Nabaz-e-punjab.com

ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਯੋਜਨਾ ਬੁਰੀ ਤਰ੍ਹਾਂ ਫੇਲ: ਜਗਦੇਵ ਸਿੰਘ ਮਲੋਆ

ਆਪ ਆਗੂ ਜਗਦੇਵ ਸਿੰਘ ਮਲੋਆ ਨੇ ਮੁਹਾਲੀ ਵਿੱਚ ਮੁਲਾਜ਼ਮਾਂ ਦੇ ਹੱਕ ਵਿੱਚ ਅਹਿਮ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਆਮ ਆਦਮੀ ਪਾਰਟੀ (ਆਪ) ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਯੋਜਨਾ ਨੂੰ ਬੁਰੀ ਤਰ੍ਹਾਂ ਫੇਲ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਅੱਜ ਇੱਥੋਂ ਦੇ ਫੇਜ਼-7 ਵਿੱਚ ਮੀਟਿੰਗ ਦੌਰਾਨ ਪੰਜਾਬ ਭਰ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਆਪ ਆਗੂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੁਲਜ਼ਮ ਵਰਗ ਇਨਸਾਫ਼ ਪ੍ਰਾਪਤੀ ਲਈ ਸੜਕਾਂ ’ਤੇ ਆ ਗਿਆ ਹੈ। ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਮੁਹਾਲੀ ਅਤੇ ਸੰਗਰੂਰ ਵਿੱਚ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਮੁਲਾਜ਼ਮ ਧਰਨੇ ’ਤੇ ਬੈਠੇ ਹਨ।
ਜਗਦੇਵ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਮੁਲਾਜ਼ਮਾਂ ਦਾ ਬਹੁਤ ਬੁਰਾ ਹਾਲ ਹੈ ਅਤੇ ਮੁਲਾਜ਼ਮ ਆਪਣਾ ਹੱਕ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਦਿਲਚਸਪੀ ਲੈ ਕੇ ਸੁਪਰੀਮ ਕੋਰਟ ਦੇ ਆਰਡਰ ‘ਬਰਾਬਰ ਕੰਮ ਬਰਾਬਰ ਤਨਖ਼ਾਹ’ ਦੇ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਇੰਨ ਬਿੰਨ ਲਾਗੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਛੇ ਮਹੀਨੇ ਪਹਿਲਾਂ ਡੇਲੀਵੇਜ ਕਰਮਚਾਰੀਆਂ ਦੀ ਤਨਖ਼ਾਹ 9200 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪ੍ਰੰਤੂ ਸਰਕਾਰ ਦਾ ਆਪਣਾ ਇਹ ਫੈਸਲਾ ਹਾਲੇ ਤੱਕ ਲਾਗੂ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰੇਗੀ ਅਤੇ ਮੁਲਾਜ਼ਮਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…