ਪੰਜਾਬ ਕਿਸਾਨ ਯੂਨੀਅਨ ਨੇ ਪਿੰਡਾਂ ਦੇ ਲੋਕਾਂ ਨੂੰ ਟਰੈਕਟਰ ਪਰੇਡ ਲਈ ਕੀਤਾ ਲਾਮਬੰਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਅੰਨਦਾਤਾ ਸਮੇਤ ਆਮ ਲੋਕਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਦੇਸ਼ ਭਰ ਦੇ ਕਿਸਾਨਾਂ ਵੱਲੋਂ ਵਿੱਢੇ ਜਨ ਅੰਦੋਲਨ ਤਹਿਤ ਗਣਤੰਤਰ ਦਿਵਸ ਵਾਲੇ ਦਿਨ ਨਵੀਂ ਦਿੱਲੀ ਵਿੱਚ ਕੀਤੇ ਜਾ ਰਹੇ ਕਿਸਾਨ ਟਰੈਕਟਰ ਪਰੇਡ ਦੀਆਂ ਤਿਆਰੀਆਂ ਲਈ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਅੱਜ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਪਿੰਡ ਵਾਸੀਆਂ ਨੂੰ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਲਈ ਲਾਮਬੰਦ ਕੀਤਾ ਗਿਆ।
ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਮੁਹਾਲੀ ਦੇ ਕਨਵੀਨਰ ਅਮਨਦੀਪ ਸਿੰਘ, ਜਗਦੀਪ ਸਿੰਘ ਕੰਸਾਲਾ, ਸਰਵਜੀਤ ਸਿੰਘ ਫਿਰੋਜ਼ਪੁਰ, ਜਰਨੈਲ ਸਿੰਘ, ਅਮਨਦੀਪ ਸਿੰਘ ਰਤਵਾੜਾ, ਗੁਰਿੰਦਰ ਸਿੰਘ, ਬਿੰਦਾ, ਗੁਰਜੀਤ ਸਿੰਘ, ਦਲਜੀਤ ਸਿੰਘ ਮੋਨੀ, ਬਰਿੰਦਰ ਸਿੰਘ ਨੇ ਪਿੰਡ ਫਿਰੋਜ਼ਪੁਰ, ਰਤਵਾੜਾ ਸਾਹਿਬ, ਭੜੌਜੀਆ, ਸਲਾਮਤਪੁਰ ਵਿਖੇ ਮੀਟਿੰਗਾਂ ਕੀਤੀਆਂ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਕਾਨੂੰਨ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ ਹਨ ਬਲਕਿ ਇਹ ਖੇਤ ਮਜ਼ਦੂਰ, ਕਿਰਤੀਆਂ, ਦੁਕਾਨਦਾਰ, ਛੋਟੇ ਵਪਾਰੀਆਂ ਸਮੇਤ ਸਮਾਜ ਦੇ ਹਰ ਵਰਗ ਲਈ ਘਾਤਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦੀ ਇਕਜੁੱਟਤਾ ਨਾਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ 26 ਨੂੰ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਲਈ 24 ਜਨਵਰੀ ਨੂੰ ਵੱਡੀ ਗਿਣਤੀ ਵਿੱਚ ਇੱਥੋਂ ਦਿੱਲੀ ਲਈ ਕੂਚ ਕਰਨ ਤਾਂ ਜੋ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਜਾ ਸਕੇ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…