Nabaz-e-punjaab.com

ਪੰਜਾਬ ਮੰਡੀ ਬੋਰਡ ਵੱਲੋਂ ਫਲ ਤੇ ਸਬਜ਼ੀਆਂ ਵੇਚਣ ਲਈ ਪੁਖ਼ਤਾ ਪ੍ਰਬੰਧ: ਬਡਹੇੜੀ

ਜ਼ਿਲ੍ਹਾ ਪੱਧਰੀ ਅਧਿਕਾਰੀਆਂ ਦੇ ਨਾਮ ਅਤੇ ਮੋਬਾਈਲ ਨੰਬਰਾਂ ਦੀ ਸੂਚੀ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਕਰੋਨਾਵਾਇਰਸ ਦੇ ਚੱਲਦਿਆਂ ਮੁਹਾਲੀ ਸਮੇਤ ਪੰਜਾਬ ਵਿੱਚ ਸਖ਼ਤੀ ਨਾਲ ਕਰਫਿਊ ਲਾਗੂ ਕੀਤਾ ਗਿਆ ਹੈ। ਜਿਸ ਕਾਰਨ ਆਮ ਲੋਕਾਂ ਅਤੇ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਮੰਡੀ ਬੋਰਡ ਨੇ ਇਸ ਮੁਸ਼ਕਲ ਘੜੀ ’ਚੋਂ ਉੱਭਰਨ ਲਈ ਲੋਕਹਿੱਤ ਵਿੱਚ ਫਲ ਅਤੇ ਸਬਜ਼ੀਆਂ ਵੇਚਣ ਲਈ ਪੁਖ਼ਤਾ ਇੰਤਜ਼ਾਮ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਡਾਇਰੈਕਟਰ ਰਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮੰਡੀ ਬੋਰਡ ਨੇ ਸਖ਼ਤ ਕਦਮ ਚੁੱਕੇ ਹਨ ਤਾਂ ਜੋ ਆਮ ਨਾਗਰਿਕਾਂ ਨੂੰ ਫਲ ਅਤੇ ਸਬਜ਼ੀਆਂ ਆਸਾਨੀ ਨਾਲ ਮਿਲ ਸਕਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੂਰ-ਅੰਦੇਸ਼ੀ ਵਰਤਦਿਆਂ ਫਸਲਾਂ, ਸਬਜ਼ੀਆਂ ਅਤੇ ਫਲ ਦੇ ਕਾਸ਼ਤਕਾਰ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਯੋਗ ਅਗਵਾਈ ਹੇਠ ਅਨਾਜ\ਸਬਜ਼ੀ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕਰ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸ੍ਰੀ ਬਡਹੇੜੀ ਨੇ ਦੱਸਿਆ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਅਫ਼ਸਰਾਂ ਨਾਲ ਤਾਲਮੇਲ ਕਰਨ ਲਈ ਉਨ੍ਹਾਂ ਦੇ ਨਾਮ ਅਤੇ ਮੋਬਾਈਲ ਨੰਬਰ ਜਨਤਕ ਕੀਤੇ ਗਏ ਹਨ। ਉਨ੍ਹਾਂ ਇਹ ਅਧਿਕਾਰੀ ਕਿਸਾਨਾਂ ਦੀਆਂ ਲੋੜਾਂ ਮੁਤਾਬਕ ਹਰ ਤਰ੍ਹਾਂ ਦੇ ਪ੍ਰਬੰਧ ਕਰਨਾ ਯਕੀਨੀ ਬਣਾਉਣਗੇ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਸੇਵਾ ਭਾਵਨਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਡਿਊਟੀ ਵਿੱਚ ਕੋਤਾਹੀ ਵਰਤਣ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…