nabaz-e-punjab.com

ਪੰਜਾਬ ਲਾਟਰੀ ਵਿਭਾਗ ਦੀ ਟੀਮ ਵੱਲੋਂ ਜ਼ੀਰਕਪੁਰ ਵਿੱਚ ਛਾਪੇਮਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਸਤੰਬਰ:
ਪੰਜਾਬ ਵਿੱਚ ਗੈਰਓਕਾਨੂੰਨੀ ਲਾਟਰੀਆਂ/ਪਰਚੀਆਂ/ਦੜ੍ਹਾ-ਸੱਟਾ ਦੇ ਕਾਰੋਬਾਰ ਨੂੰ ਰੋਕਣ ਹਿੱਤ ਵਿੱਢੀ ਮੁਹਿੰਮ ਤਹਿਤ ਗਠਿਤ ਕੀਤੀ ਟੀਮ ਵੱਲੋਂ ਅੱਜ ਜ਼ੀਰਕਪੁਰ (ਮੁਹਾਲੀ) ਵਿਖੇ ਛਾਪਾ ਮਾਰਿਆ ਗਿਆ, ਜਿਸ ਦੌਰਾਨ ਜ਼ੀਰਕਪੁਰ, ਮੁਹਾਲੀ ਦੇ ਵੱਖ-ਵੱਖ ਲਾਟਰੀ ਸਟਾਲਾਂ ਉਤੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਸਰਕਾਰੀ ਬੁਲਾਰੇ ਨੇ ਇੱਥੋਂ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ ਇਨ੍ਹਾਂ ਸਟਾਲਾਂ ਉੱਤੇ ਵਿਕ ਰਹੀਆਂ ਲਾਟਰੀ ਟਿਕਟਾਂ ਸਹੀ ਪਾਈਆਂ ਗਈਆਂ। ਇਨ੍ਹਾਂ ਸਾਰੇ ਲਾਟਰੀ ਵਿਕਰੇਤਾਵਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜੇ ਕੋਈ ਵਿਅਕਤੀ ਗੈਰ-ਕਾਨੂੰਨੀ ਢੰਗ ਨਾਲ ਲਾਟਰੀ/ਦੜ੍ਹਾ ਸੱਟਾ ਅਤੇ ਪਰਚੀ ਆਦਿ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਅਤੇ ਲਾਟਰੀ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗੈਰ ਕਾਨੂੰਨੀ ਲਾਟਰੀ ਦੇ ਕਾਰੋਬਾਰ ਨੂੰ ਰੋਕਣ ਲਈ ਅਜਿਹੀ ਅਚਨਚੇਤ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In Awareness/Campaigns

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…