nabaz-e-punjab.com

ਪੰਜਾਬ ਸਰਕਾਰ ਵੱਲੋਂ 29 ਅਗਸਤ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਅਗਸਤ:
ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਭਲਕੇ 28 ਅਗਸਤ ਨੂੰ ਸਾਧਵੀ ਬਲਾਤਕਾਰ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਹਿੰਸਾ ਭੜਕਣ ਦੇ ਸੰਭਾਵੀ ਖ਼ਤਰੇ ਅਤੇ ਡੇਰਾ ਵਿਾਦ ਸਬੰਧੀ ਸੋਸ਼ਲ ਮੀਡੀਆ ’ਤੇ ਪਰੋਸੀ ਜਾਣ ਵਾਲੀਆਂ ਝੂਠੀਆਂ ਅਫ਼ਵਾਹਾਂ ਕਾਰਨ ਪੈਦਾ ਹੋਣ ਸ਼ੰਕਟ ਤੋਂ ਬਚਨ ਲਈ ਪੰਜਾਬ ਸਰਕਾਰ ਨੇ ਸਮੂਹ ਟੈਲੀਕਾਮ ਕੰਪਨੀਆਂ ਨੂੰ ਇਕ ਹੁਕਮ ਜਾਰੀ ਕਰਦਿਆਂ 29 ਅਗਸਤ ਤੱਕ ਮੋਬਾਇਲ ਇੰਟਰਨੈੱਟ ਸੇਵਾਵਾਂ (2ਜੀ/3ਜੀ/4ਜੀ/ਸੀ.ਡੀ.ਐਮ.ਏ), ਸਾਰੀਆਂ ਐਸ.ਐਮ.ਐਸ. ਸੇਵਾਵਾਂ ਅਤੇ ਡੋਂਗਲ ਸੇਵਾਵਾਂ ਬੰਦ ਰੱਖਣ ਲਈ ਕਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਲਕੇ ਸੋਮਵਾਰ ਨੂੰ ਸੀ.ਬੀ.ਆਈ. ਕੋਰਟ ਵੱਲੋਂ ਡੇਰਾ ਮੁਖੀ ਖ਼ਿਲਾਫ਼ ਸਜ਼ਾ ਮੁਕੱਰਰ ਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਵਾਲੀ ਦੇ ਮਾਹੌਲ ਨੂੰ ਬਰਕਰਾਰ ਰੱਖਣ ਲਈ ਇਹ ਕਦਮ ਚੁੱਕੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਰੋਕਿਆ ਜਾ ਸਕੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…