Share on Facebook Share on Twitter Share on Google+ Share on Pinterest Share on Linkedin ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ: ਮੁਹਾਲੀ ਵਿੱਚ ਮੁਲਾਜ਼ਮਾਂ ਨੇ ਕੀਤੀ ਵਿਸ਼ਾਲ ਰੋਸ ਰੈਲੀ ਆਉਣ ਵਾਲੇ ਦਿਨਾਂ ਵਿੱਚ ਕਿਸਾਨ, ਮਜ਼ਦੂਰ ਤੇ ਹੋਰ ਵਰਗਾਂ ਦੇ ਲੋਕ ਵੀ ਹੋਣਗੇ ਮੁਲਾਜ਼ਮ ਰੈਲੀਆਂ ਵਿੱਚ ਸ਼ਾਮਲ ਮੁਲਾਜ਼ਮਾਂ ਦੀਆਂ ਪ੍ਰਵਾਨਿਤ ਜਾਇਜ਼ ਮੰਗਾਂ ਲਾਗੂ ਕਰਨ ਤੋਂ ਸਰਕਾਰ ਨੇ ਮੂੰਹ ਫੇਰਿਆ: ਖਹਿਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ: ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ, ਵਾਅਦਾਖ਼ਿਲਾਫ਼ੀ ਅਤੇ ਅੜੀਅਲ ਰਵੱਈਏ ਵਿਰੁੱਧ ਵੀਰਵਾਰ ਨੂੰ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ, ਪੰਜਾਬ ਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਅਤੇ ਮੁਲਾਜ਼ਮਾਂ ਦੇ ਰਾਜਨੀਤਿਕ ਵਿੰਗ ਵੱਲੋਂ ਸਾਂਝੇ ਤੌਰ ’ਤੇ ਇੱਥੋਂ ਦੇ ਫੇਜ਼-8 ਸਥਿਤ ਪੁੱਡਾ ਗਰਾਉਂਡ ਵਿਖੇ ਜ਼ਬਰਦਸਤ ਰੋਸ ਰੈਲੀ ਕੀਤੀ ਅਤੇ ਧਰਨਾ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਸਰਕਾਰ ਵੱਲੋਂ ਕੀਤੀਆਂ ਮੀਟਿੰਗਾਂ ਵਿੱਚ ਪ੍ਰਵਾਨਿਤ ਮੰਗਾਂ ਨੂੰ ਲਾਗੂ ਕਰਨ ਦੀ ਥਾਂ ਹੁਕਮਰਾਨ ਮੁੱਕਰਨ ਹੁੰਦੇ ਜਾ ਰਹੇ ਹਨ। ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਸਰਕਾਰ ਦੀ ਇਨ੍ਹਾਂ ਵਾਅਦਾਖ਼ਿਲਾਫ਼ੀਆਂ ਦੇ ਮੱਦੇਨਜ਼ਰ ਮੁਲਾਜ਼ਮ ਵਰਗ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਮੁਲਾਜ਼ਮ ਸਰਕਾਰ ਦੇ ਮੰੂਹ ਵੱਲ ਤੱਕ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਗੂੜੀ ਨੀਂਦ ਤੋਂ ਜਗਾਉਣ ਲਈ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਸਾਂਝਾ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਨਿਰਮਲ ਸਿੰਘ ਸੈਣੀ, ਪਸ਼ੂ ਪਾਲਣ ਵਿਭਾਗ ਤੋਂ ਸ਼ਮਸ਼ੇਰ ਸਿੰਘ, ਗੁਰਮੇਲ ਸਿੰਘ ਸਿੱਧੂ, ਵਿੱਤ ਤੇ ਯੋਜਨਾ ਵਿਭਾਗ ਤੋਂ ਮਨਦੀਪ ਸਿੰਘ ਸਿੱਧੂ, ਪੁੱਡਾ ਤੋਂ ਚਰਨਜੀਤ ਕੌਰ, ਕੰਵਲਜੀਤ ਕੌਰ, ਪੰਜਾਬ ਸਿਵਲ ਸਕੱਤਰੇਤ ਤੋਂ ਗੁਰਪ੍ਰੀਤ ਸਿੰਘ, ਪੈਨਸ਼ਨਰਜ਼ ਫਰੰਟ ਦੇ ਪ੍ਰਧਾਨ ਕਰਮ ਸਿੰਘ ਧਨੋਆ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ ਅਤੇ ਅਕਾਲੀ ਸਰਕਾਰ ਸਮੇਂ ਦੀਆਂ ਲੰਬਿਤ ਮੰਗਾਂ ਮੰਨਣ ਦੀ ਥਾਂ ਇਨ੍ਹਾਂ ਮੰਗਾਂ ਦੀ ਸੂਚੀ ਵਿੱਚ ਹੋਰ ਵਾਧਾ ਕੀਤਾ ਹੈ। ਭਰੋਸੇਯੋਗ ਸੂਤਰਾਂ ਦਾ ਹਵਾਲਾ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਵਿੱਤ ਮੰਤਰੀ ਦੇ ਮੁਲਾਜ਼ਮਾਂ ਪ੍ਰਤੀ ਨਕਾਰਾਤਮਿਕ ਰਵੱਈਏ ਕਰਕੇ ਮੰਤਰੀਆਂ ਦੀ ਕਮੇਟੀ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੁਲਾਜ਼ਮ ਮਾਮਲਿਆਂ ਵਿੱਚ ਰੁਚੀ ਨਹੀਂ ਦਿਖਾਈ ਜਾ ਰਹੀ ਹੈ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਸੁਹਿਰਦ ਨਹੀਂ ਹੈ, ਪ੍ਰੰਤੂ ਸਰਕਾਰ ਨੇ ਹੁਣ ਇਹ ਜ਼ਿੰਮੇਵਾਰੀ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਸੌਂਪ ਕੇ ਡੰਗ ਸਾਰਿਆ ਜਾ ਰਿਹਾ ਹੈ। ਸਾਂਝਾਂ ਮੰਚ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਮਾਮਲਿਆਂ ਦੇ ਇੰਚਾਰਜ ਕਾਂਗਰਸ ਆਗੂ ਹਰੀਸ਼ ਰਾਵਤ ਨਾਲ ਮੁਲਾਕਾਤ ਕਰਕੇ ਕਾਂਗਰਸ ਵੱਲੋਂ ਮੁਲਾਜ਼ਮਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਤੋਂ ਜਾਣੂ ਕਰਵਾਉਂਦਿਆਂ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਗਿਣਤੀ ਲਗਭਗ 8 ਲੱਖ ਦੇ ਕਰੀਬ ਹੈ ਅਤੇ ਮੁਲਾਜ਼ਮ ਵਰਗ ਦੀਆਂ 45 ਲੱਖ ਵੋਟਾਂ ਹਨ। ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮ ਜਥੇਬੰਦੀ ਦੇ ਆਗੂ ਗੁਰਮੇਲ ਸਿੰਘ ਮੌਜੋਵਾਲ ਸੁਸ਼ੀਲ ਕੁਮਾਰ, ਜਗਦੀਸ਼ ਸਿੰਘ, ਮਲਕੀਤ ਸਿੰਘ, ਅਮਰਜੀਤ ਵਾਲੀਆ, ਰਵਿੰਦਰ ਕੌਰ ਗਿੱਲ, ਖੇਤੀਬਾੜੀ ਵਿਭਾਗ ਤੋਂ ਅਮਿਤ ਕਟੋਚ, ਪੰਚਾਇਤ ਵਿਭਾਗ ਤੋਂ ਜਗਜੀਤ ਸਿੰਘ, ਸਹਿਕਾਰਤਾ ਵਿਭਾਗ ਤੋਂ ਜਸਵਿੰਦਰ ਸਿੰਘ, ਜਲ ਸਰੋਤ ਤੋਂ ਸੁਰਿੰਦਰ ਸਿੰਘ, ਸਫਾਈ ਕਰਮਚਾਰੀਆਂ ਦੇ ਪ੍ਰਧਾਨ ਹੰਸ ਰਾਜ, ਗੁਰਮੁੱਖ ਸਿੰਘ ਰਾਜਪੁਰਾ, ਰਣਜੀਤ ਸਿੰਘ ਡਿਪਟੀ ਸਕੱਤਰ ਸਿੱਖਿਆ, ਹੋਮ ਗਾਰਡ ਵੈਲਫੇਅਰ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਰੈਲੀ ਵਿੱਚ ਭਾਗ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ