Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਸਾਂਝ ਕੇਂਦਰ ਵੱਲੋਂ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ: ਜ਼ਿਲ੍ਹਾ ਕਮਿਊਨਿਟੀ ਪੁਲੀਸ ਅਫ਼ਸਰ ਆਈਪੀਐਸ ਵਰੁਣ ਸ਼ਰਮਾ ਨੇ ਜ਼ਿਲ੍ਹਾ ਪੁਲੀਸ ਸਾਂਝ ਕੇਂਦਰ ਦੇ ਇੰਚਾਰਜ ਸਬ ਇੰਸਪੈਕਟਰ ਗੁਰਿੰਦਰ ਸਿੰਘ ਅਤੇ ਜ਼ਿਲ੍ਹਾ ਪੱਧਰੀ ਗੈਰ ਸਰਕਾਰੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਵਰੁਣ ਸ਼ਰਮਾ ਨੇ ਕਿਹਾ ਕਿ ਅੌਰਤਾਂ ਦੀ ਸੁਰੱਖਿਆ ਸਬੰਧੀ ਪੁਲੀਸ ਮੋਬਾਈਲ ਐਪ ਦੇ ਵੱਖ ਵੱਖ ਪੁਲੀਸ ਥਾਣਿਆਂ ਵਿੱਚ ਬੈਨਰ ਅਤੇ ਹੋਰਡਿੰਗ ਲਗਾਏ ਜਾਣ ਤਾਂ ਜੋ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਅੌਰਤਾਂ ਸਬੰਧੀ ਬਣੀ ਮੋਬਾਈਲ ਸ਼ਕਤੀ ਐਪ ਸਬੰਧੀ ਵੱਧ ਤੋਂ ਵੱਧ ਸੈਮੀਨਾਰ ਕਰਵਾਏ ਜਾਣ। ਮੀਟਿੰਗ ਵਿੱਚ ਹਾਜ਼ਰ ਕਮੇਟੀ ਮੈਂਬਰ ਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਮਾਰਕੀਟਾਂ ਅਤੇ ਹੋਰਨਾਂ ਜਨਤਕ ਥਾਵਾਂ ਵਿੱਚ ਨੁੱਕੜ ਨਾਟਕ ਕਰਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਕਮੇਟੀ ਮੈਂਬਰਾਂ ਵੱਲੋਂ ਦੀਵਾਲੀ ’ਤੇ ਪਟਾਕੇ ਨਾ ਚਲਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਜ਼ਿਲ੍ਹਾ ਸਾਂਝ ਸਾਫ਼ਟਵੇਅਰ ਟਰੇਨਰ ਦਵਿੰਦਰ ਸਿੰਘ, ਕਮੇਟੀ ਮੈਂਬਰ ਸੇਵਾ ਸਿੰਘ ਸਿੱਲ, ਰਾਕੇਸ਼ ਕੁਮਾਰ, ਹਰਪਾਲ ਸਿੰਘ, ਅਜੀਤ ਸਿੰਘ ਅਤੇ ਮਨਜੀਤ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ