Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਨੇ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਕਮਰ ਕੱਸੀ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਹੁਣ ਐਸਟੀਐਫ਼ ਅਤੇ ਐਂਟੀ ਨਾਰਕੋਟਿੰਗ ਸੈੱਲ ਮਿਲ ਕੇ ਕਰਨਗੇ ਕੰਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ: ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਵਿੱਚ ਹੁਣ ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਅਤੇ ਐਂਟੀ ਨਾਰਕੋਟਿੰਗ ਸੈੱਲ ਮਿਲ ਕੇ ਕੰਮ ਕਰਨਗੇ। ਇਸ ਤਰ੍ਹਾਂ ਪੁਲੀਸ ਨੇ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਕਮਰ ਕੱਸ ਲਈ ਹੈ। ਇਸ ਗੱਲ ਦਾ ਖੁਲਾਸਾ ਅੱਜ ਐਸਟੀਐਫ਼ ਪਟਿਆਲਾ ਜ਼ੋਨ ਦੇ ਆਈਜੀ ਬੀ ਚੰਦਰ ਸੇਖਰ ਨੇ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਟਿਆਲਾ ਜ਼ੋਨ ਅਧੀਨ ਆਉਂਦੇ ਛੇ ਜ਼ਿਲ੍ਹਿਆਂ ਐਸ.ਏ.ਐਸ. ਨਗਰ (ਮੁਹਾਲੀ), ਪਟਿਆਲਾ, ਸੰਗਰੂਰ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਦੇ ਐਸਟੀਐਫ਼ ਅਤੇ ਐਂਟੀ ਨਾਰਕੋਟਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ, ਪਟਿਆਲਾ ਜ਼ੋਨ ਦੇ ਏਆਈਜੀ ਕਸ਼ਮੀਰਾ ਸਿੰਘ ਅਤੇ ਐਸਪੀ ਰਜਿੰਦਰ ਸਿੰਘ ਸੋਹਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਆਈਜੀ ਬੀ ਚੰਦਰ ਸੇਖਰ ਨੇ ਪੁਲੀਸ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਿਸੇ ਕਿਸਮ ਦਾ ਸਰਕਾਰੀ ਜਾਂ ਸਿਆਸੀ ਦਬਾਅ ਨਾ ਝੱਲਿਆ ਜਾਵੇ ਅਤੇ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕੀਤਾ ਜਾਵੇ ਅਤੇ ਭ੍ਰਿਸ਼ਟਾਚਾਰ ਤੋਂ ਵੀ ਬਚਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਜਾਣ ਵਾਲੀ ਮੁਹਿੰਮ ਦੌਰਾਨ ਜੇਕਰ ਕੋਈ ਦਾਗੀ ਪੁਲੀਸ ਅਫ਼ਸਰ ਜਾਂ ਮੁਲਾਜ਼ਮ ਬਾਰੇ ਇਤਲਾਹ ਮਿਲਦੀ ਹੈ ਤਾਂ ਉਸ ਨਾਲ ਕੋਈ ਲਿਹਾਜ ਨਾ ਕੀਤੀ ਜਾਵੇ ਸਗੋਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ। ਆਈਜੀ ਨੇ ਇਹ ਵੀ ਹਦਾਇਤਾਂ ਦਿੱਤੀਆਂ ਕਿ ਨਸ਼ਿਆਂ ਦੇ ਰੁਝਾਨ ਨੂੰ ਠੱਲ ਪਾਉਣ ਲਈ ਡੈਪੋ ਅਧੀਨ ਬਡੀ ਪ੍ਰੋਗਰਾਮ ਉਲੀਕੇ ਜਾਣ ਅਤੇ ਨਸ਼ਿਆਂ ਖ਼ਿਲਾਫ਼ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਅਤੇ ਸੈਮੀਨਾਰ ਲਗਾਏ ਜਾਣ ਅਤੇ ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਗੰਭੀਰਤਾ ਨਾਲ ਕੰਮ ਕਰ ਰਹੇ ਹਨ ਅਤੇ ਹੁਣ ਪੁਲੀਸ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਹੁਣ ਪੁਲੀਸ ਲਾਅ ਐਂਡ ਆਰਡਰ ਕਾਇਮ ਕਰਨ ਦੇ ਨਾਲ ਨਾਲ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੇ। ਆਈਜੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਸ਼ਹਿਰਾਂ ਵਿੱਚ ਵੀ ਪੁਲੀਸ ਦੀਆਂ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਏਆਈਜੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ਼ ਜ਼ਿਲ੍ਹਾ ਪੱਧਰ ਅਤੇ ਸ਼ਹਿਰ ਪੱਧਰ ’ਤੇ ਪੁਲੀਸ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇ ਅਤੇ ਇਸ ਸਬੰਧੀ ਰਿਪੋਰਟ ਮੁੱਖ ਦਫ਼ਤਰ ਨੂੰ ਭੇਜੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ