nabaz-e-punjab.com

ਬ੍ਰਹਮ ਮਹਿੰਦਰਾ ਦੀ ਖ਼ਬਰ ਲੈਣ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਫੋਰਟਿਸ ਹਸਪਤਾਲ ਪਹੁੰਚੇ

ਬਾਈਪਾਸ ਸਰਜਰੀ ਤੋਂ ਬਾਅਦ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਹਾਲਤ ਸੁਧਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਇੱਥੋਂ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬ੍ਰਹਮ ਮਹਿੰਦਰਾ ਦੀ ਹਾਲਤ ਵਿੱਚ ਪਹਿਲਾਂ ਨਾਲੋਂ ਕੁਝ ਸੁਧਾਰ ਆਇਆ ਹੈ। ਉਹ ਆਈਸੀਯੂ ਵਿੱਚ ਵੈਂਟੀਲੇਟਰ ’ਤੇ ਹਨ। ਬੁੱਧਵਾਰ ਨੂੰ ਕੈਬਨਿਟ ਮੰਤਰੀ ਦੀ ਬਾਈਪਾਸ ਸਰਜਰੀ ਅਤੇ ਪੇਟ ਦੀ ਇੱਕ ਅੰਤੜੀ ਦਾ ਅਪਰੇਸ਼ਨ ਕਰਨ ਤੋਂ ਬਾਅਦ ਉਨ੍ਹਾਂ ਦੀ ਹਾਲਤ ਬਿਹਤਰ ਦੱਸੀ ਜਾ ਰਹੀ ਹੈ। ਮੈਡੀਕਲ ਟੀਮ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਘਬਰਾਉਣ ਵਾਲੀ ਗੱਲ ਨਹੀਂ ਹੈ। ਉਨ੍ਹਾਂ ਦੀ ਹਾਲਤ ਕੱਲ ਨਾਲੋਂ ਕੁਝ ਬਿਹਤਰ ਹੈ।
ਉਧਰ, ਵੀਰਵਾਰ ਨੂੰ ਦੇਰ ਸ਼ਾਮ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਫੋਰਟਿਸ ਹਸਪਤਾਲ ਦਾ ਦੌਰਾ ਕਰਕੇ ਬ੍ਰਹਮ ਮਹਿੰਦਰਾ ਦੀ ਖ਼ਬਰ-ਸਾਰ ਲਈ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਅਤੇ ਇਲਾਜ ਵਿੱਚ ਜੁਟੀ ਮੈਡੀਕਲ ਟੀਮ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਰਾਜਪਾਲ ਨੇ ਕੈਬਨਿਟ ਮੰਤਰੀ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਉਨ੍ਹਾਂ ਦੀ ਪਤਨੀ ਅਤੇ ਬੇਟੇ ਨੂੰ ਹੌਸਲਾ ਦਿੱਤਾ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਅਤੇ ਹੋਰ ਪ੍ਰਸ਼ਾਸਨਿਕ ਵੀ ਹਾਜ਼ਰ ਸਨ। ਡੀਸੀ ਸ੍ਰੀ ਗਿਰੀਸ਼ ਦਿਆਲਨ ਨੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਨੂੰ ਕਿਹਾ ਕਿ ਕਿਸੇ ਵੀ ਚੀਜ਼ ਦੀ ਲੋੜ ਲਈ ਉਹ ਤੁਰੰਤ ਮੁਹਾਲੀ ਪ੍ਰਸ਼ਾਸਨ ਖਾਸ ਕਰਕੇ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਸੰਪਰਕ ਕਰਨ।
ਮਿਲੀ ਜਾਣਕਾਰੀ ਅਨੁਸਾਰ ਹਨ। ਐਤਵਾਰ ਦੀ ਰਾਤ ਨੂੰ ਅਚਾਨਕ ਕੈਬਨਿਟ ਮੰਤਰੀ ਦੀ ਤਬੀਅਤ ਖ਼ਰਾਬ ਹੋ ਗਈ ਸੀ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਬੀਤੇ ਦਿਨੀਂ ਉਨ੍ਹਾਂ ਦੇ ਪੇਟ ਅਤੇ ਛਾਤੀ ਵਿੱਚ ਜ਼ਿਆਦਾ ਤਕਲੀਫ਼ ਹੋਣ ਕਾਰਨ ਪਹਿਲਾਂ ਦੁਪਹਿਰ ਵੇਲੇ ਪੇਟ ਦੀ ਇੱਕ ਅੰਤੜੀ ਦਾ ਅਪਰੇਸ਼ਨ ਕੀਤਾ ਗਿਆ ਲੇਕਿਨ ਖੂਨ ਜ਼ਿਆਦਾ ਵਿਹਣ ਕਾਰਨ ਬਾਈਪਾਸ ਸਰਜਰੀ ਅੱਗੇ ਟਾਲ ਦਿੱਤੀ ਸੀ ਲੇਕਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਤੋਂ ਬਾਅਦ ਬੁੱਧਵਾਰ ਦੇਰ ਸ਼ਾਮ ਡਾਕਟਰਾਂ ਵੱਲੋਂ ਰਿਸਕ ਲੈ ਕੇ ਮੰਤਰੀ ਦੀ ਬਾਈਪਾਸ ਸਰਜਰੀ ਵੀ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਪੇ-ਪੈਰਿਟੀ ਦੇ ਮੁੱਦੇ ’ਤੇ ਕੀ…