Share on Facebook Share on Twitter Share on Google+ Share on Pinterest Share on Linkedin ਪੰਜਾਬ ਪਾਵਰਕੌਮ ਨੇ ਮੁਹਾਲੀ ਫੇਜ਼-6 ਵਿੱਚ ਸੜਕ ਕਿਨਾਰੇ ਖੜੇ 80 ਦਰੱਖ਼ਤ ਕੱਟੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ: ਬਿਜਲੀ ਵਿਭਾਗ ਵੱਲੋਂ ਬੀਤੇ ਦਿਨੀਂ ਫੇਜ਼-6 ਵਿੱਚ ਵੱਡੀ ਗਿਣਤੀ ਦਰੱਖ਼ਤ ਵਿਚਾਲਿਓ ਵੱਢ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵੈਲਫੇਅਰ ਐਕਸ਼ਨ ਕਮੇਟੀ ਸੈਕਟਰ-56 ( ਫੇਜ਼-6) ਦੇ ਪ੍ਰਧਾਨ ਜਸਮੇਰ ਸਿੰਘ ਬਾਠ ਨੇ ਦੋਸ਼ ਲਾਇਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਲਗਭਗ 80 ਦੇ ਕਰੀਬ ਦਰੱਖ਼ਤ ਅੱਧ ਵਿਚਾਲਿਓ ਕੱਟ ਦਿੱਤੇ ਹਨ। ਇਹ ਦਰੱਖ਼ਤ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਅਹਿਮ ਰੋਲ ਨਿਭਾ ਰਹੇ ਸਨ। ਸ੍ਰੀ ਬਾਠ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਰਕਾਰਾਂ ਵੱਧ ਤੋਂ ਵੱਧ ਦਰੱਖ਼ਤ ਲਾਉਣ ’ਤੇ ਜ਼ੋਰ ਦਿੰਦੀਆਂ ਹਨ ਪਰ ਪੂਰੀ ਤਰ੍ਹਾਂ ਵਿਕਸਤ ਹੋ ਚੁੱਕੇ ਦਰੱਖ਼ਤ ’ਚੋਂ ਕੱਟ ਦੇਣਾ ਵਾਤਾਵਰਣ ਲਈ ਘਾਤਕ ਹੈ। ਉਹਨਾਂ ਕਿਹਾ ਕਿ ਕਾਰਪੋਰੇਸ਼ਨ ਦਾ ਇਹ ਕੰਮ ਨਿੰਦਣਯੋਗ ਹੈ। ਉਹਨਾਂ ਕਮੇਟੀ ਨੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਦਰੱਖ਼ਤ ਦੀ ਇਸ ਤਰ੍ਹਾਂ ਕਟਾਈ ’ਤੇ ਸਖ਼ਤ ਰੋਕ ਲਗਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ