ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨ ਪੰਜਾਬ ਮੰਡੀ ਬੋਰਡ ’ਤੇ ਹਮਲਾ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਇੱਥੋਂ ਦੇ ਸੈਕਟਰ-65ਏ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕਿਸਾਨ ਅੰਦੋਲਨ ਅਤੇ ਸਰਬੱਤ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਲਾਲ ਸਿੰਘ, ਸਕੱਤਰ ਰਵੀ ਭਗਤ ਅਤੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਸਮੇਤ ਹੋਰ ਉੱਚ ਅਧਿਕਾਰੀ ਤੇ ਦਫ਼ਤਰੀ ਸਟਾਫ਼ ਮੌਜੂਦ ਸਨ।
ਇਸ ਮੌਕੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਿਸਾਨ ਮੋਰਚੇ ਦੀ ਸਫਲਤਾ ਲਈ ਵੀ ਅਰਦਾਸ ਕੀਤੀ ਗਈ ਅਤੇ ਦਿੱਲੀ ਦੀਆਂ ਸੀਮਾਵਾਂ ਉੱਤੇ ਸ਼ਹੀਦ ਹੋਏ ਅੰਦੋਲਨਕਾਰੀ ਕਿਸਾਨਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਖੇਤ ਮਜ਼ਦੂਰਾਂ ਦੀ ਸੱੁਖ-ਸ਼ਾਂਤੀ ਤੇ ਸਲਾਮਤੀ ਅਤੇ ਪੰਜਾਬ ਮੰਡੀ ਬੋਰਡ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸ੍ਰੀ ਬਡਹੇੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਨਵੇਂ ਖੇਤੀ ਕਾਨੂੰਨ ਅੰਨਦਾਤਾ ਦੇ ਨਾਲ-ਨਾਲ ਪੰਜਾਬ ਮੰਡੀ ਬੋਰਡ ਉੱਤੇ ਵੀ ਵੱਡਾ ਹਮਲਾ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…