ਪੰਜਾਬ ਪਾਵਰਕੌਮ ਮੁਲਾਜ਼ਮਾਂ ਨੇ ਹੜਤਾਲ ਦੇ ਦੂਜੇ ਦਿਨ ਕੀਤੀ ਰੋਸ ਰੈਲੀ

ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਵਿਰੁੱਧ ਸੜਕਾਂ ’ਤੇ ਉੱਤਰਿਆਂ ਮੁਲਾਜ਼ਮ ਵਰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਪੀਐਸਈਬੀ ਐਂਪਲਾਈਜ਼ ਸਾਂਝੇ ਮੋਰਚੇ ਵੱਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਨਿੱਜੀਕਰਨ ਖ਼ਿਲਾਫ਼ ਕੀਤੀ ਜਾ ਰਹੀ ਹੜਤਾਲ ਦੇ ਸਮਰਥਨ ਵਿੱਚ ਅੱਜ ਦੂਜੇ ਦਿਨ ਵੀ ਮੁਹਾਲੀ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਚੰਡੀਗੜ੍ਹ ਬਿਜਲੀ ਬੋਰਡ ਸਮੁੱਚੇ ਦੇਸ਼ ਵਿੱਚ ਪਹਿਲਾ ਸਰਕਾਰੀ ਅਦਾਰਾ ਹੈ, ਜਿਹੜਾ 310 ਕਰੋੜ ਦੇ ਫਾਇਦੇ ਵਿੱਚ ਚੱਲ ਰਿਹਾ ਹੈ, ਪ੍ਰੰਤੂ ਇਸ ਦੇ ਬਾਵਜੂਦ ਦੇਸ਼ ’ਤੇ ਰਾਜ ਕਰ ਰਹੀ ਕੇਂਦਰ ਸਰਕਾਰ ਵੱਲੋਂ ਆਪਣੀ ਨਿੱਜੀ ਕਰਨ ਦੀ ਨੀਤੀ ਅੱਗੇ ਵਧਾਉਂਦੇ ਹੋਏ ਦੇਸ਼ ਵਿਚਲੇ ਸਾਰੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮ ਵਰਗ ਸੜਕਾਂ ’ਤੇ ਉਤਰ ਆਇਆ ਹੈ। ਇਸ ਤੋਂ ਪਹਿਲਾਂ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਸਮੇਤ ਹੋਰਨਾਂ ਵਿਭਾਗਾਂ ਦਾ ਨਿੱਜੀਕਰਨ ਦਾ ਯਤਨ ਕੀਤਾ ਗਿਆ ਸੀ ਅਤੇ ਪੂਰਾ ਪੰਜਾਬ ਸੜਕਾਂ ’ਤੇ ਉਤਰ ਆਇਆ ਸੀ।
ਮੁਲਾਜ਼ਮ ਆਗੂਆਂ ਮੁਲਾਜ਼ਮ ਆਗੂ ਮੋਹਨ ਸਿੰਘ ਗਿੱਲ, ਗੁਰਮੇਲ ਸਿੰਘ, ਬਲਵਿੰਦਰ ਕੁਮਾਰ, ਜਸਪਾਲ ਸਿੰਘ ਭੁੱਲਰ ਨੇ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਦੇਸ਼ ਦੀ ਸਰਕਾਰੀ ਏਅਰ ਲਾਈਨਜ਼, ਰੇਲਵੇ, ਟੈਲੀਕਾਮ ਨੂੰ ਪ੍ਰਾਈਵੇਟ ਕਰਨ ਲਈ ਕੇਂਦਰ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸਰਕਾਰੀ ਅਦਾਰਿਆਂ ਨੂੰ ਬਚਾਉਣ ਲਈ ਦੇਸ਼ ਵਿੱਚ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੀ ਅਗਵਾਈ ਹੇਠ ਦੇਸ਼ ਵਿਆਪੀ ਸੰਘਰਸ਼ ਚੱਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਚੰਡੀਗੜ੍ਹ ਪਾਵਰਕੌਮ ਦਾ ਨਿੱਜੀ ਕਰਨ ਨਾ ਕੀਤਾ ਜਾਵੇ। ਇਸ ਮੌਕੇ ਪੈਨਸ਼ਨਰਜ ਆਗੂ ਰਾਜ ਕੁਮਾਰ, ਅਮਰੀਕ ਸਿੰਘ ਡੱਡੂਮਾਜਰਾ, ਨੈਬ ਸਿੰਘ, ਸ਼ਿਵ ਮੂਰਤੀ ਅਤੇ ਸੀਨੀਅਰ ਆਗੂ ਸੁਰਿੰਦਰ ਪਾਲ ਲਹੌਰੀਆ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…