ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਆਈਜੀ ਨੂੰ ਸਮੱਸਿਆਵਾਂ ਸਬੰਧੀ ਦਿੱਤਾ ਮੰਗ ਪੱਤਰ

ਮੰਗ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਚੇਤੇ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਡੀਐਸਪੀ (ਸੇਵਾਮੁਕਤ) ਹਰਬੰਸ ਸਿੰਘ ਰਿਆੜ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਇੱਥੋਂ ਦੇ ਫੇਜ਼-7 ਸਥਿਤ ਪੰਜਾਬ ਪੁਲੀਸ ਐਨਆਰਆਈ ਵਿੰਗ ਦਫ਼ਤਰ ਵਿੱਚ ਰੂਪਨਗਰ ਰੇਂਜ਼ ਦੇ ਆਈਜੀ ਸ੍ਰੀਮਤੀ ਵੀ ਨੀਰਜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੇਵਾਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਡਿਊਟੀ ਦੌਰਾਨ ਮਾੜੇ ਅਨਸਰਾਂ ਖ਼ਿਲਾਫ਼ ਕੀਤੀਆਂ ਕਾਰਵਾਈਆਂ ਦੇ ਚੱਲਦਿਆਂ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਜਾਨ ਦਾ ਖ਼ਤਰਾ ਹੈ। ਲੋੜਵੰਦ ਸੇਵਾਮੁਕਤ ਪੁਲੀਸ ਮੁਲਾਜ਼ਮਾਂ ਨੂੰ ਅਸਲਾ ਲਾਇਸੈਂਸ ਬਣਾਉਣ ਦੀ ਫੀਸ ਘੱਟ ਕੀਤੀ ਜਾਵੇ ਅਤੇ ਸਮੁੱਚੀ ਪ੍ਰਣਾਲੀ ਨੂੰ ਸਰਲ ਬਣਾਇਆ ਜਾਵੇ।
ਸ੍ਰੀ ਰਿਆੜ ਨੇ ਦੱਸਿਆ ਕਿ ਪੁਲੀਸ ਦੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਮੰਗ ਬਾਰੇ ਸੰਸਥਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮੰਗ ਪੱਤਰ ਭੇਜਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਵਾਅਦੇ ਚੇਤੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਐਸੋਸੀਏਸ਼ਨ ਨੇ ਖੁੱਲ੍ਹ ਕੇ ਕਾਂਗਰਸ ਦਾ ਸਮਰਥਨ ਕੀਤਾ ਸੀ ਅਤੇ ਕਾਂਗਰਸ ਲੀਡਰਸ਼ਿਪ ਨੇ ਸਰਕਾਰ ਬਣਨ ’ਤੇ ਸਾਰੇ ਵਾਅਦੇ ਪੂਰੇ ਕਰਨ ਦਾ ਭਰੋਸਾ ਦਿੱਤਾ ਸੀ ਲੇਕਿਨ ਪੰਜਾਬ ਵਿੱਚ ਕੈਪਟਨ ਸਰਕਾਰ ਬਣਿਆ ਦੋ ਸਾਲ ਬੀਤੇ ਚੁੱਕੇ ਹਨ ਪ੍ਰੰਤੂ ਸਰਕਾਰ ਮੁੱਖ ਮੰਤਰੀ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਜਿਸ ਕਾਰਨ ਸੇਵਾਮੁਕਤ ਪੁਲੀਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਜ਼ ਮੰਗਾਂ ਮੰਨਣ ਅਤੇ ਸਮੱਸਿਆਵਾਂ ਹੱਲ ਕਰਨ ਲਈ ਕਈ ਪੱਤਰ ਵੀ ਲਿਖੇ ਜਾ ਚੁੱਕੇ ਹਨ ਲੇਕਿਨ ਸਰਕਾਰ ਨੇ ਕਿਸੇ ਪੱਤਰ ਦਾ ਜਵਾਬ ਦੇਣਾ ਵੀ ਜ਼ਰੂਰੀ ਨਹੀਂ ਸਮਝਿਆ।
ਇਸ ਮੌਕੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਰਾਮ ਸ਼ਰਨ ਦਾਸ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਮੇਲ ਸਿੰਘ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਬੰਸ ਸਿੰਘ, ਨਿਸ਼ਾ ਰਾਮ, ਕੁਲਦੀਪ ਸਿੰਘ ਅਤੇ ਸੁਖਰਾਮ ਸਿੰਘ ਨੇ ਮੰਗ ਕੀਤੀ ਕਿ ਸਾਬਕਾ ਫੌਜੀਆਂ ਵਾਂਗ ਪੁਲੀਸ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਸਹੂਲਤ ਲਈ ਸਸਤੇ ਸਮਾਨ ਵਾਲੀ ਕੰਟੀਨ ਦੀ ਵਿਵਸਥਾ ਕੀਤੀ ਜਾਵੇ ਅਤੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਪਟਿਆਲਾ ਅਤੇ ਮੁਹਾਲੀ ਵਿੱਚ ਪੁਲੀਸ ਕਮਾਂਡ ਹਸਪਤਾਲ ਬਣਾਏ ਜਾਣਗੇ। 13ਵੀਂ ਤਨਖ਼ਾਹ ਬੇਸਿਕ ਪੇਅ ਵਿੱਚ ਫਿਕਸ ਕਰਕੇ ਪੈਨਸ਼ਨ ਦੀ ਰਾਸ਼ੀ ਨਿਰਧਾਰਿਤ ਕੀਤੀ ਜਾਵੇ ਅਤੇ ਪੰਜਾਬ ਵਿੱਚ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…