ਪੰਜਾਬ ਰੋਡਵੇਜ਼ ਕਰਮਚਾਰੀ ਦਲ ਦਾ ਨਵੇਂ ਸਾਲ ਕੈਲੰਡਰ ਤੇ ਡਾਇਰੀ ਰਿਲੀਜ਼
ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਲਈ ਲੜਦਾ ਰਹੇਗਾ: ਪਰਵਿੰਦਰ ਸੋਹਾਣਾ
ਨਬਜ਼-ਏ-ਪੰਜਾਬ, ਮੁਹਾਲੀ, 13 ਫਰਵਰੀ:
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਪੰਜਾਬ ਰੋਡਵੇਜ਼ ਕਰਮਚਾਰੀ ਦਲ ਵੱਲੋਂ ਤਿਆਰ ਕੀਤਾ ਸਾਲ 2025 ਦਾ ਕੈਲੰਡਰ ਅਤੇ ਡਾਇਰੀ ਰਿਲੀਜ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੇ ਮੁਲਾਜ਼ਮ ਵਰਗ ਨੂੰ ਸਭ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਪ੍ਰੰਤੂ ਮੌਜੂਦਾ ਸਮੇਂ ਵਿੱਚ ਮੁਲਾਜ਼ਮ ਵਰਗ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਧਰਨੇ ਦੇਣੇ ਪੈ ਰਹੇ ਹਨ ਅਤੇ ਇਨਸਾਫ਼ ਮੰਗਣ ਵਾਲਿਆਂ ’ਤੇ ਲਾਠੀਚਾਰਜ ਕਰਵਾ ਕੇ ਅਤੇ ਪਰਚੇ ਦਰਜ ਕਰਕੇ ਉਨ੍ਹਾਂ ਦੀ ਸੰਘੀ ਘੁੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਮੁਲਾਜ਼ਮਾਂ ਦੇ ਹੱਕਾਂ ਲਈ ਲੜਦਾ ਰਹੇਗਾ।
ਪਰਵਿੰਦਰ ਸੋਹਾਣਾ ਨੇ ਦਾਅਵਾ ਕੀਤਾ ਕਿ ਬਾਦਲ ਸਰਕਾਰ ਦੌਰਾਨ ਮੁਲਾਜ਼ਮਾਂ ਨੂੰ ਸਾਰੇ ਹੱਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਗਈਆਂ ਪ੍ਰੰਤੂ ਸੱਤਾ ਪਰਿਵਰਤਨ ਤੋਂ ਬਾਅਦ ਪਹਿਲਾਂ ਕਾਂਗਰਸ ਅਤੇ ਹੁਣ ‘ਆਪ’ ਮੁਲਾਜ਼ਮ ਵਰਗ ਦੇ ਵੈਰੀ ਬਣੇ ਹੋਏ ਹਨ। ਮੌਜੂਦਾ ਸਮੇਂ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵੀਂ ਭਰਤੀਆਂ ਨਾ ਹੋਣ, ਪੈਨਸ਼ਨ ਅਤੇ ਤਨਖ਼ਾਹਾਂ ਨਾ ਮਿਲਣ ਕਾਰਨ ਕਰਮਚਾਰੀ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਹੇ ਹਨ।
ਇਸ ਮੌਕੇ ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਤਬੀਰ ਸਿੰਘ ਖਟੜਾ, ਕੈਸ਼ੀਅਰ ਜਗਦੀਸ਼ ਸਿੰਘ ਸੋਹਾਣਾ, ਚੰਡੀਗੜ੍ਹ ਬਰਾਂਚ ਦੇ ਪ੍ਰਧਾਨ ਹਰਨੇਕ ਸਿੰਘ ਬੰਗੜ, ਜੋਧ ਸਿੰਘ, ਨਪਿੰਦਰ ਸਿੰਘ ਧਰਮਗੜ੍ਹ, ਜਤਿੰਦਰ ਸਿੰਘ ਬਡਾਲੀ ਅਤੇ ਹੋਰ ਪਤਵੰਤੇ ਹਾਜ਼ਰ ਸਨ।