ਪੰਜਾਬ ਪੁਲੀਸ ਨੇ ਤਿੰਨ ਨਵੇਂ ਕਾਨੂੰਨਾਂ ਬਾਰੇ ਆਮ ਨਾਗਰਿਕਾਂ ਨੂੰ ਕੀਤਾ ਜਾਗਰੂਕ

ਅੱਜ ਤੋਂ ਲਾਗੂ ਹੋਏ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲੀਸ ਤੇ ਪੀੜਤ ਅੌਰਤਾਂ ਲਈ ਲਾਹੇਵੰਦ

ਨਬਜ਼-ਏ-ਪੰਜਾਬ, ਮੁਹਾਲੀ, 1 ਜੁਲਾਈ:
ਕੇਂਦਰ ਸਰਕਾਰ ਵੱਲੋਂ ਅੱਜ ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਜੋ ਆਈਪੀਸੀ, ਸੀਆਰਪੀਸੀ ਅਤੇ ਐਵੀਡੈਂਸ ਐਕਟ ਦੀ ਥਾਂ ’ਤੇ ਲਾਗੂ ਕੀਤੇ ਗਏ ਹਨ। ਇਹ ਕਾਨੂੰਨ ਪੁਲੀਸ ਅਤੇ ਪੀੜਤ ਅੌਰਤਾਂ ਦੇ ਅਧਿਕਾਰਾਂ ਲਈ ਵਧੇਰੇ ਲਾਹੇਵੰਦ ਹੋਣਗੇ ਅਤੇ ਪੁਲੀਸ ’ਤੇ ਸਿਆਸੀ ਦਬਾਅ ਘਟਣ ਦੇ ਆਸਾਰ ਵੀ ਬਣਨਗੇ।
ਅੱਜ ਮੁਹਾਲੀ ਸਾਂਝ ਕੇਂਦਰ ਵਿਖੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਵੱਲੋਂ ਆਮ ਨਾਗਰਿਕਾਂ ਨੂੰ ਨਵੇਂ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿੱਥੇ ਅੌਰਤਾਂ ਨੂੰ ਵੱਧ ਅਧਿਕਾਰ ਦਿੰਦਿਆਂ ਉਨ੍ਹਾਂ ਖ਼ਿਲਾਫ਼ ਹੁੰਦੇ ਅਪਰਾਧਾਂ ਵਿੱਚ ਸਖ਼ਤ ਨਿਯਮ ਬਣਾਏ ਗਏ ਹਨ, ਉੱਥੇ ਪਹਿਲੀ ਵਾਰ ਅਪਰਾਧ ਕਰਨ ਵਾਲੇ ਕਿਸੇ ਵਿਅਕਤੀ (ਜਿਸ ਵੱਲੋਂ ਕੀਤੇ ਗਏ ਅਪਰਾਧ ਵਿੱਚ ਤਿੰਨ ਸਾਲ ਤੋਂ ਘੱਟ ਸਜਾ ਦਾ ਪ੍ਰਬੰਧ ਹੋਵੇ) ਵਿੱਚ ਭਾਈਚਾਰਾ ਸੇਵਾ ਦੀ ਸਜਾ ਜਿਵੇਂ ਕਿ ਗੁਰਦੁਆਰਾ ਸਾਹਿਬ, ਮੰਦਰ ਜਾਂ ਸਾਂਝੀਆਂ ਥਾਵਾਂ ’ਤੇ ਜਾ ਕੇ ਸੇਵਾ ਕਰਨ ਦੀ ਸਜਾ ਵੀ ਦਿੱਤੀ ਜਾ ਸਕੇਗੀ। ਜੇਕਰ ਸਬੰਧਤ ਵਿਅਕਤੀ ਦੂਜੀ ਵਾਰ ਅਪਰਾਧ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਡੀਐਸਪੀ ਬੱਲ ਨੇ ਦੱਸਿਆ ਕਿ 18 ਸਾਲ ਤੋਂ ਘੱਟ ਅਪਰਾਧ ਦੇ ਮੁਲਜ਼ਮ ਨੂੰ ਨਾਬਾਲਗ ਨਾਲ ਹੋਏ ਜਬਰ ਜਨਾਹ ਦਾ ਦੋਸ਼ੀ ਮੰਨਿਆ ਜਾਵੇਗਾ। ਨਵੇਂ ਕਾਨੂੰਨਾਂ ਤਹਿਤ ਪੁਲੀਸ ਨੂੰ ਵੀ ਵੱਧ ਅਧਿਕਾਰ ਮਿਲਣਗੇ ਅਤੇ ਲੋਕਾਂ ਨੂੰ ਛੇਤੀ ਇਨਸਾਫ਼ ਮਿਲੇਗਾ। ਇਸ ਸਬੰਧੀ ਅਦਾਲਤਾਂ ਨੂੰ ਵੀ ਫ਼ੈਸਲਾ ਸੁਣਾਉਣ ਲਈ ਪਾਬੰਦ ਕੀਤਾ ਗਿਆ ਹੈ। ਜਦੋਂਕਿ ਪਹਿਲਾਂ ਲੰਮਾ ਸਮਾਂ ਚਾਰਜ ਲਗਾਉਣ ਨੂੰ ਲੱਗ ਜਾਂਦਾ ਸੀ। ਫਿਰ ਪੁਲੀਸ ਨੂੰ ਵੀ ਲੋੜੀਂਦੀਆਂ ਪ੍ਰਵਾਨਗੀਆਂ ਸਮੇਂ ਸਿਰ ਨਹੀਂ ਸਨ ਮਿਲਦੀਆਂ। ਉਨ੍ਹਾਂ ਕਿਹਾ ਕਿ ਐੱਸਐੱਸਪੀ ਸੰਦੀਪ ਗਰਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਨਵੇਂ ਕਾਨੂੰਨਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਨਾਲ ਹੀ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਵੱਲੋਂ ਸਬ ਡਵੀਜ਼ਨ-2 ਵਿੱਚ 5-6 ਜਨਤਕ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਸੋਹਾਣਾ ਥਾਣੇ ਦੇ ਐਸਐਚਓ ਜਸਪ੍ਰੀਤ ਸਿੰਘ ਕਾਹਲੋਂ, ਇੰਦਰਜੀਤ ਸਿੰਘ ਢਿੱਲੋਂ ਅਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ ਆਪਣੀਆਂ…