ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਵੱਲੋਂ ਸੇਵਾ ਦਾ ਅਧਿਕਾਰ ਐਕਟ ਤਹਿਤ ਮਿਲਣ ਵਾਲੀਆਂ ਸੇਵਾਵਾਂ ਦੀ ਕੀਤੀ ਸਮੀਖਿਆ

ਸਿਵਲ ਸਰਜਨ ਐਸ.ਏ.ਐਸ.ਨਗਰ ਦੇ ਦਫ਼ਤਰ ਵਿੱਚ ਜਨਮ ਤੇ ਮੌਤ ਦੇ ਸਰਟੀਫਿਕੇਟਾਂ ਸਬੰਧੀ ਕੰਮ ਕਾਜ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਪੰਜਾਬ ਸੇਵਾ ਅਧਿਕਾਰ ਐਕਟ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਮਿੱਥੇ ਸਮੇਂ ਤੇ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਹ ਸੇਵਾਵਾਂ ਆਮ ਨਾਗਰਿਕਾਂ ਨੂੰ ਬਿਨ੍ਹਾ ਕਿਸੇ ਦੇਰੀ ਤੋਂ ਮੁਹੱਈਆ ਕਰਵਾਈਆਂ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਸ੍ਰੀ ਪੰਕਜ਼ ਕੁਮਾਰ ਮਹਾਜ਼ਨ ਅਤੇ ਸ੍ਰੀਮਤੀ ਕਮਲਦੀਪ ਭੰਡਾਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸੇਵਾ ਦਾ ਅਧਿਕਾਰ ਐਕਟ ਤਹਿਤ ਮਿਲਣ ਵਾਲੀਆਂ ਸੇਵਾਵਾਂ ਦੀ ਸਮੀਖਿਆ ਕਰਨ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ, ਡੀ.ਐਸ.ਪੀ ਅਮਰੋਜ ਸਿੰਘ, ਡਾ: ਜਸਪ੍ਰੀਤ ਕੌਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਪੰਕਜ਼ ਕੁਮਾਰ ਮਹਾਜ਼ਨ ਨੇ ਇਸ ਮੌਕੇ ਸਿੱਖਿਆ ਵਿਭਾਗ ਦੀਆਂ ਸੇਵਾਵਾਂ ਨੂੰ ਵਿਦਿਆਰਥੀਆਂ ਤੱਕ ਸਮੇਂ ਸਿਰ ਪੁੱਜਦੀਆਂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਵਾਰ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਰਟੀਫਿਕੇਟ ਸਮੇਂ ਸਿਰ ਮੁਹੱਈਆ ਨਹੀ ਕਰਵਾਏ ਜਾਂਦੇ ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲ ਆਉਂਦੀ ਹੈ। ਇਸ ਲਈ ਅਜਿਹੀਆਂ ਸੇਵਾਵਾਂ ਨੂੰ ਸਮੇਂ ਸਿਰ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਵੱਲੋਂ ਵੀ ਦਿੱਤੀਆਂ ਜਾਣ ਵਾਲੀਆਂ ਸੇਵਾ ਦੇ ਅਧਿਕਾਰ, ਕਾਨੂੰਨ ਤਹਿਤ ਦਿੱਤੀਆਂ ਜਾਣ ਵਾਲੀਆਂ ਨਾਗਰਿਕ ਸੇਵਾਵਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਸ੍ਰੀਮਤੀ ਕਮਲਦੀਪ ਭੰਡਾਰੀ ਵੱਲੋਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਸਮੀਖਿਆ ਵੀ ਕੀਤੀ।
ਉਨ੍ਹਾਂ ਇਸ ਮੌਕੇ ਕਿਹਾ ਕਿ ਕਈ ਵਾਰ ਲੋਕਾਂ ਨੂੰ ਜਨਮ ਮੌਤ ਦੇ ਸਰਟੀਫਿਕੇਟ ਲੈਣ ਲਈ ਲੰਮਾ ਸਮਾਂ ਇੰਤਜਾਰ ਕਰਨਾ ਪੈਂਦਾ ਹੈ। ਅਜਿਹੀਆਂ ਸੇਵਾਵਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਇਸ ਮੌਕੇ ਜਨਮ ਮੌਤ ਦੇ ਸਰਟੀਫਿਕੇਟਾਂ ਵਿਚ ਹੋਣ ਵਾਲੀ ਦੇਰੀ ਦੇ ਕਾਰਨਾਂ ਬਾਰੇ ਵੀ ਪੁੱਛਿਆ। ਇਸ ਤੋਂ ਉਪਰੰਤ ਪੰਜਾਬ ਸੇਵਾ ਅਧਿਕਾਰ ਕਮਿਸ਼ਨਰ ਸ੍ਰੀ ਪੰਕਜ਼ ਕੁਮਾਰ ਮਹਾਜ਼ਨ ਅਤੇ ਸ੍ਰੀਮਤੀ ਕਮਲਦੀਪ ਭੰਡਾਰੀ ਵੱਲੋਂ ਸੇਵਾ ਦਾ ਅਧਿਕਾਰ ਐਕਟ ਤਹਿਤ ਸਿਵਲ ਸਰਜ਼ਨ ਐਸ.ਏ.ਐਸ.ਨਗਰ ਦੇ ਦਫਤਰ ਵਿਖੇ ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਸਬੰਧੀ ਕੰਮਕਾਜ਼ ਦਾ ਮੌਕੇ ਤੇ ਲਿਆ ਜਾਇਜਾ ਅਤੇ ਸਰਟੀਫਿਕੇਟ ਲੈਣ ਲਈ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…