Share on Facebook Share on Twitter Share on Google+ Share on Pinterest Share on Linkedin ਪੰਜਾਬ ਜਲਦ ਤਰੱਕੀ ਅਤੇ ਖੁਸ਼ਹਾਲੀ ਦੀਆਂ ਰਾਹਾਂ `ਤੇ ਹੋਵੇਗਾ- ਮਨਪ੍ਰੀਤ ਸਿੰਘ ਬਾਦਲ ਪੰਜਾਬ ਦੇ ਵਿੱਤ ਮੰਤਰੀ ਵੱਲੋਂ 25ਵੇਂ ਪੰਜਾਬੀ ਪਰਵਾਸੀ ਦਿਵਸ ਦਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 19 ਜਨਵਰੀ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ 25ਵੇਂ ਪੰਜਾਬੀ ਪਰਵਾਸੀ ਦਿਵਸ ਵਿਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਸਮਾਗਮ ਨੂੰ ਇੰਟਰਨੈਸ਼ਨਲ ਚੈਂਬਰ ਫਾਰ ਸਰਵਿਸ ਇੰਡਸਟਰੀ (ਆਈ.ਸੀ.ਐਸ.ਆਈ) ਅਤੇ ਪੰਜਾਬ ਸਰਕਾਰ ਨੇ ਸਾਂਝੇ ਤੌਰ `ਤੇ ਮਿਲ ਕੇ ਕਰਵਾਇਆ ਹੈ। ਆਪਣੇ ਸੰਬੋਧਨ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਫੋਂ ਉਹ ਭਰੋਸਾ ਦਿਵਾਉਂਦੇ ਹਨ ਕਿ ਪੰਜਾਬ ਇਕ ਵਾਰ ਫੇਰ ਤਰੱਕੀ ਅਤੇ ਖੁਸ਼ਹਾਲੀ ਦੀਆਂ ਰਾਹਾਂ ਉੱਤੇ ਹੋਵੇਗਾ ਅਤੇ ਇਸ ਮਕਸਦ ਲਈ ਸਭਨਾਂ ਪੰਜਾਬੀਆਂ ਦਾ ਯੋਗਦਾਨ ਬਹੁਤ ਲੋਂੜੀਦਾ ਹੈ। ਉਨ•ਾਂ ਕਿਹਾ ਕਿ ਇਕ ਪੰਜਾਬੀ ਹੋਣ ਦੇ ਨਾਤੇ ਉਹ ਚਾਹੁੰਦੇ ਹਨ ਕਿ ਸਾਡੀ ਅਗਲੀ ਪੀੜ•ੀ ਖੁਸ਼ਹਾਲ ਅਤੇ ਸਿਹਤਮੰਦ ਜ਼ਿੰਦਗੀ ਜੀਵੇ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਮਾਤ ਭੂਮੀ ਦੀ ਪੂਰੀ ਸਿਰੜ ਨਾਲ ਸੇਵਾ ਕਰਨੀ ਚਾਹੀਦੀ ਹੈ। ਉਨ•ਾਂ ਦੁਨੀਆਂ ਭਰ ਵਿਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਖੁਸ਼ਹਾਲੀ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ•ਾਂ ਕਿਹਾ ਕਿ ਕਿਸੇ ਵੀ ਕੌਮ ਜਾਂ ਦੇਸ਼ ਦੀ ਵਿਆਖਿਆ ਉੱਥੋਂ ਦੀ ਭੂਗੋਲਿਕ ਸਥਿਤੀ ਨਹੀਂ ਬਲਕਿ ਲੋਕਾਂ ਦੀ ਸ਼ਖਸੀਅਤ ਨਾਲ ਤੈਅ ਹੁੰਦੀ ਹੈ। ਇਸ ਪੱਖੋਂ ਪੰਜਾਬੀਆਂ ਦੇ ਉੱਚੇ-ਸੁੱਚੇ ਕਿਰਦਾਰ ਦੀ ਉਨ•ਾਂ ਜੰਮ ਕੇ ਤਾਰੀਫ ਕੀਤੀ। ਇਸ ਦੇ ਨਾਲ ਹੀ ਆਜ਼ਾਦੀ ਅੰਦੋਲਨ ਵਿਚ ਪੰਜਾਬੀਆਂ ਦੇ ਯੋਗਦਾਨ ਬਾਰੇ ਵੀ ਉਨ•ਾਂ ਵਿਸਥਾਰ ਵਿਚ ਗੱਲ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਉਨ•ਾਂ ਨੂੰ ਪੂਰਨ ਭਰੋਸਾ ਹੈ ਕਿ ਭਾਰਤ ਅਗਲੀ ਸੁਪਰ ਪਾਵਰ ਹੋਵੇਗਾ ਅਤੇ ਉਹ ਜਿਊਂਦੇ ਜੀ ਹੀ ਭਾਰਤ ਦੀ ਇਹ ਪ੍ਰਾਪਤੀ ਵੇਖ ਲੈਣਗੇ। ਇਸ ਮੌਕੇ ਉਨ•ਾਂ ਆਈ.ਸੀ.ਐਸ.ਆਈ ਦਾ ਇਕ ਭਵਿੱਖਮੁਖੀ ਸੋਚ ਵਾਲਾ ਦਸਤਾਵੇਜ (ਵਿਜ਼ਨ ਡਾਕੂਮੈਂਟ) ਵੀ ਜਾਰੀ ਕੀਤਾ ਜਿਸ ਵਿਚ ਸੇਵਾ ਖੇਤਰ ਦੇ ਵਿਕਾਸ ਦਾ ਖਰੜਾ ਉਲੀਕਿਆ ਗਿਆ ਹੈ ਜਿਸ ਨਾਲ ਕਿ ਪੰਜਾਬ ਦੀ ਵਿੱਤੀ ਹਾਲਤ ਵਿਚ ਸੁਧਾਰ ਹੋ ਸਕੇ ਅਤੇ ਜ਼ਿਆਦਾ ਤੋਂ ਜ਼ਿਆਦਾ ਨਿਵੇਸ਼ ਲਿਆਂਦਾ ਜਾ ਸਕੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਹਾਲਾਂਕਿ ਸੇਵਾ ਖੇਤਰ ਵਿਚ ਥੋੜ•ਾ ਪਿੱਛੇ ਚੱਲ ਰਿਹਾ ਹੈ ਪਰ ਪੰਜਾਬ ਸਰਕਾਰ ਹੁਣ ਇਸ ਖੇਤਰ ਵੱਲ ਖਾਸ ਤਵੱਜੋਂ ਦੇ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਵਿਚ ਜ਼ਿਆਦਾ ਨਿਵੇਸ਼ ਲਿਆਉਣ ਲਈ ਅਤੇ ਸੈਰ ਸਪਾਟਾ ਖੇਤਰ ਨੂੰ ਹੋਰ ਜ਼ਿਆਦਾ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ, ਪ੍ਰਮੁੱਖ ਸਕੱਤਰ (ਪਰਵਾਸੀ ਮਾਮਲੇ) ਐਸ.ਆਰ. ਲੱਧੜ, ਏਡੀਜੀਪੀ (ਐਨਆਰਆਈ ਵਿੰਗ) ਈਸ਼ਵਰ ਸਿੰਘ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ, ਆਈ.ਸੀ.ਐਸ.ਆਈ ਦੇ ਡੀਜੀ ਗੁਲਸ਼ਨ ਸ਼ਰਮਾ ਅਤੇ ਆਈ.ਸੀ.ਐਸ.ਆਈ ਬੈਂਕਾਕ (ਥਾਈਲੈਂਡ) ਦੇ ਪ੍ਰਧਾਨ ਪਾਲ ਨਰੂਲਾ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ