Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਪੈਨਸ਼ਨਰ ਐਸੋਸੀਏਸ਼ਨ ਨੇ ਮੈਡੀਕਲ ਕੈਂਪ ਲਗਾਇਆ ਨਬਜ਼-ਏ-ਪੰਜਾਬ, ਮੁਹਾਲੀ, 21 ਅਪਰੈਲ: ਪੰਜਾਬ ਪੁਲੀਸ ਪੈਨਸ਼ਨਰ ਐਸੋਸੀਏਸ਼ਨ, ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਜ਼ਿਲ੍ਹਾ ਦਫ਼ਤਰ ਥਾਣਾ ਸੋਹਾਣਾ ਕੰਪਲੈਕਸ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਸੈਂਕੜੇ ਸੇਵਾਮੁਕਤ ਪੁਲੀਸ ਅਫ਼ਸਰਾਂ ਅਤੇ ਮੁਲਾਜ਼ਮਾਂ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਐਮਪਾਪ ਕੰਪਨੀ ਦੀ ਰਿਲਾਇਬਲ ਲੈਬਾਰਟਰੀ ਦੀ ਟੀਮ ਵੱਲੋਂ ਕਰੀਬ 72 ਕਿਸਮ ਦੇ ਵੱਖ-ਵੱਖ ਟੈੱਸਟ ਕੀਤੇ ਗਏ। ਸਵੇਰ 7 ਵਜੇ ਤੋਂ ਲੈ ਕੇ ਸ਼ਾਮ ਤੱਕ ਕੈਂਪ ਜਾਰੀ ਰਿਹਾ। ਇਸ ਮੌਕੇ ਐਸਪੀ (ਸੇਵਾਮੁਕਤ) ਸਵਰਨ ਸਿੰਘ, ਡੀਐਸਪੀ (ਸੇਵਾਮੁਕਤ) ਸਤਨਾਮ ਸਿੰਘ, ਡੀਐਸਪੀ (ਸੇਵਾਮੁਕਤ) ਜੀਪੀ ਸਿੰਘ, ਜਥੇਬੰਦੀ ਦੇ ਸੂਬਾ ਸਕੱਤਰ ਮਹਿੰਦਰ ਸਿੰਘ, ਪਰਮਜੀਤ ਸਿੰਘ ਮਲਕਪੁਰ, ਦਲਜੀਤ ਸਿੰਘ ਕੈਲੋਂ, ਮਨਮੋਹਨ ਸਿੰਘ ਕਾਹਲੋਂ (ਸਾਰੇ ਸੇਵਾਮੁਕਤ ਇੰਸਪੈਕਟਰ), ਮਹਿੰਦਰ ਸਿੰਘ ਭਾਂਖਰਪੁਰ, ਗੁਰਮੇਲ ਸਿੰਘ, ਰਘਬੀਰ ਸਿੰਘ (ਸਾਰੇ ਸੇਵਾਮੁਕਤ ਥਾਣੇਦਾਰ) ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ