nabaz-e-punjab.com

ਪੰਜਾਬ ਪੁਲੀਸ ਵੱਲੋਂ ਹੈਰੋਇਨ ਤਸਕਰੀ ਮਾਮਲੇ ਵਿੱਚ ਸਮਗਲਰ ਰਾਜਿੰਦਰ ਸਿੰਘ ਉਰਫ਼ ਗੰਜਾ ਗ੍ਰਿਫ਼ਤਾਰ

ਲੌਕਡਾਊਨ ਦੌਰਾਨ ਡਰੱਗਜ਼ ਅਤੇ ਪੈਸਿਆਂ ਦੀ ਲੈਣ-ਦੇਣ ਵਿੱਚ ਸਹਾਇਤਾ ਦੇ ਦੋਸ਼ ਵਿੱਚ ਸਿਪਾਹੀ ਗ੍ਰਿਫ਼ਤਾਰ

12 ਕਰੋੜ ਰੁਪਏ ਦੇ ਹਵਾਲਾ ਲੈਣ-ਦੇਣ ਦਾ ਹੋਇਆ ਖੁਲਾਸਾ, ਯੂਪੀ ਤੋਂ ਰਜਿੰਦਰ ਦੇ ਸਾਲੇ ਨੂੰ ਵੀ ਕੀਤਾ ਕਾਬੂ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਪੰਜਾਬ ਪੁਲੀਸ ਨੇ ਪਾਬੰਦੀਸ਼ੁਦਾ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਸਬੰਧਤ ਇੱਕ ਅੰਤਰਰਾਸ਼ਟਰੀ ਨਾਰਕੋ-ਟੈਰਰਿਜ਼ਮ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਲੋੜੀਂਦੇ ਹੈਰੋਇਨ ਤਸਕਰ ਰਾਜਿੰਦਰ ਸਿੰਘ ਉਰਫ਼ ਗੰਜਾ ਉਰਫ਼ ਮਿੱਠੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਸਿਪਾਹੀ ਵੀ ਕਾਬੂ ਕੀਤਾ ਗਿਆ ਹੈ, ਜੋ ਕਥਿਤ ਤੌਰ ’ਤੇ ਤਾਲਾਬੰਦੀ ਦੌਰਾਨ ਨਸ਼ਿਆਂ ਅਤੇ ਪੈਸਿਆਂ ਨੂੰ ਸੁਰੱਖਿਅਤ ਅੱਗੇ ਪੁਹੰਚਾਉਣ ਵਿੱਚ ਸਹਾਇਤਾ ਕਰਦਾ ਸੀ।
ਅੱਜ ਦੇਰ ਸ਼ਾਮ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਰਾਜਿੰਦਰ ਦੇ ਸਾਲੇ ਨੂੰ ਵੀ ਇਸ ਰੈਕੇਟ ਵਿੱਚ ਸ਼ਾਮਲ ਹੋਣ ਲਈ ਯੂਪੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਮ੍ਰਿਤਕ ਬਦਨਾਮ ਖਾੜਕੂ ਹਰਮੀਤ ਸਿੰਘ ਉਰਫ ਪੀਐਚਡੀ ਦਾ ਸਾਥੀ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜਿੰਦਰ ਕੋਲੋਂ .32 ਬੋਰ ਦਾ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਬਾਅਦ ਵਿੱਚ ਜ਼ੀਰਕਪੁਰ ਦੇ ਰਿਵਰਡੇਲ ਐਰੋਵਿਸਟਾ ਵਿੱਚ ਉਸ ਦੇ ਫਲੈਟ ’ਚੋਂ 530 ਗਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ। ਮੁਲਜ਼ਮ ਖ਼ਿਲਾਫ਼ ਮੁਹਾਲੀ ਦੇ ਫੇਜ਼-1 ਸਥਿਤ ਐਸਐਸਓਸੀ ਥਾਣੇ ਵਿੱਚ ਅਸਲਾ ਅਤੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਸ ਦੇ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹਿਲਾਂ ਓਨੀ ਕਈ ਹੋਰ ਐਫਆਈਆਰ ਦਰਜ ਹਨ ਅਤੇ 12 ਕਰੋੜ ਰੁਪਏ ਦੇ ਹਵਾਲਗੀ ਲੈਣ-ਦੇਣ ਵਿੱਚ ਵੀ ਉਹ ਸ਼ਾਮਲ ਹੈ।
ਰਾਜਿੰਦਰ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਹ ਨਸ਼ਾ ਸਪਲਾਈ ਦੇ ਵੰਡਣ ਦੇ ਨੈਟਵਰਕ ਵਿੱਚ ਜੁੜਿਆ ਹੋਇਆ ਹੈ ਜੋ ਨਵਪ੍ਰੀਤ ਸਿੰਘ ਵੱਲੋਂ ਚਲਾਇਆ ਜਾ ਰਿਹਾ ਸੀ, ਜੋ ਕਤਲ ਅਤੇ ਨਸ਼ਿਆਂ ਦੇ ਕਈ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਤੇ ਬਦਨਾਮ ਤਸਕਰ ਹੈ। ਪੁਲੀਸ ਅਨੁਸਾਰ ਮੁਲਜ਼ਮ ਨੇ ਕਬੂਲ ਕੀਤਾ ਕਿ ਉਸਨੇ ਨਵਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖ-ਵੱਖ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਨਸ਼ਾ ਸਪਲਾਈ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਰਾਜਿੰਦਰ ਕੋਲ ਨਸ਼ੇ ਦੀਆਂ ਖੇਪਾਂ ਜ਼ਿਆਦਾਤਰ ਸ੍ਰੀਨਗਰ ਅਤੇ ਦਿੱਲੀ ਤੋਂ ਪੰਜਾਬ ਵਿੱਚ ਵੰਡਣ ਲਈ ਆਉਂਦੀਆਂ ਸਨ। ਨਸ਼ਿਆਂ ਦੇ ਕਾਰੋਬਾਰ ਤੋਂ ਇਕੱਠੇ ਕੀਤੇ ਪੈਸਿਆਂ ਨੂੰ ਉਹ ਹਵਾਲਾ ਚੈਨਲਾਂ ਰਾਹੀਂ ਨਵਪ੍ਰੀਤ ਨੂੰ ਵਾਪਸ ਭੇਜ ਦਿੰਦਾ ਸੀ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …