ਮਾਸਕ ਬਣਾਉਣ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣਿਆ ਪੰਜਾਬ

ਕਰੋਨਾ ਦੌਰਾਨ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਨੂੰ ਸਨਾਮਾਨਿਆ ਜਾਵੇਗਾ: ਕੇਂਦਰੀ ਮੰਤਰੀ

ਸਰਕਾਰੀ ਆਈਟੀਆਈ (ਲੜਕੀਆਂ) ਦਾ ਰਾਜ ਭਰ ਵਿੱਚ ਤੀਜਾ ਸਥਾਨ ਮਾਣ ਵਾਲੀ ਗੱਲ: ਪੁਰਖਾਲਵੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਦੇਸ਼ ਭਰ ਦੀਆਂ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਵਿਸ਼ਵਵਿਆਪੀ ਮਹਾਮਾਰੀ ਕੋਵਿਡ-19 ਦੀ ਰੋਕਥਾਮ ਲਈ ਆਪਣਾ ਵਡਮੁੱਲਾ ਯੋਗਦਾਨ ਪਾਕੇ ਸ਼ਲਾਘਾਯੋਗ ਉਦਮ ਕਰ ਰਹੀਆਂ ਹਨ, ਜਿਸ ਨਾਲ ਕੇਂਦਰ ਤੇ ਰਾਜ ਸਰਕਾਰਾਂ ਨੂੰ ਕਾਫ਼ੀ ਸਹਿਯੋਗ ਪ੍ਰਾਪਤ ਹੋਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕਿੱਲ ਡਿਵੈਲਪਮੈਂਟ ਬਾਰੇ ਯੂਨੀਅਨ ਕੈਬਨਿਟ ਮੰਤਰੀ ਮਹਿੰਦਰ ਪਾਂਡੇ ਨੇ ਮੀਟਿੰਗ ਵਿੱਚ ਜੁੜੇ ਉੱਚ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਕੇਂਦਰੀ ਮੰਤਰੀ ਸ੍ਰੀ ਪਾਂਡੇ ਅੱਜ ਦੇਸ਼ ਦੀਆਂ ਸਰਕਾਰੀ ਤਕਨੀਕੀ ਸੰਸਥਾਵਾਂ ਦੇ ਮੁਖੀਆਂ ਵੱਲੋਂ ਕਰੋਨਾ ਵਿਰੁੱਧ ਜੰਗ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸਮੀਖਿਆ ਕਰ ਰਹੇ ਸਨ। ਜਿਸ ਵਿੱਚ ਸ੍ਰੀਮਤੀ ਦਲਜੀਤ ਕੌਰ ਸਿੱਧੂ ਵਧੀਕ ਡਾਇਰੈਕਟਰ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ ਜਿਨ੍ਹਾਂ ਨਾਲ 6 ਪ੍ਰਿੰਸੀਪਲ ਵੀ ਸ਼ਾਮਲ ਸਨ। ਇਸ ਮੌਕੇ ਕੇਂਦਰੀ ਮੰਤਰੀ ਵੱਲੋਂ ਕਰੋਨਾ ਵਿਰੁੱਧ ਵੱਖ-ਵੱਖ ਤਰੀਕੇ ਆਪਣਾ ਰੋਲ ਅਦਾ ਕਰਨ ਵਾਲੀਆਂ ਦੇਸ਼ ਦੀਆਂ 28 ਤਕਨੀਕੀ ਸੰਸਥਾਵਾਂ ਨੂੰ ਚੁਣਿਆ ਗਿਆ। ਜਿਸ ਵਿੱਚ ਪੰਜਾਬ ਦੀਆਂ 6 ਸਰਕਾਰੀ ਆਈਟੀਆਈਜ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਸ਼ਾਬਾਸ਼ੀ ਦਿੰਦਿਆਂ ਕੇਂਦਰੀ ਮੰਤਰੀ ਸ੍ਰੀ ਪਾਂਡੇ ਨੇ ਜਲਦੀ ਹੀ ਕੇਂਦਰ ਸਰਕਾਰ ਵੱਲੋਂ ਢੁੱਕਵਾਂ ਸਨਮਾਨ ਦੇਣ ਦਾ ਵਾਅਦਾ ਕੀਤਾ।
ਮੀਟਿੰਗ ਦੀ ਸਮਾਪਤੀ ਉਪਰੰਤ ਇਸ ਵਿੱਚ ਸ਼ਾਮਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਮੁਹਾਲੀ ਦੇ ਪ੍ਰਿੰਸੀਪਲ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ ਅਨੁਸਾਰ ਪ੍ਰਮੱੁਖ ਸਕੱਤਰ ਅਨੁਰਾਗ ਵਰਮਾ ਅਤੇ ਡਾਇਰੈਕਟਰ ਵਿਮਲ ਸੇਤੀਆਂ ਦੀ ਯੋਗ ਅਗਵਾਈ ਵਿੱਚ ਵਿਭਾਗ ਵੱਲੋਂ ਆਪਣੇ ਅਧੀਨ ਆਉਂਦੀਆਂ 78 ਸਰਕਾਰੀ ਤਕਨੀਕੀ ਸੰਸਥਾਵਾਂ ਵਿੱਚ ਕਰੀਬ 3500 ਕਿੱਤਾਮੁੱਖੀ ਕੋਰਸ ਕਰ ਰਹੀਆਂ ਸਿੱਖਿਆਰਥਣਾਂ ਰਾਹੀਂ 7,23,791 ਮਾਸਕ ਤਿਆਰ ਕਰਵਾਕੇ ਸਿਹਤ ਕਾਮਿਆਂ, ਪੁਲੀਸ ਪ੍ਰਸ਼ਾਸ਼ਨ, ਸਫ਼ਾਈ ਕਰਮਚਾਰੀਆਂ, ਸਿਵਲ ਪ੍ਰਸ਼ਾਸਨ, ਪ੍ਰਵਾਸੀ ਮਜ਼ਦੂਰਾਂ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾ ਚੁੱਕੇ ਹਨ ਜਦਕਿ ਹਰਿਆਣਾ ਰਾਜ 3,17,000 ਮਾਸਕ ਤਿਆਰ ਕਰਕੇ ਦੂਜੇ ਨੰਬਰ ’ਤੇ ਰਿਹਾ ਹੈ।
ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਦੀਆਂ 28 ਸ਼ਲਾਘਾਯੋਗ ਉਦਮ ਕਰ ਰਹੀਆਂ ਸੰਸਥਾਵਾਂ ਵਿੱਚ ਪੰਜਾਬ ਦੀਆਂ 6 ਸੰਸਥਾਵਾਂ ਸ਼ੁਮਾਰ ਹਨ। ਜਿਸ ਵਿੱਚ ਆਈਟੀਆਈ ਮੁਹਾਲੀ, ਮੋਗਾ, ਅੰਮ੍ਰਿਤਸਰ, ਰਾਜਪੁਰਾ, ਪਟਿਆਲਾ ਅਤੇ ਰਈਆ ਸ਼ਾਮਲ ਹਨ। ਇਨ੍ਹਾਂ ਸੰਸਥਾਵਾਂ ਨਾਲ ਸਬੰਧਤ ਬਿਹਤਰ ਕੰਮ ਕਰਨ ਵਾਲੀਆਂ ਸਿੱਖਿਆਰਥਣਾਂ ਨੂੰ ਵੀ ਪ੍ਰਸੰਸਾ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਸੰਸਥਾਵਾਂ ਨੂੰ 10 ਲੱਖ ਮਾਸਕ ਤਿਆਰ ਕਰਨ ਲਈ 15 ਮਈ ਤੀਕ 10 ਲੱਖ ਮਾਸਕ ਬਣਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਜਿਸ ਉੱਤੇ ਰਾਜ ਭਰ ਦੀਆਂ ਸਰਕਾਰੀ ਸੰਸਥਾਵਾਂ ਸਰਗਰਮੀ ਨਾਲ ਦਿਨ ਰਾਤ ਮਾਸਕ ਬਣਾਉਣ ਵਿੱਚ ਲੱਗੀਆਂ ਹੋਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…