Share on Facebook Share on Twitter Share on Google+ Share on Pinterest Share on Linkedin ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੀ ਟੀਮ ਵੱਲੋਂ ਬੱਸਾਂ ਦੀ ਅਚਨਚੇਤ ਚੈਕਿੰਗ, ਪ੍ਰੈਸ਼ਰ ਹੌਰਨ ਉਤਰਵਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ: ਸਥਾਨਕ ਫੇਜ਼-6 ਵਿਖੇ ਪੰਜਾਬ ਪ੍ਰਦੂਸ਼ਨ ਬੋਰਡ ਦੇ ਐਸਡੀਓ ਗੁਲਸ਼ਨ ਕੁਮਾਰ ਨੇ ਜ਼ੋਨ-1 ਦੇ ਇੰਚਾਰਜ ਰਜਿੰਦਰ ਕੁਮਾਰ ਨੂੰ ਨਾਲ ਲੈ ਕੇ ਅੱਜ ਇੱਕ ਵਿਸ਼ੇਸ਼ ਨਾਕਾ ਲਗਾਇਆ ਗਿਆ। ਇਸ ਮੌਕੇ ਉੱਥੋਂ ਲੰਘਣ ਵਾਲੀਆਂ ਬੱਸਾਂ ਦੀ ਜਾਂਚ ਕਰਕੇ 12 ਬੱਸਾਂ ਵਿੱਚੋਂ ਪ੍ਰੈਸ਼ਰ ਹੌਰਨ ਮੌਕੇ ਉਪਰ ਹੀ ਉਤਰਵਾਏ ਗਏ। ਅਧਿਕਾਰੀਆਂ ਨੇ ਇਹਨਾਂ ਬੱਸਾਂ ਨੂੰ ਫਿਲਹਾਲ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਅਤੇ ਅੱਗੇ ਤੋਂ ਪ੍ਰੈਸ਼ਰ ਹੌਰਨ ਨਾ ਲਗਵਾਉਣ ਲਈ ਸਖ਼ਤੀ ਨਾਲ ਕਿਹਾ ਗਿਆ। ਇਸ ਮੌਕੇ ਐਸਡੀਓ ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਦੂਸ਼ਨ ਬੋਰਡ ਦੇ ਚੇਅਰਮੈਨ ਸ੍ਰੀ ਕੇ.ਐਸ. ਪੰਨੂ ਦੇ ਹੁਕਮਾਂ ’ਤੇ ਇਹ ਕਾਰਵਾਈ ਕੀਤੀ ਗਈ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ