ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤੀ ਵਿਕਾਸ ਕਾਰਜਾਂ ਦੀ ਸਮੀਖਿਆ

ਨਬਜ਼-ਏ-ਪੰਜਾਬ, ਮੁਹਾਲੀ, 16 ਜਨਵਰੀ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਉੱਚ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਦਫ਼ਤਰ ਵਿੱਚ ਮੀਟਿੰਗ ਦੌਰਾਨ ਸੂਬੇ ਦੀਆਂ ਵੱਖ-ਵੱਖ ਅਨਾਜ ਮੰਡੀਆਂ, ਸਬਜ਼ੀ ਅਤੇ ਫ਼ਲ ਮੰਡੀਆਂ, ਲਿੰਕ ਸੜਕਾਂ ਦੇ ਵਿਕਾਸ ਕਾਰਜਾਂ ਅਤੇ ਮਾਰਕੀਟ ਕਮੇਟੀਆਂ, ਬਜਟ, ਈ-ਨੈਮ, ਆਰਡੀਐਫ਼ ਆਦਿ ਕਾਰਜਾਂ ਦਾ ਜਾਇਜ਼ਾ ਲਿਆ।
ਸ੍ਰੀ ਬਰਸਟ ਨੇ ਪਟਿਆਲਾ ਦੀ ਸਨੌਰ ਸੜਕ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਦੇ ਮੁੱਖ ਗੇਟ ਉੱਤੇ ਬੂਮ ਬੈਰੀਅਰ, ਸੀਸੀਟੀਵੀ ਅਤੇ ਵੇ-ਬ੍ਰਿਜ ਰਾਹੀਂ ਆਨਲਾਈਨ ਐਂਟਰੀ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਪਰੋਕਤ ਮੰਡੀ ਦੀ ਤਰਜ਼ ’ਤੇ ਪੰਜਾਬ ਦੀਆਂ ਹੋਰਨਾਂ ਫ਼ਲ ਅਤੇ ਸਬਜ਼ੀ ਮੰਡੀਆਂ ਵਿੱਚ ਵੀ ਆਨਲਾਈਨ ਗੇਟ ਐਂਟਰੀ ਦੇ ਕਾਰਜ ਨੂੰ ਜਲਦੀ ਸ਼ੁਰੂ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਪ੍ਰਾਜੈਕਟਾਂ, ਵਿਕਾਸ ਕਾਰਜਾਂ ਸਬੰਧੀ ਅਲਾਟ ਹੋਏ ਫ਼ੰਡਾਂ ਅਤੇ ਹੋਰਨਾਂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਪਿੰਡ ਮਹਿਮਦਪੁਰ ਦੇ ਵਸਨੀਕਾਂ ਵੱਲੋਂ ਮੰਡੀ ਬੋਰਡ ਨੂੰ 20 ਵਿੱਘੇ ਜ਼ਮੀਨ ਦਿੱਤੀ ਗਈ ਹੈ, ਤਾਂ ਜੋ ਇੱਥੇ ਮੰਡੀ ਨੂੰ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਮਹਿਮਦਪੁਰ ਵਿੱਚ ਸਬ-ਯਾਰਡ, ਸਬਜ਼ੀ ਮੰਡੀ ਅਤੇ ਦੁਕਾਨਾਂ ਬਣਾਉਣ ਦੇ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਮੰਡੀ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖ਼ੁਸ਼ਹਾਲ ਸੂਬਾ ਬਣਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਾਰਿਆਂ ਨੂੰ ਆਪਸੀ ਤਾਲਮੇਲ ਬਣਾ ਕੇ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੀ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਚੀਫ਼ ਇੰਜੀਨੀਅਰ ਗੁਰਦੀਪ ਸਿੰਘ, ਜੀਐਮ ਇੰਨਫੋਰਸਮੈਂਟ ਮਨਜੀਤ ਸਿੰਘ ਸੰਧੂ ਸਮੇਤ ਹੋਰ ਉੱਚ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …