
ਪੰਜਾਬ ਪੁਲੀਸ ਦੇ ਸੇਵਾਮੁਕਤ ਅਫ਼ਸਰਾਂ ਦੀ ਐਸੋਸੀਏਸ਼ਨ ਵੱਲੋਂ ਕੁਲਵੰਤ ਸਿੰਘ ਦੀ ਹਮਾਇਤ ਦੇਣ ਦਾ ਐਲਾਨ
ਮੁਹਾਲੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਸੰਜੀਦਗੀ ਨਾਲ ਕੰਮ ਕਰਾਂਗਾ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਤਕੜਾ ਹੁਲਾਰਾ ਮਿਲਿਆ ਜਦੋਂ ਪੰਜਾਬ ਪੁਲੀਸ ਦੇ ਸੇਵਾਮੁਕਤ ਅਫ਼ਸਰਾਂ ਦੀ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਸਮੁੱਚੀ ਟੀਮ ਨੇ ਸਾਬਕਾ ਆਈਜੀ ਸਰਬਜੀਤ ਸਿੰਘ ਪੰਧੇਰ ਦੀ ਪੇ੍ਰਰਨਾ ਸਦਕਾ ‘ਆਪ’ ਵਿੱਚ ਸ਼ਾਮਲ ਹੋ ਕੇ ਕੁਲਵੰਤ ਸਿੰਘ ਨੂੰ ਹਮਾਇਤ ਦੇਣ ਐਲਾਨ ਕੀਤਾ।
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡੀਐਸਪੀ (ਸੇਵਾਮੁਕਤ) ਹਰਬੰਸ ਸਿੰਘ ਰਿਆੜ, ਡੀਐਸਪੀ (ਸੇਵਾਮੁਕਤ) ਜੋਬਨ ਸਿੰਘ, ਡੀਐਸਪੀ (ਸੇਵਾਮੁਕਤ) ਲਖਵਿੰਦਰ ਸਿੰਘ, ਡੀਐਸਪੀ (ਸੇਵਾਮੁਕਤ) ਅਜੀਤ ਸਿੰਘ ਸਮੇਤ ਸੁਖਰਾਮ ਸਿੰਘ, ਕਰਮਜੀਤ ਸਿੰਘ, ਗੁਰਨਾਮ ਸਿੰਘ, ਗੁਰਮੇਲ ਸਿੰਘ, ਬਲਵੀਰ ਸਿੰਘ, ਮੋਹਨ ਸਿੰਘ, ਗੁਰਦਿਆਲ ਸਿੰਘ, ਬਲਵਿੰਦਰ ਸਿੰਘ, ਰਾਜਿੰਦਰ ਕੌਰ, ਕੁਲਦੀਪ ਸਿੰਘ, ਸੁਮੇਰ ਸਿੰਘ, ਸ਼ਮਸ਼ੇਰ ਵਾਲੀਆ, ਗਿਆਨ ਸਿੰਘ, ਕੁਲਦੀਪ ਸਿੰਘ, ਸੁਲੇਖ ਚੰਦ, ਰਣਜੀਤ ਸਿੰਘ ਢਿੱਲੋਂ, ਇਕਬਾਲ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਤੇਜਿੰਦਰ ਸਿੰਘ, ਤੇਜਿੰਦਰ ਸਿੰਘ, ਡਾ. ਬਲਵਿੰਦਰ ਸਿੰਘ ਅਤੇ ਹੋਰ ਸਾਬਕਾ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਸ਼ਾਮਲ ਹਨ। ਇਨ੍ਹਾਂ ਸਾਰੇ ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਦਾ ‘ਆਪ’ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਕੁਲਵੰਤ ਸਿੰਘ ਨੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਮੁਹਾਲੀ ਹਲਕੇ ਦੀਆਂ ਸਮੱਸਿਆਵਾਂ ਬਾਰੇ ਭਲੀਭਾਂਤ ਜਾਣੂ ਹਨ ਅਤੇ ਪੰਜਾਬ ਵਿੱਚ ਅਗਲੀ ਆਪ ਦੀ ਸਰਕਾਰ ਬਣਨ ’ਤੇ ਸਮੁੱਚੇ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਸਾਬਕਾ ਪੁਲੀਸ ਅਫ਼ਸਰ ਸਰਬਜੀਤ ਸਿੰਘ ਪੰਧੇਰ ਅਤੇ ਹਰਬੰਸ ਸਿੰਘ ਰਿਆੜ ਨੇ ਸਾਬਕਾ ਮੇਅਰ ਨੂੰ ਭਰੋਸਾ ਦਿਵਾਇਆ ਕਿ ਆਉਂਦੇ ਦਿਨਾਂ ਵਿੱਚ 250 ਤੋਂ ਵੱਧ ਹੋਰ ਪੁਲੀਸ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਰਸਮੀ ਤੌਰ ’ਤੇ ‘ਆਪ’ ਵਿੱਚ ਸ਼ਾਮਲ ਕਰਵਾਉਣ ਲਈ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ।