nabaz-e-punjab.com

ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਹੋਵੇਗੀ 156 ਲੈਕਚਰਾਰਾਂ ਦੀ ਠੇਕੇ ’ਤੇ ਭਰਤੀ ਕੀਤੀ ਜਾਵੇਗੀ: ਓਪੀ ਸੋਨੀ

ਠੇਕਾ ਪ੍ਰਣਾਲੀ ਅਧੀਨ ਭਰਤੀ ਹੋਣ ਲਈ ਚਾਹਵਾਨ 7 ਜੁਲਾਈ ਤੱਕ ਸਿੱਖਿਆ ਵਿਭਾਗ ਦੀ ਵੈਬਸਾਈਟ ’ਤੇ ਕਰ ਸਕਦੇ ਨੇ ਅਪਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਸਿੱਖਿਆ ਮੰਤਰੀ ਓ ਪੀ ਸੋਨੀ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੀ ਭਰਤੀ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਜਲਦੀ ਹੀ 156 ਲੈਕਚਰਾਰਾਂ ਦੀ ਜਨਤਕ ਨਿਯੁਕਤੀਆਂ ਕਰਨ ਦਾ ਫੈਸਲਾ ਲਿਆ ਗਿਆ ਹੈ। ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਵੱਲੋਂ ਪੰਜਾਬ ਦੇ 10 ਮੈਰੀਟੋਰੀਅਸ ਸਕੂਲ ਚਲਾਏ ਜਾ ਰਹੇ ਹਨ। ਜਿਨ੍ਹਾਂ ਵਿੱਚ ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਫਿਰੋਜ਼ਪੁਰ, ਜਲੰਧਰ, ਲੁਧਿਆਣਾ, ਮੁਹਾਲੀ, ਪਟਿਆਲਾ. ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਆਦਿ ਸ਼ਾਮਲ ਹਨ।
ਇਨ੍ਹਾਂ ਸਕੂਲਾਂ ਵਿੱਚ ਪੰਜਾਬੀ, ਅੰਗਰੇਜ਼ੀ, ਫਿਜ਼ਿਕਸ, ਕਮਿਸਟਰੀ, ਬਾਇਓਲੋਜੀ, ਮੈਂਥੇਮੈਂਟਿਕਸ, ਕਾਮਰਸ, ਪਾਲਿਟੀਕਲ ਸਾਇੰਸ, ਇਕਨਾਮਿਕਸ, ਹਿਸਟਰੀ ਦੀਆਂ ਕੁੱਲ 156 ਲੈਕਚਰਾਰਾਂ ਦੀਆਂ ਅਸਾਮੀਆਂ ਠੇਕੇ ਦੇ ਅਧਾਰ ’ਤੇ ਭਰੀਆਂ ਜਾਣ ਗਈਆਂ। ਜਿਸ ਲਈ ਯੋਗ ਉਮੀਦਵਾਰ ਆਨਲਾਈਨ ਐਪਲੀਕੇਸ਼ਨਾਂ ਵਿਭਾਗ ਦੀ ਵੈਬਸਾਈਟ www.educationrecruitmentboard.com ਦੀ ’ਤੇ 7 ਜੁਲਾਈ ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰਨ ਲਈ ਵਿਭਾਗ ਦੀ ਵੈਂਬਸਾਈਟ ’ਤੇ 28 ਜੂਨ ਤੋਂ 7 ਜੁਲਾਈ ਤੱਕ ਅਪਲਾਈ ਕਰ ਸਕਣਗੇ। ਪੋਸਟ ਲਈ ਅਪਲਾਈ ਕਰਨ ਦੀਆਂ ਸ਼ਰਤਾਂ ਅਤੇ ਹੋਰ ਜਾਣਕਾਰੀ ਭਲਕੇ 28 ਜੂਨ ਤੋਂ ਵਿਭਾਗ ਦੀ ਵੈਬਸਾਈਟ ’ਤੇ ਉਪਲਬਧ ਕਰਵਾ ਦਿੱਤੀ ਜਾਵੇਗੀ।
ਜਾਣਕਾਰੀ ਅਨੁਸਾਰ ਇੱਥੋਂ ਦੇ ਸੈਕਟਰ-70 ਸਥਿਤ ਸਰਕਾਰੀ ਮੈਰੀਟੋਰੀਅਸ ਸਕੂਲ (ਸੀਨੀਅਰ ਸੈਕੰਡਰੀ) ਸ਼ੁਰੂ ਤੋਂ ਅਧਿਆਪਕਾਂ ਦੀ ਘਾਟ ਸਬੰਧੀ ਸਮੱਸਿਆ ਨਾਲ ਜੂਝ ਰਿਹਾ ਹੈ। ਇੱਥੇ ਫਿਜ਼ਿਕਸ ਦੀਆਂ 8 ਅਸਾਮੀਆਂ ਹਨ। ਜਿਨ੍ਹਾਂ ’ਚੋਂ 5 ਖਾਲੀ ਹਨ ਜਦੋਂਕਿ ਸਕੂਲ ਵਿੱਚ ਤਾਇਨਾਤ 3 ਅਧਿਆਪਕਾਂ ’ਚੋਂ ਨਵੀਂ ਭਰਤੀ ਦੌਰਾਨ ਦੋ ਅਧਿਆਪਕ ਸਿੱਖਿਆ ਵਿਭਾਗ ਦੇ ਦਫ਼ਤਰ ਵਿੱਚ ਤਬਦੀਲ ਹੋ ਗਏ ਹਨ ਅਤੇ ਹੁਣ ਫਿਜ਼ਿਕਸ ਦਾ ਸਿਰਫ਼ ਇੱਕ ਹੀ ਅਧਿਆਪਕ ਰਹਿ ਗਿਆ ਹੈ।
ਇਸੇ ਤਰ੍ਹਾਂ ਗਣਿਤ, ਬਾਇਓਲੋਜੀ, ਪੰਜਾਬੀ ਵਿਸ਼ੇ ਦੀਆਂ 1-1 ਅਸਾਮੀ ਖਾਲੀ ਹੈ, ਕੰਪਿਊਟਰ ਅਧਿਆਪਕ ਦੀਆਂ ਦੋ ਅਤੇ ਨਾਨ ਟੀਚਿੰਗ ਸਟਾਫ਼ ਦੀਆਂ 13 ਅਸਾਮੀਆਂ ਖਾਲੀ ਹਨ। ਉਂਜ ਸਕੂਲ ਦੇ ਪ੍ਰਿੰਸੀਪਲ ਦੀ ਅਸਾਮੀ ਵੀ ਖਾਲੀ ਹੈ। ਮੌਜੂਦਾ ਸਮੇਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰੜੀ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਦਾ ਵਾਧੂ ਚਾਰਜ ਸੌਂਪ ਕੇ ਡੰਗ ਸਾਰਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕੋਲ ਸਰਕਾਰੀ ਸਕੂਲ ਕੰਡਾਲਾ ਦੇ ਪ੍ਰਿੰਸੀਪਲ ਦਾ ਵਾਧੂ ਚਾਰਜ ਵੀ ਉਨ੍ਹਾਂ ਨੂੰ ਹੀ ਦਿੱਤਾ ਗਿਆ ਹੈ। ਇਸ ਤਰ੍ਹਾਂ ਪ੍ਰਿੰਸੀਪਲ ਕੁਲਦੀਪ ਸਿੰਘ ਦਾ ਸਾਰਾ ਦਿਨ ਇੱਧਰ ਉਧਰ ਭੱਜ ਨੱਠ ਵਿੱਚ ਹੀ ਨਿਕਲ ਜਾਂਦਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…