋਈ ਸਕੀਮ ਅਧੀਨ 2 ਲੱਖ 12 ਹਜ਼ਾਰ 487 ਵਿਅਕਤੀਆਂ ਨੂੰ 10 ਰੁਪਏ ਪ੍ਰਤੀ ਦੁਪਹਿਰ ਦਾ ਖਾਣਾ ਇਕੱਲੇ ਮੁਹਾਲੀ ਸ਼ਹਿਰ ਵਿੱਚ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਸਾਡੀ ਰਸੋਈ ਸਕੀਮ ਅਧੀਨ ਡੇਰਾਬਸੀ ਅਤੇ ਖਰੜ ਵਿੱਚ ਵੀ ਦੁਪਹਿਰ ਦਾ ਸਸਤਾ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਹੁਣ ਤੱਕ 16 ਹਜ਼ਾਰ ਤੋਂ ਵੱਧ ਸਿੱਖਿਆਰਥੀਆਂ ਨੂੰ ਫਸਟਏਡ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਇਸ ਨੂੰ ਹੇਠਲੇ ਪੱਧਰ ਤੱਕ ਲਿਜਾਣ ਲਈ ਸਮਾਂ ਸਾਰਨੀ ਬਣਾ ਕੇ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿਚ ਵੀ ਫਸਟ ਏਡ ਦੀ ਸਿਖਲਾਈ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵੱਧ ਤੋਂ ਵੱਧ ਸਵੈਇੱਛਤ ਮੈਂਬਰ ਬਨਣ ਤਾਂ ਜੋ ਸੁਸਾਇਟੀ ਦੇ ਕੰਮਾਂ ਦਾ ਘੇਰਾ ਹੋਰ ਵਿਸਾਲ ਕੀਤਾ ਜਾ ਸਕੇ ਅਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੁਸਾਇਟੀ ਦੇ ਸਮਾਜ ਸੇਵੀ ਅਤੇ ਪੈਟਰਨ ਹਰਪ੍ਰੀਤ ਸਿੰਘ ਰੇਖੀ ਨੂੰ ਰਾਜ ਪੱਧਰੀ ਰੈਡ ਕਰਾਸ ਸੁਸਾਇਟੀ ਦੀ ਮੈਨੇਜਿੰਗ ਬਾਡੀ ਦਾ ਮੈਂਬਰ ਚੁਣਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…