Share on Facebook Share on Twitter Share on Google+ Share on Pinterest Share on Linkedin ਪੰਜਾਬ ਸਕੂਲ ਸਿੱਖਿਆ ਬੋਰਡ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਮੈਗਾ ਖੂਨਦਾਨ ਕੈਂਪ 25 ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਐਂਪਲਾਈਜ਼ ਬੱਲਡ ਡੋਨਰਜ਼ ਸੁਸਾਇਟੀ ਵੱਲੋਂ ਸਿੱਖਿਆ ਬੋਰਡ ਮੈਨੇਜਮੈਂਟ ਦੇ ਸਹਿਯੋਗ ਨਾਲ ਸਕੂਲ ਬੋਰਡ ਦੀ ਗੋਲਡਨ ਜੁਬਲੀ ਨੂੰ ਸਮਰਪਿਤ 25 ਨਵੰਬਰ ਨੂੰ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਵਿੱਚ ਮੈਗਾ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਭੜੀ ਅਤੇ ਜਨਰਲ ਸਕੱਤਰ ਪਲਵਿੰਦਰ ਸਿੰਘ ਪਾਲੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਿੱਖਿਆ ਬੋਰਡ ਦੇ ਸੀਨੀਅਰ ਅਧਿਕਾਰੀਆਂ ਸਮੇਤ ਵੱਖ ਵੱਖ ਬ੍ਰਾਂਚਾਂ ਦੇ ਕਰਮਚਾਰੀਆਂ ਵੱਲੋਂ ਖੂਨਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੈਨੇਜਮੈਂਟ ਵੱਲੋਂ ਸਾਰੇ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੋਲਡਨ ਜੁਬਲੀ ਸਮਾਰੋਹ ਨੂੰ ਯਾਦਗਾਰ ਬਣਾਉਣ ਲਈ ਮੁੱਖ ਦਫ਼ਤਰ ਸਮੇਤ ਵੱਖ ਵੱਖ ਬ੍ਰਾਂਚਾਂ ਅਤੇ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਤੇ ਡਿੱਪੂਆਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ