ਪੰਜਾਬ ਮੰਡੀ ਬੋਰਡ: ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫ਼ੈਸਲੇ

ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਦਾਰੇ ਦੀ ਆਮਦਨ ਵਧਾਉਣ ਲਈ ਸਾਂਝੇ ਯਤਨਾਂ ’ਤੇ ਜ਼ੋਰ

ਨਬਜ਼-ਏ-ਪੰਜਾਬ, ਮੁਹਾਲੀ, 10 ਜਨਵਰੀ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਵਿਕਾਸ ਕਾਰਜਾਂ ਅਤੇ ਹੋਰ ਵੱਖ-ਵੱਖ ਮੁੱਦਿਆਂ ’ਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਜਲਦੀ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫ਼ੈਸਲਾ ਲਿਆ ਗਿਆ। ਸ੍ਰੀ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕਈ ਪ੍ਰਕਾਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਵਿੱਚ ਜਿੱਥੇ ਮੰਡੀਆਂ ਵਿੱਚ ਏਟੀਐਮ ਅਤੇ ਯੂਨੀਪੋਲ ਲਗਾਉਣਾ ਅਹਿਮ ਹੈ, ਉੱਥੇ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਰਾਹੀਂ ਆਮਦਨ ਵਿੱਚ ਵਾਧਾ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਵਿੱਚ ਕਮਰਿਆਂ ਦੀ ਆਨਲਾਈਨ ਬੁਕਿੰਗ ਲਈ ਮੰਡੀ ਬੋਰਡ ਵੱਲੋਂ ਹਾਲ ਹੀ ਆਪਣਾ ਵੈੱਬ ਪੋਰਟਲ ਲਾਂਚ ਕੀਤਾ ਗਿਆ ਹੈ। ਕਿਸਾਨ ਭਵਨ ਵਿੱਚ ਬੁਕਿੰਗ ਲਗਾਤਾਰ ਜਾਰੀ ਹੈ। ਜਿੱਥੇ ਅਪਰੈਲ ਵਿੱਚ ਆਮਦਨ 7,08,350 ਰੁਪਏ ਸੀ, ਉੱਥੇ ਦਸੰਬਰ ਮਹੀਨੇ ਤੱਕ ਇਹ ਵੱਧ ਕੇ 43,02,154 ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਵਿੱਚ ਮੰਡੀ ਬੋਰਡ ਨੇ ਕਿਸਾਨ ਭਵਨ ਰਾਹੀਂ 2,63,34,730 ਰੁਪਏ ਦੀ ਆਮਦਨ ਕੀਤੀ ਹੈ। ਬੋਰਡ ਆਫ਼ ਡਾਇਰੈਕਟਰਜ਼ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਅਜਿਹੇ ਹੋਰ ਕਦਮ ਚੁੱਕਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਪੰਜਾਬ ਮੰਡੀ ਬੋਰਡ ਦੀ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਖੇਤੀਬਾੜੀ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਸੰਯਮ ਅਗਰਵਾਲ, ਵਧੀਕ ਡਾਇਰੈਕਟਰ ਬਾਗਬਾਨੀ ਗੁਰਜੀਤ ਸਿੰਘ, ਫਾਰਮਰਜ਼ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਡਾਇਰੈਕਟਰ ਆਬਾਦਕਾਰੀ ਵਿਭਾਗ ਗੀਤਿਕਾ ਸਿੰਘ, ਸੰਯੁਕਤ ਸਕੱਤਰ ਸਤਬੀਰ ਸਿੰਘ ਗੋਸਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਬੇਅੰਤ ਸਿੰਘ, ਸਹਾਇਕ ਮਾਰਕੀਟਿੰਗ ਅਫ਼ਸਰ ਬਰਜਿੰਦਰ ਕੌਰ ਬਾਜਵਾ, ਸਹਾਇਕ ਡਾਇਰੈਕਟਰ ਸ੍ਰੀਮਤੀ ਕਿੰਮੀ ਵਨੀਤ ਕੌਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…