nabaz-e-punjab.com

ਪੰਜਾਬ ਪੁਲਿਸ ਵਲੋਂ ਰਾਸ਼ਟਰ ਵਿਰੋਧੀ ਤੱਤਾਂ ਦੇ ਗਿਰੋਹ ਦਾ ਪਾਰਦਾਫਸ਼

ਪੰਜਾਬ ਵਿਚ ਵੱਡੀਆ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਬਣਾ ਰਹੇ ਸਨ ਯੋਜਨਾ

.32 ਬੋਰ ਦੇ ਦੋ ਪਿਸਟਲਾਂ ਸਮੇਤ 3 ਮੈਗਜੀਨਾਂ, 14 ਜਿੰਦਾ ਕਾਰਤੂਸ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ•, 15 ਮਾਰਚ:
ਪੰਜਾਬ ਪੁਲਿਸ ਦੇ ਖੂਫੀਆ ਵਿੰਗ ਨੇ ਅੱਜ ਸਮਾਜ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਤੱਤਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਪੰਜਾਬ ਵਿਚ ਵੱਡੀਆ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਸਬੰਧੀ ਮਿਲੀ ਵਿਸ਼ੇਸ਼ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਆਪਰੇਸ਼ਨਜ਼ ਸੈੱਲ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਅੰਮ੍ਰਿਤਸਰ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਅਨੁਸਾਰ ਅਜਨਾਲਾ ਦੇ ਬਲਜੀਤ ਸਿੰਘ, ਗੁਰੂਦੁਆਰਾ ਬਾਬਾ ਬਕਾਲਾ ਦੇ ਜਗਦੇਵ ਸਿੰਘ ਅਤੇ ਅੰਮ੍ਰਿਤਸਰ ਜ਼ਿਲ•ੇ ਦੇ ਮਨਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਉਹਨਾਂ ਪਾਸੋਂ .32 ਬੋਰ ਦੇ ਦੋ ਪਿਸਟਲਾਂ ਸਮੇਤ 3 ਮੈਗਜੀਨਾਂ ਅਤੇ 14 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਹਨਾਂ ਅੱਗੇ ਕਿਹਾ ਕਿ ਬਲਜੀਤ ਸਿੰਘ, ਜਗਦੇਵ ਸਿੰਘ ਅਤੇ ਮਨਜੀਤ ਸਿੰਘ ਵੱਖ-ਵੱਖ ਕੱਟੜਪੰਥੀ ਜਥੇਬੰਦੀਆਂ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਵਿਚ ਕੱਟੜਪੰਥੀ ਗਤੀਵਿਧੀਆਂ ਵਿਚ ਸਰਗਰਮ ਹਿੱਸਾ ਲੈ ਰਹੇ ਹਨ। ਇਸ ਤੋਂ ਇਲਾਵਾ ਇਹ ਤਿੰਨੋ ਸ਼ੋਸਲ ਮੀਡੀਆ ਜ਼ਰੀਏ ਇਕ-ਦੂਜੇ ਦੇ ਸੰਪਰਕ ਵਿਚ ਆਏ ਅਤੇ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਹਿੰਦੂ ਸ਼ਿਵ ਸੈਨਾ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਦੱਸਿਆ ਕਿ ਦੋਸ਼ੀਆਂ ਨੇ ਇਹ ਹਥਿਆਰ ਇੰਦੋਰ, ਮੱਧ ਪ੍ਰਦੇਸ਼ ਤੋਂ ਖਰੀਦੇ ਸਨ। ਉਹਨਾਂ ਅੱਗੇ ਕਿਹਾ ”ਬਰਾਮਦ ਕੀਤੇ ਹਥਿਆਰਾਂ ਦੇ ਅਸਲ ਮੂਲ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਸਪਲਾਇਰ ਦੀ ਪਛਾਣ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਬਲਜੀਤ ਸਿੰਘ ਮੁੱਢਲੇ ਤੌਰ ‘ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਨੇੜੇ ਬਟਾਲਾ ਨਾਲ ਸਬੰਧਤ ਹੈ ਜਿਸ ਨੇ ਨਾਗਪੁਰ, ਮਹਾਰਾਸ਼ਟਰ ਵਿਖੇ ਗੁਰੂਦੁਆਰੇ ਵਿਚ ਗ੍ਰੰਥੀ ਵਜੋਂ 4 ਸਾਲ ਕੰਮ ਕੀਤਾ ਅਤੇ ਹਾਲ ਹੀ ਵਿਚ ਅਜਨਾਲ, ਅੰਮ੍ਰਿਤਸਰ ਵਿਖੇ ਸ਼ਿਫਟ ਹੋਇਆ ਸੀ। ਇਸ ਦੇ ਨਾਲ ਹੀ ਬਲਜੀਤ ਸਿੰਘ ਵੱਖ-ਵੱਖ ਕੱਟੜਪੰਥੀ ਜਥੇਬੰਦੀਆਂ ਨਾਲ ਜੁੜਿਆ ਹੋਇਆ ਸੀ ਅਤੇ ਅਜਨਾਲਾ ਵਿਖੇ ਉਸਦੀ ਰਿਹਾਇਸ਼ ਦੀ ਛਾਣਬੀਣ ਦੌਰਾਨ ਕੱਟੜਪੰਥੀ ਜਥੇਬੰਦੀਆਂ ਨਾਲ ਸਬੰਧਤ ਸਾਹਿਤ ਜਬਤ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇਸ ਗਰੁੱਪ ਦੇ ਨੈਟਵਰਕ ਅਤੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਚੱਲ ਰਹੀ ਹੈ। ਉਹਨਾਂ ਅੱਗੇ ਕਿਹਾ ”ਇਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਦੋਸ਼ੀਆਂ ਨੂੰ ਕੱਟੜਪੰਥੀ ਜਥੇਬੰਦੀਆਂ ਦੁਆਰਾ ਫੰਡ ਦੇ ਕੇ ਕੰਮ ਕਰਵਾਏ ਜਾ ਰਹੇ ਸਨ। ਇਸ ਤੋਂ ਇਲਾਵਾ, ਗ੍ਰਿਫਤਾਰ ਮੁਲਜ਼ਮਾਂ ਦੇ ਭਾਰਤੀ ਅਤੇ ਵਿਦੇਸ਼ੀ ਸੰਪਰਕਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਐਸ.ਐਸ.ਓ.ਸੀ ਪੁਲਿਸ ਸਟੇਸ਼ਨ ਅੰਮ੍ਰਿਤਸਰ ਵਿਖੇ ਆਰਮਸ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ ਦਰਜ ਕੀਤੀ ਜਾ ਚੁੱਕੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…