ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਮਨੀਸ਼ ਤਿਵਾੜੀ

ਮੁੱਖ ਮੰਤਰੀ ਵੱਲੋਂ ਲਿਆਏ ਖੇਤੀ ਬਿੱਲਾਂ ਨਾਲ ਕਿਸਾਨਾਂ ਸਮੇਤ ਹੋਰਨਾਂ ਵਰਗਾਂ ਦਾ ਅਧਿਕਾਰ ਸੁਰੱਖਿਅਤ ਹੋਏ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 23 ਅਕਤੂਬਰ:
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਜਿਨ੍ਹਾਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਚ ਪਾਸ ਕੀਤੇ ਖੇਤੀ ਬਿਲਾਂ ਰਾਹੀਂ ਨਾ ਸਿਰਫ਼ ਕਿਸਾਨਾਂ‘ ਸਗੋਂ ਸਮਾਜ ਹਾਲੇ ਉਸ ਵਰਗ ਦੇ ਅਧਿਕਾਰ ਸੁਰੱਖਿਅਤ ਕੀਤੇ ਹਨ‘ ਜਿਹੜੇ ਕੇਂਦਰ ਦੀ ਮੋਦੀ ਸਰਕਾਰ ਲਿਆਏ ਖੇਤੀ ਕਾਨੂੰਨਾਂ ਕਾਰਨ ਚਿੰਤਾ ਵਿੱਚ ਸਨ। ਐਮਪੀ ਤਿਵਾੜੀ ਖਰੜ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਵਿਵਸਥਾ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਦੀ ਅਗਵਾਈ ਹੇਠ ਮਲੀਸ਼ ਤਿਵਾੜੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਹਿਮਾਂਸ਼ੂ ਜੈਨ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਸ੍ਰੀ ਤਿਵਾੜੀ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਹੈ। ਜਿਸਦਾ ਪ੍ਰਮਾਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਦਿੱਤਾ ਗਿਆ ਹੈ, ਜਿਸ ਨਾਲ ਨਾ ਸਿਰਫ ਕਿਸਾਨਾਂ, ਸਗੋਂ ਸਮਾਜ ਹਰ ਉਸ ਵਰਗ ਦੇ ਅਧਿਕਾਰ ਸੁਰੱਖਿਅਤ ਹੋਏ ਹਨ। ਹੁਣ ਦੂਜੇ ਸੂਬਿਆਂ ਦੀ ਸਰਕਾਰਾਂ ਵੀ ਅਜਿਹੇ ਕਾਨੂੰਨ ਲਿਆਉਣ ਤੇ ਵਿਚਾਰ ਕਰ ਰਹੀਆਂ ਹਨ। ਇਸੇ ਦੇ ਨਾਲ ਉਨ੍ਹਾਂ ਨੇ ਰਾਜਪਾਲ ਅਤੇ ਰਾਸ਼ਟਰਪਤੀ ਨੂੰ ਕਿਸਾਨਾਂ ਦੇ ਹਿੱਤ ਵਿਚ ਇਨ੍ਹਾਂ ਬਿਲਾਂ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਰਵਿੰਦਰ ਪਾਲ ਸਿੰਘ ਪਾਲੀ ਚੇਅਰਮੈਨ ਪੀਬੀਏਈਸੀ, ਕਮਲਜੀਤ ਸੈਣੀ ਚੇਅਰਮੈਨ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ਼ ਇੰਡਸਟਰੀ ਡਿਵੈਲਪਮੈਂਟ ਬੋਰਡ, ਯਾਦਵਿੰਦਰ ਸਿੰਘ ਸੀਨੀਅਰ ਵਾਈਸ ਚੇਅਰਮੈਨ, ਯਸ਼ਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ, ਰਾਜਵਿੰਦਰ ਸਿੰਘ ਰਾਜੀ, ਗੁਰਿੰਦਰ ਬਿੱਲਾ ਪ੍ਰਧਾਨ ਬਲਾਕ ਕਾਂਗਰਸ ਖਰੜ, ਸਵਰਨਜੀਤ ਕੌਰ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ, ਅਮਰੀਕ ਸਿੰਘ ਹੈਪੀ, ਐਡਵੋਕੇਟ ਨਰਿੰਦਰ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…