ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ 93 ਫੀਸਦੀ ਤੋਂ ਵੱਧ ਵਾਅਦੇ ਪੂਰੇ ਕੀਤੇ: ਬਲਬੀਰ ਸਿੱਧੂ

ਬਲੌਂਗੀ ਗਊਸ਼ਾਲਾ ਵਿੱਚ ਰੱਖੜੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ, ਭੈਣਾਂ ਨੂੰ ਸੂਟ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ 93 ਫੀਸਦੀ ਤੋਂ ਵੱਧ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਬਾਕੀ ਰਹਿੰਦੇ ਸਾਰੇ ਵਾਅਦੇ ਆਉਣ ਵਾਲੇ ਇਕ-ਦੋ ਮਹੀਨਿਆਂ ਵਿੱਚ ਪੂਰੇ ਕਰ ਦਿੱਤੇ ਜਾਣਗੇ। ਅੱਜ ਇੱਥੇ ਬਾਲ ਗੋਪਾਲ ਗਊਸ਼ਾਲਾ ਬਲੌਂਗੀ ਵਿਖੇ ਰੱਖਣੀ ਤਿਉਹਾਰ ਨੂੰ ਸਮਰਪਿਤ ਆਯੋਜਿਤ ਵਿਸ਼ੇਸ਼ ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਜ਼ਿਕਰਯੋਗ ਤਰੱਕੀ ਹਾਸਲ ਕੀਤੀ ਹੈ। ਕਰੋਨਾ ਕਾਲ ਦੌਰਾਨ ਜਿੱਥੇ ਹੋਰ ਸੂਬਿਆਂ ਵਿੱਚ ਲੋਕਾਂ ਨੂੰ ਹਸਪਤਾਲਾਂ ਵਿੱਚ ਬੈੱਡ ਤੇ ਆਕਸੀਜਨ ਦੀ ਘਾਟ ਦਾ ਸਾਹਮਣਾ ਕਰਨਾ ਪਿਆ, ਉੱਥੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਘਾਟ ਕਾਰਨ ਕਿਸੇ ਵੀ ਮਰੀਜ਼ ਦੀ ਜਾਨ ਨਹੀਂ ਗਈ। ਆਕਸੀਜਨ ਲਈ ਤਾਂ ਗੁਆਂਢੀ ਸੂਬਿਆਂ ਦੇ ਲੋਕ ਵੀ ਪੰਜਾਬ ਵਿੱਚ ਆਏ ਸੀ।
ਸ੍ਰੀ ਸਿੱਧੂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਦੇਸ਼ ਭਰ ਦੇ ਮੋਹਰੀ ਸੂਬਿਆਂ ਵਿੱਚ ਪਹੁੰਚ ਗਿਆ ਹੈ। ਹਾਲ ਹੀ ਵਿੱਚ ਆਈ ਇਕ ਰਿਪੋਰਟ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਦੇਸ਼ ਦੇ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਕੇ ਪਹਿਲੀ ਥਾਂ ਮੱਲ੍ਹੀ, ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੀ ਸਾਡਾ ਸੂਬਾ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੋਹ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪਿਆਰ ਨੇ ਹੀ ਉਨ੍ਹਾਂ ਨੂੰ ਸਿਆਸਤ ਵਿੱਚ ਲਿਆਂਦਾ ਅਤੇ ਮੰਤਰੀ ਦੀ ਕੁਰਸੀ ਹਾਸਲ ਕਰਵਾਈ। ਇਸ ਲਈ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੇ ਰਿਣੀ ਰਹਿਣਗੇ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੁੱਜੀਆਂ ਭੈਣਾਂ ਨੂੰ ਸਿਹਤ ਮੰਤਰੀ ਸਿੱਧੂ ਨੇ ਤਕਰੀਬਨ 2600 ਸੂਟ ਵੰਡੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਵੀਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਰਾਜਿੰਦਰ ਰਾਣਾ, ਰਿਸ਼ਵ ਜੈਨ, ਬਹਾਦਰ ਸਿੰਘ ਸਰਪੰਚ ਬਲੌਂਗੀ, ਕੌਂਸਲਰ ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ ਅਤੇ ਜੋਗਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…