ਪੰਜਾਬ ਸਰਕਾਰ ਵੱਲੋਂ ਪੰਥ ਰਤਨ ਜਥੇਦਾਰ ਟੌਹੜਾ ਦੀ ਬਰਸੀ ’ਤੇ 1 ਅਪਰੈਲ ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਲਗਾਈ ਡਿਊਟੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਮਾਰਚ:
ਪੰਜਾਬ ਸਰਕਾਰ ਨੇ ਉੱਘੇ ਸਿੱਖ ਵਿਦਵਾਨ ਅਤੇ ਪੰਥਕ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ ਇਕ ਅਪ੍ਰੈਲ, 2017 ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਆਗੂ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਇਸ ਸਮਾਰੋਹ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੇ ਉਸ ਦਿਨ ਪਹਿਲਾਂ ਹੀ ਨਿਰਧਾਰਤ ਰੁਝੇਵਿਆਂ ਕਾਰਨ ਉਨ੍ਹਾਂ ਨੇ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਿੰਮੇਵਾਰੀ ਲਾਈ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਜਥੇਦਾਰ ਟੌਹੜਾ ਦੀ ਇਸ ਬਰਸੀ ਮੌਕੇ ਰਾਜ ਪੱਧਰੀ ਸਮਾਰੋਹ ਕਰਨ ਲਈ ਅੱਜ ਸਵੇਰੇ ਮੁੱਖ ਮੰਤਰੀ ਨੇ ਿÎੲਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਅਤੇ ਉਨ੍ਹਾਂ ਨੇ ਇਸ ਸਮਾਰੋਹ ਵਾਸਤੇ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਪਹਿਲਾਂ ਹੀ ਨਿਰਧਾਰਤ ਰੁਝੇਵਿਆਂ ਕਾਰਨ ਇਸ ਸਮਾਰੋਹ ਵਿੱਚ ਸ਼ਾਮਲ ਹੋਣ ਬਾਰੇ ਆਪਣੀ ਅਸਮਰਥਾ ’ਤੇ ਅਫ਼ਸੋਸ ਜ਼ਾਹਰ ਕੀਤਾ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਜਥੇਦਾਰ ਟੌਹੜਾ ਨਾਲ ਤਿੰਨ ਦਹਾਕੇ ਲੰਬੇ ਨਿੱਜੀ ਸਬੰਧਾਂ ਨੂੰ ਯਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਮਹਾਨ ਸਿੱਖ ਆਗੂ ਨੂੰ ਜਨਤਕ ਜੀਵਨ ਵਿੱਚ ਕਦਰਾਂ ਕੀਮਤਾਂ ’ਤੇ ਅਧਾਰਿਤ ਸਿਆਸਤ ਦਾ ਪਾਸਾਰ ਕਰਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…