ਪੰਜਾਬ ਕਿਸਾਨ ਯੂਨੀਅਨ ਨੇ ਡੀਸੀ ਨੂੰ ਮੰਗ ਪੱਤਰ ਦੇ ਕੇ ਝੋਨੇ ਦਜਾ ਮੁਆਵਜ਼ਾ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਮੁਹਾਲੀ ਜ਼ਿਲ੍ਹੇ ਦੇ ਕਾਫ਼ੀ ਪਿੰਡਾਂ ਵਿੱਚ ਜੀਰੀ ਦੀ ਫਸਲ ਨੂੰ ਨਿਸਰਣ ਸਮੇਂ ਸਾਹਮਣੇ ਆਈ ਵਾਇਰਸ ਦੀ ਬਿਮਾਰੀ ਕਾਰਨ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਪੰਜਾਬ ਕਿਸਾਨ ਯੂਨੀਅਨ ਦੇ ਸੁਬਾਈ ਆਗੂ ਕੰਵਲਜੀਤ ਸਿੰਘ ਅਤੇ ਜਿਲਾ ਆਗੂ ਸਰਭਜੀਤ ਸਿੰਘ ਦੀ ਅਗਵਾਈ ਵਿੱਚ ਇਕ ਵਫ਼ਦ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੂੰ ਮਿਲਿਆ। ਵਫ਼ਦ ਵਿੱਚ ਪੀੜਤ ਕਿਸਾਨ ਵੀ ਸ਼ਾਮਲ ਸਨ।
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ, ਲਖੀਮਪੁਰ ਖੀਰੀ ਦੇ ਕਤਲਕਾਂਡ ਦਾ ਇੰਸਾਫ, ਅਜੈ ਮਿਸ਼ਰਾ ਟੈਣੀ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਵਾਉਣ ਅਤੇ ਕੇਲਾ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਆਦਿ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ। ਫਸਲ ਦੇ ਵਾਇਰਸ ਨਾਲ ਹੋਏ ਖ਼ਰਾਬੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕੰਵਲਜੀਤ ਸਿੰਘ ਨੇ ਦੱਸਿਆ ਕਿ ਪੀੜਤ ਕਿਸਾਨ ਫਸਲ ਤੇ ਸਭ ਖਰਚ ਕਰ ਚੁੱਕੇ ਸਨ ਜਦੋਂ ਇਹ ਵਾਇਰਸ ਦੀ ਬਿਮਾਰੀ ਸਾਹਮਣੇ ਆਈ, ਜਿਸ ਦੇ ਨਤੀਜੇ ਵਜੋਂ ਕਿਸਾਨਾਂ ਨੂੰ ਆਪਣੀ ਖੜ੍ਹੀ ਫਸਲ ਵਾਹੁਣੀ ਪਈ। ਮਾਹਰਾਂ ਵੱਲੋਂ ਨਾ ਤਾਂ ਕੋਈ ਇਲਾਜ ਸੁਝਾਇਆ ਗਿਆ ਹੈ ਅਤੇ ਨਾ ਹੀ ਕੋਈ ਰੋਕਥਾਮ ਦੀ ਵਿਧੀ ਦੱਸੀ ਗਈ ਹੈ। ਅਜਿਹੀ ਹਾਲਤ ਵਿੱਚ ਕਿਸਾਨ ਬੇਵੱਸ ਹਨ। ਇੱਥੋਂ ਤੱਕ ਕਿ ਉਨ੍ਹਾਂ ਨੂੰ ਅਗਲੀ ਫਸਲ ਦੀ ਵੀ ਸੁਰੱਖਿਆ ਦੀ ਕੋਈ ਗਰੰਟੀ ਨਹੀਂ ਹੈ।
ਕਿਸਾਨਾਂ ਨੇ ਮੰਗ ਕੀਤੀ ਹੈ ਕਿ ਜਿਸ ਵੀ ਖੇਤ ਵਿੱਚ ਬਿਮਾਰੀ ਫੈਲੀ ਹੈ ਉਸ ਦੀ ਨਿਸ਼ਾਨਦੇਹੀ ਕਰਕੇ ਸੌ ਪਰਤੀਸ਼ਤ ਖਰਾਬਾ ਮੰਨਿਆ ਜਾਵੇ ਕਿਉਂ ਜੋ ਇਹ ਲਾਗ ਦੀ ਬਿਮਾਰੀ ਹੈ। ਮੁਆਵਜ਼ਾ ਇਲਾਕੇ ਦੇ ਐਵਰੇਜ ਝਾੜ ਦੇ ਹਿਸਾਬ ਨਾਲ ਦਿੱਤਾ ਜਾਵੇ। ਮੁਆਵਜ਼ੇ ਦੀ ਰਕਮ ਕਿਸਾਨਾਂ ਨੂੰ ਅਗਲੀ ਫਸਲ ਦੇ ਖਰਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਿੱਤੀ ਜਾਵੇ। ਇਸ ਮੌਕੇ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਵਿਸ਼ੇਸ਼ ਮੋਬਲਾਈਲ ਲੈਬ ਰਾਹੀ ਖੇਤਾਂ ਦੀ ਮਿੱਟੀ ਵੀ ਚੈੱਕ ਕਰਵਾਈ। ਡੀਸੀ ਨੇ ਕਿਸਾਨੀ ਮੰਗਾਂ ’ਤੇ ਜਲਦ ਕਾਰਵਾਈ ਦਾ ਭਰੋਸਾ ਦਿੱਤਾ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…