ਪੰਜਾਬ ਰਾਮਗੜ੍ਹੀਆ ਵੈਲਫੇਅਰ ਬੋਰਡ ਦੀ ਮੀਟਿੰਗ ਹੋਈ

ਕੁਰਾਲੀ 24 ਦਸੰਬਰ (ਰਜਨੀਕਾਂਤ ਗਰੋਵਰ):
ਸਥਾਨਕ ਸ਼ਹਿਰ ਦੇ ਵਿਸ਼ਵਕਰਮਾ ਮੰਦਰ ਵਿਖੇ ਪੰਜਾਬ ਰਾਮਗੜ੍ਹੀਆ ਵੈਲਫੇਅਰ ਬੋਰਡ ਦੀ ਮੀਟਿੰਗ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਸੋਹਣ ਸਿੰਘ ਗੋਗਾ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ-ਭਾਜਪਾ ਸਰਕਾਰ ਵੱਲੋਂ ਸਰਬਪੱਖੀ ਵਿਕਾਸ ਕੀਤਾ ਹੈ। ਉਸ ਨੂੰ ਦੇਖਦਿਆਂ ਲੋਕ ਮੁੜ ਤੀਜੀ ਵਾਰ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਵਰਗ ਅਤੇ ਜਾਤ ਨਾਲ ਸਬੰਧਤ ਗੁਰੂਆਂ, ਪੀਰਾਂ ਅਤੇ ਰਹਿਬਰਾਂ ਦੀਆਂ ਯਾਦਗਰਾਂ ਸਥਾਪਿਤ ਕਰਕੇ ਹਰੇਕ ਨੂੰ ਮਾਣ ਬਖ਼ਸ਼ਿਆ ਹੈ।
ਇਸ ਮੌਕੇ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਸਾਹਿਬ ਸਿੰਘ ਬਡਾਲੀ, ਕੌਂਸਲਰ ਦਵਿੰਦਰ ਠਾਕੁਰ ਤੇ ਡਾਇਰੈਕਟਰ ਜਗਤਾਰ ਸਿੰਘ ਵੱਲੋਂ ਸੋਹਣ ਸਿੰਘ ਗੋਗਾ ਦਾ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨਾ, ਸਾਹਿਬ ਸਿੰਘ ਬਡਾਲੀ, ਦਵਿੰਦਰ ਠਾਕੁਰ, ਕੁਰਾਲੀ ਨਗਰ ਕੌਂਸਲ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਸ਼ਹਿਰੀ ਪ੍ਰਧਾਨ ਪ੍ਰਦੀਪ ਕੁਮਾਰ ਰੂੜਾ, ਇੰਦਰਬੀਰ ਸਿੰਘ ਪ੍ਰਧਾਨ, ਗੁਰਚਰਨ ਸਿੰਘ ਰਾਣਾ, ਚੇਅਰਮੈਨ ਹਰਗੋਬਿੰਦ ਸਿੰਘ, ਰਾਜਦੀਪ ਸਿੰਘ ਹੈਪੀ, ਕੁਲਵੰਤ ਕੌਰ ਪਾਬਲਾ, ਅੰਮ੍ਰਿਤਪਾਲ ਕੌਰ ਬਾਠ, ਕੁਲਵਿੰਦਰ ਕੌਰ ਗੋਗਾ, ਅਮਨਦੀਪ ਕੌਰ, ਹਰਪ੍ਰੀਤ ਸਿੰਘ ਬੰਟੀ, ਹਰਪਾਲ ਸਿੰਘ, ਸੋਹਣ ਸਿੰਘ ਖਰੜ, ਹਰਿੰਦਰ ਗਿੱਲ, ਮਨਮੋਹਨ ਸਿੰਘ ਮਾਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…