ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਵਫ਼ਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ, ਮੁਹਾਲੀ, 20 ਸਤੰਬਰ:
ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ-ਚਰਚਾ ਕਰਦਿਆਂ ਉਨ੍ਹਾਂ ਨੂੰ ਜਲਦੀ ਲਾਗੂ ਕਰਨ ਦਾ ਭਰੋਸਾ ਦਿੱਤਾ। ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਮੁਹਾਲੀ ਵਿੱਚ ਮੁੱਖ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦੇਣ ਮੌਕੇ ਮੁਹਾਲੀ ਪ੍ਰਸ਼ਾਸਨ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ।
ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਸਕੱਤਰ ਬਿਕਰਮਜੀਤ ਸ਼ੇਰਗਿੱਲ, ਡਾਇਰੈਕਟਰ ਡਾ. ਗੁਰਸ਼ਰਨ ਸਿੰਘ ਬੇਦੀ, ਸੰਯੁਕਤ ਡਾਇਰੈਕਟਰ ਡਾ. ਸ਼ਿਆਮ ਸਿੰਘ ਸਮੇਤ ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ, ਜਨਰਲ ਸਕੱਤਰ ਵਿਪਨ ਗੋਇਲ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾ, ਵਿੱਤ ਸਕੱਤਰ ਰਾਜੀਵ ਮਲਹੋਤਰਾ, ਆਡਿਟ ਸਕੱਤਰ ਹਰਦੀਪ ਸਿੰਘ ਗਿਆਨਾ, ਸਕੱਤਰ ਪਰਮਜੀਤ ਸਿੰਘ ਸੋਹੀ, ਸਾਬਕਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸੰਗਰੂਰ, ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਗੁਰਮੀਤ ਸਿੰਘ ਪਟਿਆਲਾ, ਜਥੇਬੰਦਕ ਸਕੱਤਰ ਰਜਿੰਦਰ ਕੰਬੋਜ, ਸੀਨੀਅਰ ਵੈਟਰਨਰੀ ਇੰਸਪੈਕਟਰ ਅਮਰਦੀਪ ਸਿੰਘ ਸੋਹੀ, ਅਸ਼ੋਕ ਕੁਮਾਰ ਜਲੰਧਰ ਸਮੇਤ ਹੋਰ ਹਾਜ਼ਰ ਸਨ।
ਜਥੇਬੰਦੀ ਦੇ ਵਫ਼ਦ ਨੇ ਪਸ਼ੂ ਪਾਲਣ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ 2011 ਵਿੱਚ ਭਰਤੀ ਹੋਏ ਵੈਟਰਨਰੀ ਇੰਸਪੈਕਟਰਾਂ ਵੱਲੋਂ 7000 ਤਨਖ਼ਾਹ ਤੇ 18 ਮਹੀਨੇ ਸਰਵਿਸ, ਸੀਨੀਅਰ ਵੈਟਰਨਰੀ ਇੰਸਪੈਕਟਰਾਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੇਣਾ, ਤਹਿਸੀਲ ਪੱਧਰੀ ਹਸਪਤਾਲ ਵਿੱਚ ਨਵੀਆਂ ਅਸਾਮੀਆਂ ਦੀ ਰਚਨਾ ਕਰਨਾ, ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦੀ ਅਸਾਮੀ ਡਿਪਟੀ ਡਾਇਰੈਕਟਰ ਦਫ਼ਤਰ ਵਿੱਚ ਕਰਨ ਸਮੇਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦੀ ਤਨਖ਼ਾਹ 4800 ਗਰੇਡ ਪੇਅ ਨਾਲ ਫਿਕਸ ਕਰਨਾ, ਵੈਟਰਨਰੀ ਇੰਸਪੈਕਟਰ ਕਾਡਰ ਦੀਆਂ ਤਨਖ਼ਾਹ ਸਕੇਲ ਦੀ ਤਰੁੱਟੀਆਂ, ਵਿਭਾਗ ਦੀਆਂ ਅਸਾਮੀਆਂ ਨੂੰ ਮੁੜ ਘੋਖਣ, ਨਵੀਂ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਦਾ ਛੇਵਾਂ ਪੇਅ ਸਕੇਲ ਦੇਣਾ ਆਦਿ ਜਾਇਜ਼ ਮੰਗਾਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਇੰਸਪੈਕਟਰਾਂ ਦੀ ਇੱਕ-ਇੱਕ ਮੰਗ ’ਤੇ ਜਥੇਬੰਦੀ ਦਾ ਪੱਖ ਸੁਣਿਆ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਸਾਰੇ ਮਸਲਿਆਂ ਸਬੰਧੀ ਤਜਵੀਜ਼ ਬਣਾ ਕੇ ਭੇਜਣ ਦੇ ਨਿਰਦੇਸ਼ ਦਿੱਤੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…