ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੀ ਕਾਂਗਰਸ ਸਮੇਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ਹਿਰ ਦੇ ਉੱਘੇ ਸਿੱਖਿਆ ਸ਼ਾਸਤਰੀ ਪ੍ਰੋ. ਯੋਗਰਾਜ ਨੂੰ ਸਕੂਲ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਨੇੜਲਿਆਂ ਵਿੱਚ ਗਿਣੇ ਜਾਂਦੇ ਹਨ।
ਇੱਥੇ ਇਹ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸੱਤਾ ਪਰਿਵਰਤਣ ਤੋਂ ਬਾਅਦ ਕਈ ਬੋਰਡਾਂ ਅਤੇ ਕਾਰਪੋਰੇਸ਼ਨ ਦੇ ਚੇਅਰਮੈਨਾਂ ਨੇ ਆਪੋ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਸਨ ਪ੍ਰੰਤੂ ਪ੍ਰੋ. ਯੋਗਰਾਜ ਨਿਰੰਤਰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਵਜੋਂ ਕੰਮ ਕਰ ਰਹੇ ਸੀ। ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਸਮੇਂ ਵੀ ਪ੍ਰੋ. ਯੋਗਰਾਜ ਚੇਅਰਮੈਨ ਬਣੇ ਰਹੇ ਅਤੇ ਹੁਣ ਲਗਪਗ ਸਾਲ ਭਰਠ ਤੋਂ ਆਪ ਸਰਕਾਰ ਦੌਰਾਨ ਵੀ ਉਹ ਪਹਿਲਾਂ ਵਾਂਗ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਰਹੇ ਸਨ ਲੇਕਿਨ ਹੁਣ ਉਨ੍ਹਾਂ ਨੇ ਅਚਾਨਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਉਧਰ, ਭਰੋਸੇਯੋਗਠ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਆਪ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਚੁੱਪ ਚੁਪੀਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਸਾਲਾਨਾ ਪ੍ਰੀਖਿਆਵਾਂ ਸਿਰ ’ਤੇ ਹੋਣ ਸੂਬਾ ਸਰਕਾਰ ਨੇ ਨਵੇਂ ਚੇਅਰਮੈਨ ਦੀ ਨਿਯੁਕਤੀ ਕਰਨ ਲਈ ਇੱਕ ਵਿਸ਼ੇਸ਼ ਕਮੇਟੀ ਵੀ ਕਾਇਮ ਕੀਤੀ ਗਈ ਹੈ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…