nabaz-e-punjab.com

ਪੰਜਾਬ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦਾ ਲੰਗਰ ਪਾਣੀ ਬੰਦ ਕਰਨਾ ਲੋਕਤੰਤਰ ਦੇ ਖ਼ਿਲਾਫ਼: ਕਾਹਲੋਂ

ਅਕਾਲੀ ਦਲ, ਕੈਪਟਨ ਸਰਕਾਰ ਦੀ ਧੱਕੇਸ਼ਾਹੀ ਸਹਿਣ ਨਹੀਂ ਕਰੇਗਾ: ਪਰਮਜੀਤ ਕਾਹਲੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ ) ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਜਾਬ ਪੁਲੀਸ ਨੇ ਸੋਹਾਣਾ ਵਿਖੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦਾ ਲੰਗਰ ਪਾਣੀ ਬੰਦ ਕਰਕੇ ਬਹੁਤ ਹੀ ਧੱਕੇਸ਼ਾਹੀ ਕਰਨ ਵਾਲਾ ਕੰਮ ਕੀਤਾ ਹੈ। ਜਿਸ ਨੂੰ ਅਕਾਲੀ ਦਲ ਸਹਿਣ ਨਹੀਂ ਕਰੇਗਾ। ਅੱਜ ਇੱਕ ਬਿਆਨ ਵਿੱਚ ਸ੍ਰੀ ਕਾਹਲੋਂ ਨੇ ਕਿਹਾ ਕਿ ਸੋਹਾਣਾ ਵਿਖੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਗੁਰਦੁਆਰਾ ਸਾਹਿਬ ’ਚੋਂ ਜਾਣ ਵਾਲਾ ਲੰਗਰ ਪਾਣੀ ਪੁਲੀਸ ਨੇ ਧੱਕੇ ਨਾਲ ਹੀ ਬੰਦ ਕਰਵਾ ਦਿੱਤਾ ਹੈ, ਜੋ ਕਿ ਸਰਾਸਰ ਲੋਕਤੰਤਰ ਦੇ ਖ਼ਿਲਾਫ਼ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਿਸ ਨੇ ਵੀ ਲੰਗਰ ਛੱਕਣਾ ਹੈ, ਉਹ ਖ਼ੁਦ ਗੁਰਦੁਆਰਾ ਸਾਹਿਬ ਜਾ ਕੇ ਛਕੇ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਚਾਲ ਹੈ ਕਿਉਂਕਿ ਜਿਹੜਾ ਵੀ ਧਰਨਾਕਾਰੀ ਅਧਿਆਪਕ ਲੰਗਰ ਪਾਣੀ ਛੱਕਣ ਲਈ ਧਰਨੇ ਵਾਲੀ ਜਗਾ ਛੱਡ ਕੇ ਚਲਾ ਜਾਂਦਾ ਹੈ, ਉਸ ਨੂੰ ਮੁੜ ਧਰਨੇ ਵਾਲੀ ਜਗਾ ਨਹੀਂ ਆਉਣ ਦਿੱਤਾ ਜਾ ਰਿਹਾ ਹੈ।
ਸ੍ਰੀ ਕਾਹਲੋਂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਇਸ਼ਾਰੇ ਉਪਰ ਹੀ ਪੰਜਾਬ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦਾ ਲੰਗਰ ਪਾਣੀ ਬੰਦ ਕਰਨਾ ਗੈਰ ਮਨੁੱਖੀ ਕਾਰਾ ਹੈ। ਉਹਨਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਸਰਕਾਰ ਨੇ ਨੌਕਰੀਆਂ ਨਹੀਂ ਦਿੱਤੀਆਂ ਅਤੇ ਇਹ ਜਮਹੂਰੀ ਹੱਕ ਅਧੀਨ ਹੀ ਨੌਕਰੀਆਂ ਲੈਣ ਲਈ ਸੰਘਰਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਦੂਰ ਦੂਰ ਤੱਕ ਲੰਗਰ ਲਗਾਏ ਹਨ। ਇਸ ਲਈ ਉਹ ਅੱਜ ਸ਼ਾਮ ਨੂੰ ਆਪਣੇ ਸਾਥੀਆਂ ਸਮੇਤ ਬੇਰੁਜਗਾਰ ਅਧਿਆਪਕਾਂ ਲਈ ਲੰਗਰ ਲੈ ਕੇ ਜਾਣਗੇ ਇਸ ਮੌਕੇ ਜਾਂ ਤਾਂ ਪੁਲੀਸ ਉਹਨਾਂ ਨੂੰ ਗ੍ਰਿਫ਼ਤਾਰ ਕਰੇ ਜਾਂ ਫਿਰ ਬੇਰੁਜ਼ਗਾਰ ਅਧਿਆਪਕਾਂ ਨੂੰ ਲੰਗਰ ਵਰਤਾਉਣ ਦੇਵੇ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…