ਪੰਜਾਬ ਦੇ ਖਿਡਾਰੀਆਂ ਦੇ ਦੁਨੀਆ ਨੇ ਭਰ ਵਿੱਚ ਵਿਲੱਖਣ ਪਛਾਣ ਬਣਾਈ: ਸਰਬਜੀਤ ਸਮਾਣਾ

ਉੱਦਮੀ ਨੌਜਵਾਨਾਂ ਦੇ ਸਿਰ ’ਤੇ ਨਿਰਭਰ ਕਰਦਾ ਹੈ ਦੇਸ਼ ਦਾ ਸੁਨਹਿਰੀ ਭਵਿੱਖ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਖੇਡਾਂ ਸਾਡੇ ਜੀਵਨ ਦਾ ਅਣਿੱਖੜਵਾਂ ਅੰਗ ਹਨ ਅਤੇ ਖੇਡਾਂ ਰਾਹੀਂ ਨੌਜਵਾਨ ਦੁਨੀਆ ਭਰ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸੈਕਟਰ-66 ਵਿੱਚ ਹੋਣ ਵਾਲੇ 3 ਦਿਨ ਚੱਲਣ ਵਾਲੇ ਕ੍ਰਿਕੇਟ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਉਣ ਪਹੁੰਚੇ ਮੁਹਾਲੀ ਦੇ ਆਜ਼ਾਦ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਪਹਿਲਾ ਓਪਨਿੰਗ ਮੈਚ ਪਿੰਡ ਕੁੰਭੜਾ ਅਤੇ ਅਬਰਾਵਾਂ ਦੀਆਂ ਟੀਮਾਂ ਵਿਚਾਲੇ ਹੋਇਆ।
ਸਰਬਜੀਤ ਸਿੰਘ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਓਲੰਪਿਕ ਖੇਡਾਂ ਦੌਰਾਨ ਸਾਡੇ ਪੰਜਾਬ ਦੀ ਹਾਕੀ ਟੀਮ ਨੇ 41 ਬਾਅਦ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਨੈਤਿਕ ਤੇ ਸਮਾਜਿਕ ਫਰਜ਼ ਬਣਦਾ ਹੈ ਕਿ ਅਸੀਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕਰੀਏ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ, ਕਿਉਂਕਿ ਹਰ ਇੱਕ ਦੇਸ਼ ਦਾ ਭਵਿੱਖ ਉੱਦਮੀ ਨੌਜਵਾਨਾਂ ਦੇ ਸਿਰ ’ਤੇ ਨਿਰਭਰ ਕਰਦਾ ਹੈ। ਇਸ ਲਈ ਯੁਵਾ ਪੀੜ੍ਹੀ ਨੂੰ ਮੌੂਦਾ ਸਮੇਂ ਵਿੱਚ ਯੋਗ ਅਗਵਾਈ ਅਤੇ ਚੰਗੀ ਲੀਡਰਸ਼ਿਪ ਦੀ ਲੋੜ ਹੈ। ਇਸ ਮੌਕੇ ਸੀਨੀਅਰ ਆਗੂ ਰਜਿੰਦਰ ਪ੍ਰਸਾਦ ਸ਼ਰਮਾ, ਗੋਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਜਗਦੇਵ ਸ਼ਰਮਾ ਤੋਂ ਇਲਾਵਾ ਹੋਰ ਵੀ ਅਨੇਕਾਂ ਸ਼ਖ਼ਸੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …