Share on Facebook Share on Twitter Share on Google+ Share on Pinterest Share on Linkedin ਪੰਜਾਬ ਪਾਵਰਕੌਮ ਪੈਨਸ਼ਨਰ ਯੂਨੀਅਨ ਵੱਲੋਂ ਥਰਮਲ ਪਲਾਂਟ ਬੰਦ ਕਰਨ ਦਾ ਫੈਸਲਾ ਵਾਪਸ ਲੈਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ: ਪੰਜਾਬ ਪਾਵਰਕੌਮ ਪੈਨਸ਼ਨਰ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਵੱਲੋਂ ਰੋਪੜ ਥਰਮਲ ਪਲਾਂਟ ਦੇ 2 ਯੂਨਿਟ ਅਤੇ ਬਠਿੰਡਾ ਥਰਮਲ ਪਲਾਂਟ ਨੂੰ ਪੱਕੇ ਤੌਰ ’ਤੇ ਬੰਦ ਕਰਨ ਦੇ ਫੈਸਲੇ ਦੀ ਨਿਖੇਧੀ ਕੀਤੀ ਗਈ। ਮੁਹਾਲੀ ਯੂਨਿਟ ਵੱਲੋਂ ਮਤਾ ਪਾਸ ਕਰਕੇ ਫੈਸਲਾ ਕੀਤਾ ਗਿਆ ਥਰਮਲ ਪਲਾਂਟ ਬੰਦ ਕਰਨ ਸਬੰਧੀ ਪਾਵਰਕੌਮ ਸਾਂਝਾ ਫਰੰਟ ਜੋ ਵੀ ਪ੍ਰੋਗਰਾਮ ਉਲੀਕੇਗਾ, ਮੁਹਾਲੀ ਯੂਨਿਟ ਦੇ ਪੈਨਸ਼ਨਰ ਵੱਧ ਚੜਕੇ ਹਿੱਸਾ ਲੈਣਗੇ। ਯੂਨੀਅਨ ਦੇ ਜਨਰਲ ਸਕੱਤਰ ਨਿਰਮਲ ਸਿੰਘ ਨੇ ਦੱਸਿਆ ਕਿ ਆਗੂਆਂ ਵੱਲੋਂ ਅੰਕੜੇ ਦੇ ਕੇ ਸਾਬਤ ਕੀਤਾ ਗਿਆ ਸਰਕਾਰੀ ਅੰਕੜੇ ਨਿਰੇ ਝੂਠ ਦਾ ਪੁਲੰਦਾ ਹੈ। ਉਨ੍ਹਂਾਂ ਦੋਸ਼ ਲਾਇਆ ਕਿ ਸਰਕਾਰ ਨਿੱਜ ਹੱਥਾਂ ’ਚ ਖੇਡ ਰਹੀ ਹੈ ਥਰਮਲ ਪਲਾਂਟ ਬੰਦ ਕਰਕੇ ਸਰਕਾਰ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ। ਉਨ੍ਹਾਂ ਸਰਕਾਰ ਨੂੰ ਇਸ ਮਾਮਲੇ ਤੇ ਬਹਿਸ ਕਰਨ ਦੀ ਖੁੱਲੀ ਚੁਣੌਤੀ ਵੀ ਦਿਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਬਿਲਿੰਗ, ਬੀਸੀ ਪ੍ਰੇਮੀ, ਸੁਭਾਸ਼ ਚੰਦਰ ਮਹਿੰਦਰ ਸਿੰਘ ਆਦਿ ਨੇ ਸਰਕਾਰ ਤੋਂ ਮੰਗ ਕੀਤੀ ਕਿ ਥਰਮਲ ਪਲਾਂਟ ਬੰਦ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ