nabaz-e-punjab.com

ਪੰਜਾਬ ਪੁਲੀਸ ਦੇ ਸਪੈਸ਼ਲ ਸੈੱਲ ਵੱਲੋਂ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਮੁਲਜ਼ਮਾਂ ਦੇ ਯੂਕੇ ਆਧਾਰਿਤ ਕੇਐਲਐਫ਼ ਜਥੇਬੰਦੀ ਨਾਲ ਸਬੰਧ ਹੋਣ ਦਾ ਸ਼ੰਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈੱਲ ਵੱਲੋਂ ਮੇਰਠ ਦੇ ਵਸਨੀਕ ਅਤੇ ਉਸ ਦੇ ਅਣਪਛਾਤੇ ਸਾਥੀ ਦੇ ਖ਼ਿਲਾਫ਼ ਮੁਹਾਲੀ ਥਾਣੇ ਵਿੱਚ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੇ ਯੂਕੇ ਆਧਾਰਿਤ ਕੇਐਲਐਫ਼ ਜਥੇਬੰਦੀ ਨਾਲ ਸਬੰਧ ਹੋਣ ਬਾਰੇ ਪਤਾ ਲੱਗਾ ਹੈ। ਫਿਲਹਾਲ ਦੋਵੇਂ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਸਬੰਧੀ ਡੀਐਸਪੀ ਰਾਕੇਸ਼ ਕੁਮਾਰ ਨੇ ਕੋਈ ਵੀ ਜਾਣਕਾਰੀ ਦੇਣ ਤੋਂ ਸਾਫ਼ ਮਨਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਬਾਰੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਨ ਨਾਲ ਸਮੁੱਚੇ ਮਾਮਲੇ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਮੀਡੀਆ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਪੁਲੀਸ ਸੂਤਰਾਂ ਦੀ ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮਾਂ ਦੇ ਕੇਐਲਐਫ਼ ਯੂਕੇ ਨਾਮੀ ਜਥੇਬੰਦੀ ਦੇ ਸਰਗਰਮ ਕਾਰਕੁਨ ਗੁਰਸ਼ਰਨਵੀਰ ਸਿੰਘ ਨਾਲ ਤਾਰ ਜੁੜੇ ਹੋਣ ਬਾਰੇ ਵੀ ਪਤਾ ਲੱਗਾ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਵੱਖ-ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਕ ਪੁਲੀਸ ਅਧਿਕਾਰੀ ਨੇ ਸਿਰਫ਼ ਏਨਾ ਹੀ ਦੱਸਿਆ ਕਿ ਮੁਲਜ਼ਮ ਪੰਜਾਬ ਵਿੱਚ ਮੁੜ ਤੋਂ ਅਤਿਵਾਦ ਨੂੰ ਸੁਰਜੀਤ ਕਰਨ ਦੀ ਤਾਕ ਵਿੱਚ ਹਨ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…