nabaz-e-punjab.com

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੌਣੇ ਦੋ ਲੱਖ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ: ਜਸਟਿਸ ਮਾਨ

ਲੋਕ ਅਦਾਲਤਾਂ ਰਾਹੀਂ 39 ਲੱਖ 267 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜਸਟਿਸ ਮਾਨ
ਡੇਰਾਬਸੀ ਵਿੱਚ ਕਾਨੂੰਨੀ ਸੇਵਾਵਾਂ ਕੈਂਪ ‘ਚੇਤਨਾ’ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹੁਣ ਤੱਕ 1 ਲੱਖ 76 ਹਜ਼ਾਰ 699 ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਰਾਜ ਵਿੱਚ 11 ਹਜ਼ਾਰ 916 ਲੋਕ ਅਦਾਲਤਾਂ ਲਗਾਈਆਂ ਜਾ ਚੁੱਕੀਆਂ ਹਨ। ਜਿਨ੍ਹਾਂ ਵਿੱਚ ਰਾਜ਼ੀਨਾਮਿਆਂ ਰਾਹੀਂ 39 ਲੱਖ 267 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 101 ਅਰਬ 54 ਕਰੋੜ 50 ਲੱਖ 18 ਹਜ਼ਾਰ 315 ਰੁਪਏ ਦੇ ਐਵਾਰਡ ਵੀ ਪਾਸ ਕੀਤੇ ਗਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਟਿਸ ਟੀ.ਪੀ.ਐਸ ਮਾਨ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲਂ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲਂਾ ਪ੍ਰਸ਼ਾਸਨ ਐਸ.ਏ.ਐਸ ਨਗਰ ਦੇ ਸਹਿਯੋਗ ਨਾਲ ਡੇਰਾਬਸੀ ਸਥਿਤ ਕੰਟਰੀ ਸਾਇਡ ਰਿਜੋਰਟ ਵਿਖੇ ਲਾਏ ਗਏ ਕਾਨੂੰਨੀ ਸੇਵਾਵਾਂ ਕੈਂਪ ‘ਚੇਤਨਾ’ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਜਸਟਿਸ ਮਾਨ ਨੇ ਦੱਸਿਆ ਕਿ ਨਿਆਂ ਪਾਲਿਕਾ ਲੋਕਾਂ ਦੇ ਨਾਲ ਹੈ ਅਤੇ ਲੋਕਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਜਾਗਰੂਕ ਕਰਨਾ ਨਿਆਂ ਪਾਲਿਕਾ ਦਾ ਫ਼ਰਜ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕੇਵਲ ਵਕੀਲਾਂ ਦੀਆਂ ਸੇਵਾਵਾਂ ਹੀ ਮੁਹੱਈਆ ਨਹੀਂ ਕਰਵਾਉਂਦੀ ਸਗੋਂ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਉਹਨਾਂ ਦੇ ਹੱਕਾਂ ਅਤੇ ਵੱਖ-ਵੱਖ ਭਲਾਈ ਸਕੀਮਾਂ ਤਹਿਤ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਗਰੂਕ ਕਰਨਾ ਵੀ ਅਥਾਰਟੀ ਦੀ ਜ਼ਿੰਮੇਵਾਰੀ ਹੈ। ਉਹਨਾਂ ਇਸ ਮੌਕੇ ਲੋੜਵੰਦਾਂ ਨੂੰ ਵ੍ਹਂੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਅਤੇ ਇਸ ਤੋਂ ਪਹਿਲਾਂ ਉਹਨਾਂ ਨੇ ਬੀ.ਡੀ.ਪੀ.ਓ ਦਫਤਰ ਡੇਰਾਬਸੀ ਵਿਖੇ ਲੀਗਲ ਏਡ ਕਲੀਨਿਕ ਦਾ ਉਦਘਾਟਨ ਵੀ ਕੀਤਾ।ਕੈਂਪ ਨੂੰ ਸੰਬੋਧਨ ਕਰਦਿਆਂ ਪ੍ਰਬੰਧਕੀ ਜੱਜ ਜ਼ਿਲ੍ਹਾ ਐਸ.ਏ.ਐਸ ਨਗਰ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ੍ਰੀਮਤੀ ਦਿਯਾ ਚੌਧਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਏ ਜਾਣ ਵਾਲੇ ਅਜਿਹੇ ਕੈਂਪਾਂ ਵਿੱਚ ਪੁੱਜ ਕੇ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਗਠਨ ਨਾਲ ਲੋੜਵੰਦ ਅਤੇ ਗਰੀਬ ਜਿਹੜੇ ਕਿ ਨਿਆਂਪਾਲਿਕਾ ਤੋਂ ਬਹੁਤ ਦੂਰ ਸਨ, ਉਹਨਾਂ ਲਈ ਇੰਨਸਾਫ ਦੇ ਦਰਵਾਜ਼ੇ ਖੁੱਲੇ ਹਨ ਅਤੇ ਅਥਾਰਟੀ ਦੇ ਗਠਨ ਹੋਣ ਨਾਲ ਦਲਾਲਾਂ ਦੀ ਰਵਾਇਤ ਵੀ ਖਤਮ ਹੋਈ ਹੈ। ਉਹਨਾਂ ਕਿਹਾ ਕਿ ਅੱਜ ਲੋੜ ਹੈ ਜੋ ਗਰੀਬ ਅਤੇ ਲੋੜਵੰਦ ਲੋਕ ਇੰਨਸਾਫ ਲੈਣ ਲਈ ਪਿਛਲੀ ਕਤਾਰ ਵਿੱਚ ਖੜਂੇ ਹਨ, ਉਹਨਾਂ ਨੂੰ ਪਹਿਲ ਦੇ ਆਧਾਰ ’ਤੇ ਇੰਨਸਾਫ ਦਿੱਤਾ ਜਾਵੇ।
ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਦੀ ਸਕੱਤਰ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਨੇ ਦੱਸਿਆ ਕਿ ਲੋਕ ਭਲਾਈ ਦੀਆਂ ਸਕੀਮਾਂ ਅਤੇ ਲੋੜਵੰਦਾਂ ਨੂੰ ਮੁਫ਼ਤ ਕਾਨੂਨੀ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ।ਇਸ ਤੋਂ ਪਹਿਲਾਂ ਜ਼ਿਲ੍ਹਂਾ ਤੇ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਕੈਂਪ ਦੌਰਾਨ 19 ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਲੋਕਾਂ ਨੂੰ ਲੋਕ ਭਲਾਈ ਦੀਆਂ ਸਕੀਮਾਂ ਦੀ ਜਾਣਕਾਰੀ ਦੇਣ ਲਈ ਲਗਾਏ ਗਏ ਅਤੇ ਇਸ ਕੈਂਪ ਦੌਰਾਨ 893 ਲੋੜਵੰਦਾਂ ਦੀਆਂ ਭਲਾਈ ਸਕੀਮਾਂ ਲਈ ਫਾਰਮ ਭਰਵਾਏ ਗਏ ਅਤੇ 845 ਲੋੜਵੰਦਾਂ ਨੂੰ ਮੌਕੇ ’ਤੇ ਹੀ ਲਾਭ ਮੁਹੱਈਆ ਕਰਵਾਏ ਗਏ। ਕੈਂਪ ਦੌਰਾਨ ਵਣ ਵਿਭਾਗ ਵੱਲੋਂ 2000 ਬੂਟੇ ਵੀ ਲੋਕਾਂ ਨੂੰ ਮੁਫ਼ਤ ਵੰਡੇ ਗਏ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮੌਕੇ ’ਤੇ ਹੀ ਮਗਨਰੇਗਾ ਅਧੀਨ ਜੌਬ ਕਾਰਡ, ਵਿਧਵਾ ਪੈਨਸ਼ਨ ਕਾਰਡ ਅਤੇ ਹੋਰ ਸਬਸਿਡੀਜ਼ ਦੇ ਮਨਜ਼ੂਰੀ ਪੱਤਰ ਵੀ ਵੰਡੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲਂਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲਂਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਗਏ ਕਾਨੂੰਨੀ ਸੇਵਾਵਾਂ ਕੈਂਪ ‘ਚੇਤਨਾ’ ਨਾਲ ਡੇਰਾਬਸੀ ਇਲਾਕੇ ਦੇ 24 ਪਿੰਡਾਂ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਿਲ ਹੋਈ ਹੈ, ਜਿਸ ਦਾ ਲੋਕ ਵੱਧ ਤੋਂ ਵੱਧ ਲਾਹਾ ਲੈਣਗੇ । ਉਹਨਾਂ ਦੱਸਿਆ ਕਿ ਜ਼ਿਲਂੇ ਵਿੱਚ ਸਮਾਜ ਭਲਾਈ ਸਕੀਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜ਼ਿਲਂੇ ਵਿੱਚ ਵੱਖ-ਵੱਖ ਪੈਨਸ਼ਨਾਂ ਦੇ 37,701 ਦੇ ਕਰੀਬ ਲਾਭਪਾਤਰੀਆਂ ਨੂੰ 2 ਕਰੋੜ 82 ਲੱਖ 75 ਹਜ਼ਾਰ 750 ਰੁਪਏ ਦੀ ਰਾਸ਼ੀ ਵੰਡੀ ਗਈ ਹੈ ਅਤੇ 16 ਹਜ਼ਾਰ 461 ਸੀਨੀਅਰ ਸਿਟੀਜਨਜ਼ ਨੂੰ ਸਨਾਖਤੀ ਕਾਰਡ ਅਤੇ 888 ਦਿਵਿਆਂਗ ਵਿਅਕਤੀਆਂ ਨੂੰ ਸਨਾਖਤੀ ਕਾਰਡ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਆਉਣ ਵਾਲੇ ਤਿੰਨ ਸਾਲਾਂ ਵਿੱਚ 3 ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਪ੍ਰੀ-ਨਰਸਰੀ ਵਿੱਚ ਪੜ੍ਹਦੀਆਂ 3400 ਬੱਚੀਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਮੁਫਤ ਵਰਦੀਆਂ ਮੁਹੱਈਆ ਕਰਵਾ ਕੇ ਰਾਜ ਵਿੱਚ ਪਹਿਲਕਦਮੀ ਕੀਤੀ ਗਈ ਹੈ।
ਇਸ ਮੌਕੇ ਕਾਨੂੰਨੀ ਮਸ਼ੀਰ ਵਿਵੇਕ ਪੂਰੀ, ਸਕੱਤਰ ਜ਼ਿਲਂਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨੀਕਾ ਲਾਂਬਾ, ਸੀਨੀਅਰ ਕਾਂਗਰਸੀ ਆਗੂ ਸ੍ਰੀ ਦੀਪਇੰਦਰ ਸਿੰਘ ਢਿੱਲੋਂ, ਜ਼ਿਲਂਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਸਰਜਨ ਡਾ. ਰੀਟਾ ਭਰਦਵਾਜ, ਸ੍ਰੀ ਅਮਰਿੰਦਰ ਸਿੰਘ ਸ਼ੇਰਗਿੱਲ, ਐਸ.ਡੀ.ਐਮ ਸ੍ਰੀ ਪਰਮਜੀਤ ਸਿੰਘ, ਬਾਰ ਐਸੋਸੀਏਸ਼ਨ ਡੇਰਾਬਸੀ ਦੇ ਪ੍ਰਧਾਨ ਸ੍ਰੀ ਵਿਕਰਾਂਤ ਪਵਾਰ, ਜ਼ਿਲਂਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਰਵਿੰਦਰ ਸਿੰਘ ਰਾਹੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਕੇਸ਼ ਸਿੰਗਲਾ, ਜ਼ਿਲਂਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਨਵਪ੍ਰੀਤ ਕੌਰ, ਜ਼ਿਲਂਾ ਜੰਗਲਾਤ ਅਫਸਰ ਸ੍ਰੀ ਗੁਰਅਮਨਪ੍ਰੀਤ ਸਿੰਘ, ਸਕੱਤਰ ਜ਼ਿਲਂਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸੰਧੂ, ਜ਼ਿਲਂਾ ਪੰਚਾਇਤ ਅਤੇ ਵਿਕਾਸ ਅਫਸਰ ਸ੍ਰੀ ਡੀ.ਕੇ ਸਾਲਦੀ, ਬੀ.ਡੀ.ਪੀ.ਓ ਸ੍ਰੀ ਬਲਜਿੰਦਰ ਸਿੰਘ ਗਰੇਵਾਲ ਸਮੇਤ ਨਿਆਇਕ ਅਧਿਕਾਰੀ, ਪੈਰਾਲੀਗਲ ਵੰਲਟੀਅਰ, ਐਡਵੋਕੇਟ ਅਤੇ ਹੋਰ ਪੰਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…