ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਮੁਕੰਮਲ ਹੜਤਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗੜ੍ਹ/ਪੀਐਸਐਮਐਸਯੂ ਦੀ ਕਲਮਛੋੜ ਹੜਤਾਲ ਦੀ ਅਪੀਲ ’ਤੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਅੱਜ ਮੁਕੰਮਲ ਹੜਤਾਲ ਕੀਤੀ ਗਈ। ਜਿਸ ਦੇ ਚੱਲਦਿਆਂ ਸਕੂਲ ਬੋਰਡ ਵਿੱਚ ਸੰਪੂਰਨ ਕੰਮ ਠੱਪ ਰਿਹਾ। ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਦੱਸਿਆ ਕਿ ਬੋਰਡ ਵਿੱਚ ਅੱਜ ਕਲਮਛੋੜ ਹੜਤਾਲ ਰਹੀ ਹੈ। ਜਥੇਬੰਦੀ ਦੇ ਸੱਦੇ ’ਤੇ ਕਰਮਚਾਰੀਆਂ ਨੇ ਆਪਣੀਆਂ ਸੀਟਾਂ ਨਾਲ ਸਬੰਧਤ ਕੋਈ ਕੰਮ ਨਹੀਂ ਕੀਤਾ ਗਿਆ। ਜਿਸ ਕਾਰਨ ਆਪਣੇ ਕੰਮਾਂ ਕਾਰਾਂ ਲਈ ਆਏ ਲੋਕਾਂ ਨੂੰ ਸਮਝਾ ਕੇ ਵਾਪਸ ਭੇਜਿਆ ਗਿਆ ਅਤੇ ਹੜਤਾਲ ਉਪਰੰਤ ਹੀ ਦਫ਼ਤਰ ਆਉਣ ਲਈ ਕਿਹਾ ਗਿਆ।
ਮੁਲਾਜ਼ਮ ਆਗੂਆਂ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਫੀਸਾਂ ਅਤੇ ਕਿਤਾਬਾਂ ਸਪਲਾਈ ਦੀ ਲਗਪਗ 4 ਅਰਬ ਸਰਕਾਰ ਵੱਲ ਦੇਣਦਾਰੀ ਹੈ, ਪ੍ਰੰਤੂ ਸਰਕਾਰ ਇਹ ਪੈਸਾ ਦੇਣ ਦਾ ਨਾਮ ਨਹੀਂ ਲੈ ਰਹੀ ਹੈ। ਇਸ ਤੋਂ ਇਲਾਵਾ ਸਿੱਖਿਆ ਬੋਰਡ ਦੀ ਸਰਪਲੱਸ ਇਮਾਰਤ ਵਿੱਚ ਸਿੱਖਿਆ ਵਿਭਾਗ ਦੇ ਚਲ ਰਹੇ ਵੱਖ-ਵੱਖ ਦਫ਼ਤਰਾਂ ਦਾ ਵੀ ਕਿਰਾਇਆਂ ਵੀ ਨਹੀਂ ਦਿੱਤਾ ਜਾ ਰਿਹਾ ਹੈ, ਇਹ ਰਾਸ਼ੀ ਵਧ ਕੇ ਹੁਣ ਕਰੋੜਾਂ ਰੁਪਏ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਥੇਬੰਦੀ ਸਮੇਂ-ਸਮੇਂ ’ਤੇ ਬਕਾਇਆ ਰਾਸ਼ੀ ਲੈਣ ਲਈ ਲਿਖਤੀ ਅਤੇ ਹੋਰ ਸਾਧਨਾਂ ਰਾਹੀਂ ਸਰਕਾਰ ਨਾਲ ਰਾਬਤਾ ਰੱਖਦੀ ਆ ਰਹੀ ਹੈ ਪ੍ਰੰਤੂ ਸਰਕਾਰ ਦਾ ਰਵੱਈਆ ਹਮੇਸ਼ਾ ਨਾਂ-ਪੱਖੀ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਬੋਰਡ ਦੀ ਵਿੱਤੀ ਹਾਲਤ ਕਾਫ਼ੀ ਨਿਘਾਰ ਵੱਲ ਜਾ ਰਹੀ ਹੈ, ਜਿਸ ਨਾਲ ਬੋਰਡ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਸੇਵਾਮੁਕਤ ਸਾਥੀਆਂ ਨੂੰ ਪੈਨਸ਼ਨਾਂ ਦੇਣ ਵਿੱਚ ਅਸਮਰਥ ਹੋ ਗਿਆ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਬਕਾਇਆ ਰਾਸ਼ੀ ਵਿੱਚ ਦੇਰੀ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਗੁਰਚਰਨ ਸਿੰਘ ਤਰਮਾਲਾ, ਸਤਨਾਮ ਸਿੰਘ ਸੱਤਾ, ਪਰਮਜੀਤ ਸਿੰਘ ਬੈਨੀਪਾਲ, ਹਰਮਨਦੀਪ ਸਿੰਘ ਬੋਪਾਰਾਏ, ਗੁਰਦੀਪ ਸਿੰਘ ਪਨੇਸਰ, ਹਰਦੀਪ ਸਿੰਘ, ਰਮਨਦੀਪ ਗਿੱਲ, ਕੰਵਲਜੀਤ ਕੌਰ ਗਿੱਲ, ਕੁਲਦੀਪ ਸਿੰਘ ਮੰਡੇਰ, ਜਗਤਾਰ ਸਿੰਘ, ਬਲਵਿੰਦਰ ਸਿੰਘ, ਅਜੈਬ ਸਿੰਘ ਸਮੇਤ ਯੂਨੀਅਨ ਦੇ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…