Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਟਿਫਿਨ ਬੰਬ ਤੇ 4 ਹੱਥ ਗੋਲੇ ਕੀਤੇ ਬਰਾਮਦ ਤਿੰਨ ਦਿਨਾਂ ਵਿੱਚ ਲਗਾਤਾਰ ਤੀਜੀ ਅਜਿਹੀ ਬਰਾਮਦਗੀ; ਪਹਿਲਾਂ ਵੀ ਸਰਹੱਦੀ ਜ਼ਿਲੇ ਤੋਂ ਆਰਡੀਐਕਸ ਅਤੇ ਦੋ ਹੱਥ ਗੋਲੇ ਹੋਏ ਸਨ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ/ਗੁਰਦਾਸਪੁਰ, 3 ਦਸੰਬਰ: ਇਸ ਹਫਤੇ ਲਗਾਤਾਰ ਤੀਜੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਵੀਰਵਾਰ ਨੂੰ ਸਰਹੱਦੀ ਜਿਲੇ ਦੇ ਪਿੰਡ ਸਲੇਮਪੁਰ ਅਰਾਈਆਂ ਤੋਂ ਬਰਾਮਦ ਕੀਤੀ ਇੱਕ ਬੋਰੀ ਵਿੱਚ ਛੁਪਾਏ ਹੋਏ ਚਾਰ ਹੈਂਡ ਗ੍ਰਨੇਡ ਅਤੇ ਇੱਕ ਹੋਰ ਟਿਫਿਨ ਬੰਬ ਬਰਾਮਦ ਕੀਤਾ ਹੈ।ਇਸ ਤੋਂ ਪਹਿਲਾਂ ਪੁਲੀਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਦੋ ਅੱਤਵਾਦੀ ਗੁੱਟਾਂ ਦਾ ਪਰਦਾਫਾਸ਼ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਸਰਹੱਦੀ ਜਿਲੇ ਵਿੱਚੋਂ ਹਾਲ ਹੀ ਵਿੱਚ ਆਰ.ਡੀ.ਐਕਸ, ਹੈਂਡ ਗਰਨੇਡ ਅਤੇ ਪਿਸਤੌਲਾਂ ਦੀ ਬਰਾਮਦਗੀ ਦੇ ਮੱਦੇਨਜ਼ਰ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸਮੂਹ ਐਸ.ਐਚ.ਓਜ ਵੱਲੋਂ ਪੂਰੇ ਜਿਲੇ ਵਿੱਚ ਸਖਤ ਨਾਕਾਬੰਦੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਪਿੰਡ ਸਲੇਮਪੁਰ ਅਰਾਈਆਂ ਨੇੜੇ ਟੀ-ਪੁਆਇੰਟ ‘ਤੇ ਚੈਕਿੰਗ ਦੌਰਾਨ ਐੱਸਐੱਚਓ ਸਦਰ ਗੁਰਦਾਸਪੁਰ ਨੂੰ ਸੜਕ ਕਿਨਾਰੇ ਝਾੜੀਆਂ ‘ਚੋਂ ਇੱਕ ਸ਼ੱਕੀ ਬੋਰੀ ਬਰਾਮਦ ਹੋਈ ਅਤੇ ਬੋਰੀ ਦੀ ਚੈਕਿੰਗ ਕਰਨ ‘ਤੇ ਉਸ ਵਿੱਚ ਛੁਪਾਏ ਹੋਏ ਚਾਰ ਹੈਂਡ ਗਰਨੇਡ ਅਤੇ ਇੱਕ ਟਿਫਨ ਬੰਬ ਬਰਾਮਦ ਹੋਇਆ। ਉਨਾਂ ਕਿਹਾ ਕਿ ਬੰਬ ਡਿਟੈਕਸ਼ਨ ਐਂਡ ਡਿਸਪੋਜ਼ਲ (ਬੀਡੀਡੀਐਸ) ਟੀਮਾਂ ਨੂੰ ਵਿਸਫੋਟਕ ਸਮੱਗਰੀ ਨੂੰ ਨਸ਼ਟ ਕਰਨ ਲਈ ਇਤਲਾਹ ਭੇਜ ਦਿੱਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਖਾਸ ਕਰਕੇ ਸਰਹੱਦੀ ਜਿਲਾ ਪੁਲਿਸ ਬਲ ਪਹਿਲਾਂ ਹੀ ਹਾਈ ਅਲਰਟ ‘ਤੇ ਹੈ ਅਤੇ ਸਰਹੱਦੀ ਪੁਲਿਸ ਵੱਲੋਂ ਰੋਜ਼ਾਨਾ ਰਾਤ ਦੀ ਡਿਊਟੀ ਦੌਰਾਨ ਨਾਈਟ ਡੋਮੀਨੇਸ਼ਨ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਏਡੀਜੀਪੀ ਰੈਂਕ ਦੇ ਅਧਿਕਾਰੀ ਨਿੱਜੀ ਤੌਰ ‘ਤੇ ਸਰਹੱਦੀ ਜਿਲਿਆਂ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਗਏ ਹਨ। ਇਸ ਤੋਂ ਪਹਿਲਾਂ ਗੁਰਦਾਸਪੁਰ ਪੁਲਸ ਨੇ ਬੁੱਧਵਾਰ ਨੂੰ ਅੰਮਿ੍ਰਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਅਤੇ ਐਤਵਾਰ ਨੂੰ ਗਿ੍ਰਫਤਾਰ ਕੀਤੇ ਸੁਖਵਿੰਦਰ ਸਿੰਘ ਉਰਫ ਸੋਨੂੰ ਦੀ ਸੂਹ ‘ਤੇ 0.9 ਕਿਲੋ ਆਰਡੀਐਕਸ ਬਰਾਮਦ ਕੀਤਾ ਸੀ। ਜਦਕਿ ਮੰਗਲਵਾਰ ਨੂੰ ਜਿਲਾ ਪੁਲਸ ਨੇ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਸਨ। ਇਸ ਦੌਰਾਨ ਥਾਣਾ ਸਦਰ ਗੁਰਦਾਸਪੁਰ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਧੀਨ ਐਫਆਈਆਰ ਨੰਬਰ 154 ਮਿਤੀ 02/12/2021 ਦਰਜ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ