nabaz-e-punjab.com

‘ਆਪ’ ਵਿਧਾਇਕਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਮੁਹਾਲੀ ਥਾਣੇ ਵਿੱਚ ਕੇਸ ਦਰਜ

ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਦੇਸ਼ ਦੀ ਹੁਕਮਰਾਨ ਪਾਰਟੀ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਲੱਗੇ ਆਪ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖ਼ਤ ਦੇ ਦੋਸ਼ਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਸੂਬੇ ਦੇ ਕੁਝ ਵਿਧਾਇਕਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਵਿੰਗ ਦੇ ਮੁਹਾਲੀ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 8 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171-ਬੀ ਅਤੇ 120-ਬੀ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਗਈ ਹੈ। ਇਸ ਗੱਲ ਦਾ ਖੁਲਾਸਾ ਬੁੱਧਵਾਰ ਨੂੰ ਦੇਰ ਸ਼ਾਮ ਪੰਜਾਬ ਪੁਲੀਸ ਦੇ ਸਰਕਾਰੀ ਬੁਲਾਰੇ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁੱਢਲੇ ਤੌਰ ’ਤੇ ਐਫ਼ਆਈਆਰ ਦਰਜ ਕਰ ਕੇ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਧਰ, ਪੰਜਾਬ ਸਰਕਠਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਟੈਂਡਰਡ ਗਾਈਡਲਾਈਨਜ਼ ਅਨੁਸਾਰ ਇਸ ਸਮੁੱਚੇ ਮਾਮਲੇ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰਨਾਂ ਆਗੂਆਂ ਨੇ ਕੇਂਦਰ ’ਤੇ ਪੰਜਾਬ ਦੀ ‘ਆਪ’ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚਨ ਦਾ ਕਥਿਤ ਤੋਸ਼ ਲਾਇਆ ਹੈ। ਉਧਰ, ਭਾਜਪਾ ਲੀਡਰਸ਼ਿਪ ਨੇ ਇਨ੍ਹਾਂ ਦੋਸ਼ਾਂ ਨੂੰ ਸਿਰ੍ਹੇ ਤੋਂ ਖਾਰਜ ਕਰਦਿਆਂ ਆਪ ਵਿਧਾਇਕਾਂ ਦੇ ਦੋਸ਼ਾਂ ਸਬੰਧੀ ਠੋਸ ਸਬੂਤ ਜਨਤਕ ਕਰਨ ਲਈ ਕਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …