ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ

ਸਿੱਖਿਆ ਮੰਤਰੀ ਸਿੰਗਲਾ ਨੇ ਸਾਰੇ ਦੇਸ਼ ‘ਚੋਂ ਅੱਵਲ ਸਥਾਨ ਪ੍ਰਾਪਤ ਕਰਨ ‘ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਯੋਗਦਾਨ ਦੀ ਵੀ ਕੀਤੀ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਜੂਨ:
ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਇਹ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਈ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2019-20 ਵਿੱਚ ਸਿਰਮੌਰ ਖਿਤਾਬ ਹਾਸਲ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਆਪਕਾਂ, ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀਆਂ ਨੂੰ ਵੀ ਪੰਜਾਬ ਨੂੰ ਪੀ.ਜੀ.ਆਈ ਦੇ ਸਿਖਰ ‘ਤੇ ਲਿਆਉਣ ਲਈ ਸਖਤ ਮਿਹਨਤ ਕਰਨ ਲਈ ਵਧਾਈ ਦਿੱਤੀ ਜੋ ਕਿ ਸਕੂਲ ਸਿੱਖਿਆ ਦੇ ਖੇਤਰ ਵਿਚ ਤਬਦੀਲੀ ਲਿਆਉਣ ਲਈ ਕੇਂਦਰ ਸਰਕਾਰ ਦੁਆਰਾ 70 ਮਾਪਦੰਡਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਹੈ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਲ 2017 ਵਿੱਚ ਸਰਕਾਰ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਬਲਕਿ ਹੋਰ ਵੀ ਕਈ ਸੁਧਾਰਾਂ ਦੀ ਸ਼ੁਰੂਆਤ ਕੀਤੀ ਹੈ ਜੋ ਹਰ ਪੱਧਰ ‘ਤੇ ਲੋੜੀਂਦੇ ਅਤੇ ਅਨੁਕੂਲ ਵਿਦਿਅਕ ਨਤੀਜੇ ਲਿਆਉਣ ਵਿੱਚ ਸਹਾਈ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਪ੍ਰਬੰਧਕ ਪੱਧਰ ਦੀਆਂ ਅਸਾਮੀਆਂ ਦੀ ਪੀ.ਪੀ.ਐਸ.ਸੀ. ਰਾਹੀਂ ਸਿੱਧੀ ਭਰਤੀ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ, ਆਨ ਲਾਈਨ ਸਿੱਖਿਆ ਅਤੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਮੁਫਤ ਸਮਾਰਟਫੋਨ ਦੀ ਵੰਡ ਤਹਿਤ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਦਾ ਅਧਾਰ ਬਣ ਗਈ ਹੈ। ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਅਤੇ ਨਵੇਂ ਉਪਰਾਲਿਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਅਫ਼ਸਰਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਨੇ ਵੀ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਅੱਵਲ ਦਰਜੇ ’ਤੇ ਲੈ ਕੇ ਆਉਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਆਨਲਾਇਨ ਮਾਧਿਅਮਾਂ ਰਾਹੀਂ ਮੁਹੱਈਆ ਕਰਵਾਈ ਸਗੋਂ ਕਿਤਾਬਾਂ, ਵਰਦੀਆਂ ਤੇ ਇੱਥੋਂ ਤੱਕ ਕਿ ਮਿਡ ਡੇਅ ਮੀਲ ਦਾ ਰਾਸ਼ਨ ਵੀ ਉਨਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਹੈ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…