ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈਲ ਵੱਲੋਂ ਜਾਅਲੀ ਡਿਗਰੀਆਂ ਵੇਚਣ ਵਾਲੇ ਗਰੋਹ ਦਾ ਮੁਖੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਪੰਜਾਬ ਪੁਲੀਸ ਦੇ ਸਪੈਸ਼ਲ ਅਪਰੇਸ਼ਨ ਸੈਲ ਵੱਲੋਂ ਜਾਅਲੀ ਪੈਰਾ ਮੈਡੀਕਲ ਕੌਂਸਲ ਦਾ ਜਨਰਲ ਸਕੱਤਰ ਬਣ ਕੇ ਅਤੇ ਜਾਅਲੀ ਕੰਪਨੀ ਇਨਫਰਮੇਸ਼ਨ ਟੈਕਨਾਲੋਜੀ ਅਤੇ ਮੈਨੇਜਮੈਂਟ ਦਾ ਚੇਅਰਮੈਨ ਬਣ ਕੇ ਲੋਕਾਂ ਨੂੰ ਜਾਅਲੀ ਡਿਗਰੀਆਂ ਵੇਚਣ ਵਾਲੇ ਗਿਰੋਹ ਦੇ ਮੁੱਖ ਮੁਲਜਿਮ ਰਿਆਸਤ ਅਲੀ ਵਸਨੀਕ ਝੰਜੇੜੀ, ਥਾਣਾ ਖਰੜ ਨੂੰ ਇਸ ਸਬੰਧੀ ਦਰਜ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਡੀਐਸਪੀ ਤੇਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਵਿਅਕਤੀ ਵਲੋੱ ਆਪਣੇ ਸਾਥੀਆਂ ਨਾਲ ਮਿਲ ਕੇ ਲੋਕਾਂ ਨੂੰ 41 ਤਰ੍ਹਾਂ ਦੀਆਂ ਜਾਅਲੀ ਡਿਗਰੀਆਂ ਵੰਡੀਆਂ ਗਈਆਂ ਹਨ ਅਤੇ ਜਾਅਲੀ ਪੈਰਾਮੈਡੀਕਲ ਕੌਂਸਲ ਬਣਾ ਕੇ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਕਾਲੇਜ ਬਣਾ ਕੇ ਉਹਨਾਂ ਨੂੰ ਮਾਨਤਾ ਤੱਕ ਦਿੱਤੀ ਗਈ ਸੀ। ਇਸ ਸਬੰਧੀ ਜਨਵਰੀ ਮਹੀਨੇ ਵਿੱਚ ਆਈਪੀਸੀ ਦੀ ਧਾਰਾ 420, 467, 468, 470, 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦਸਿਆ ਕਿ ਸਟੇਟ ਸਪੈਸ਼ਲ ਆਪਰੇਸ਼ਨ ਸੈਲ ਵੱਲੋੱ ਮੁਲਜਿਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਵੀ ਇਸ ਗਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਮਿਲੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਬਹੁਤ ਸਾਰੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਫਾਰਮੇਸੀ, ਬੀਏ, ਬੀਏਐਮਐਸ, ਬੀਐਸਸੀ, ਬੀਐਸਸੀ ਨਰਸਿੰਗ ਆਦਿ ਦੀਆਂ ਜਾਅਲੀ ਡਿਗਰੀਆਂ ਤਿਆਰ ਕਰਕੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਪੁਲੀਸ ਹੁਣ ਇਹ ਪਤਾ ਲਗਾਉਣ ਵਿੱਚ ਜੁਟ ਗਈ ਹੈ ਕਿ ਮੁਲਜ਼ਮਾਂ ਕੋਲੋਂ ਜਾਅਲੀ ਡਿਗਰੀਆਂ ਅਤੇ ਸਰਟੀਫਿਕੇਟ ਲੈ ਕੇ ਕਿਹੜੇ ਕਿਹੜੇ ਸਰਕਾਰੀ ਜਾਂ ਗ਼ੈਰ ਸਰਕਾਰੀ ਅਦਾਰਿਆਂ ਵਿੱਚ ਕਿੰਨੇ ਵਿਅਕਤੀ ਨੌਕਰੀ ਕਰ ਰਹੇ ਹਨ ਜਾਂ ਆਪਣੇ ਕਾਰੋਬਾਰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਬੰਧਤ ਵਿਅਕਤੀਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…