ਪੰਜਾਬ ਪੁਲੀਸ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ: ਡੀਆਈਜੀ ਭੁੱਲਰ

ਪੁਲੀਸ-ਪਬਲਿਕ ਸੰਪਰਕ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਬਜ਼-ਏ-ਪੰਜਾਬ, ਮੁਹਾਲੀ, 3 ਜਨਵਰੀ:
ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਪੁਲੀਸ-ਪਬਲਿਕ ਸੰਪਰਕ ਮੁਹਿੰਮ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਆਯੋਜਿਤ ਮੀਟਿੰਗਾਂ ਦੌਰਾਨ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇੱਥੋਂ ਦੇ ਸੈਕਟਰ-68 ਵਿਚਲੀ ਪੰਚਮ ਸੁਸਾਇਟੀ ਵਿਖੇ ਪੁਲੀਸ-ਪਬਲਿਕ ਮੀਟਿੰਗ ਦੌਰਾਨ ਉਨ੍ਹਾਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਵਿਚਾਰ ਸੁਣੇ। ਇਸ ਮੌਕੇ ਐੱਸਐੱਸਪੀ ਦੀਪਕ ਪਾਰਿਕ ਵੀ ਮੌਜੂਦ ਸਨ।
ਇਸ ਮੀਟਿੰਗ ਦੌਰਾਨ ਸ਼ਹਿਰ ਵਾਸੀਆਂ ਵੱਲੋਂ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਸਾਈਬਰ ਧੋਖਾਧੜੀ ਦੇ ਮਾਮਲਿਆਂ ਦੀ ਗਿਣਤੀ ਵਧੀ ਹੈ ਅਤੇ ਸ਼ਹਿਰ ਵਿੱਚ ਟਰੈਫ਼ਿਕ ਸਮੱਸਿਆ ਇੱਕ ਗੰਭੀਰ ਮੁੱਦਾ ਹੈ। ਆਮ ਲੋਕਾਂ ਵੱਲੋਂ ਇਹ ਵੀ ਸ਼ਿਕਾਇਤ ਕੀਤੀ ਗਈ ਕਿ ਜਦੋਂ ਉਹ ਆਨਲਾਈਨ ਸ਼ਿਕਾਇਤ ਦਰਜ ਕਰਵਾੲਉਂਦੇ ਹਨ ਤਾਂ ਉਸ ਦਾ ਜਵਾਬ ਨਹੀਂ ਆਉਂਦਾ, ਜਿਸ ਕਾਰਨ ਇਹ ਪਤਾ ਹੀ ਨਹੀਂ ਚਲਦਾ ਕਿ ਉਨ੍ਹਾਂ ਦੀ ਸ਼ਿਕਾਇਤ ਰਜਿਸਟਰ ਹੋਈ ਵੀ ਹੈ ਜਾਂ ਨਹੀਂ? ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮੱਸਿਆ ਵੱਲ ਧਿਆਨ ਦਿੱਤਾ ਜਾਵੇ ਅਤੇ ਇਸ ਦਾ ਨਿਪਟਾਰਾ ਕਰਨ ਦਾ ਜਲਦੀ ਕਰਨ ਦੇ ਯਤਨ ਕੀਤੇ ਜਾਣ। ਸ਼ਹਿਰ ਵਾਸੀਆਂ ਵੱਲੋਂ ਪੁਲੀਸ ਅੱਗੇ ਪੀਜੀ ਵਿੱਚ ਰਹਿਣ ਵਾਲੇ ਮੁੰਡੇ-ਕੁੜੀਆਂ ਦੀ ਪੁਲੀਸ ਵੈਰੀਫਿਕੇਸ਼ਨ ਅਤੇ ਰਾਤ 11 ਵਜੇ ਤੋਂ ਬਾਅਦ ਸੁਸਾਇਟੀ ਵਿੱਚ ਫੂਡ ਵੇਚਣ ਵਾਲਿਆਂ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ।
ਇਸ ਸਬੰਧੀ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸ਼ਹਿਰ ਵਾਸੀਆਂ ਵੱਲੋਂ ਦੱਸੀਆਂ ਸਮੱਸਿਆਵਾਂ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲੀਸ ਵੱਲੋਂ ਉਕਤ ਮੀਟਿੰਗਾਂ ਕਰਨ ਦਾ ਮੰਤਵ ਹੀ ਇਹ ਹੈ ਕਿ ਪੁਲੀਸ ਅਤੇ ਪਬਲਿਕ ਵਿੱਚ ਨੇੜਤਾ ਵਧਾਈ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਦਾ ਯਤਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧੀ ਮੀਟਿੰਗ ਕਰਨ ਨਾਲ ਉਨ੍ਹਾਂ ਸਮੱਸਿਆਵਾਂ ਬਾਰੇ ਵੀ ਪਤਾ ਚਲਦਾ ਹੈ, ਜੋ ਆਮ ਤੌਰ ’ਤੇ ਪੁਲੀਸ ਅਧਿਕਾਰੀਆਂ ਤੱਕ ਗੱਲ ਨਹੀਂ ਪਹੁੰਚ ਪਾਉਂਦੀ। ਉਨ੍ਹਾਂ ਕਿਹਾ ਕਿ ਲੋਕ ਬੇਝਿੱਜਕ ਹੋ ਕੇ ਮਾੜੇ ਅਨਸਰਾਂ ਵਿਰੁੱਧ ਪੁਲੀਸ ਨਾਲ ਜਾਣਕਾਰੀ ਸਾਂਝੀ ਕਰਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਐੱਸਐੱਸਪੀ ਦੀਪਕ ਪਾਰਿਕ ਨੇ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਤਾਂ ਜੋ ਬੱਚਿਆਂ ’ਤੇ ਪੈਨੀ ਨਜ਼ਰ ਰੱਖੀ ਜਾ ਸਕੇ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਇਆ ਜਾ ਸਕੇ। ਇਸ ਤੋਂ ਪਹਿਲਾਂ ਸ਼ੁਰੂਆਤ ਵਿੱਚ ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਪੁਲੀਸ-ਪਬਲਿਕ ਸੰਪਰਕ ਮੀਟਿੰਗ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਐਸਪੀ ਸਿਟੀ ਹਰਬੀਰ ਸਿੰਘ ਅਟਵਾਲ, ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰੁਪਿੰਦਰ ਸਿੰਘ, ਕੌਂਸਲਰ ਵਿਨੀਤ ਮਲਿਕ, ਸਾਬਕਾ ਕੌਂਸਲਰ ਬੀਬੀ ਜਸਵੀਰ ਕੌਰ ਅੱਤਲੀ, ‘ਆਪ’ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਰਾਜੀਵ ਵਸ਼ਿਸ਼ਟ, ਸਾਂਝ ਕੇਂਦਰ ਦੇ ਮੈਂਬਰ ਐਸਐਸ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਡੀਪੀਆਈ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦੇਣਗੇ ਈਟੀਟੀ ਬੇਰੁਜ਼ਗਾਰ ਅਧਿਆਪਕ

ਡੀਪੀਆਈ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦੇਣਗੇ ਈਟੀਟੀ ਬੇਰੁਜ਼ਗਾਰ ਅਧਿਆਪਕ ਪੰਜਾਬ ਦੀ ‘ਆਪ’ ਸਰਕਾਰ ਦੇ ਨਿੱ…