Nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਪ੍ਰੀਖਿਆ ਮੁਕੰਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਲਈ ਗਿਆਰ੍ਹਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋੱ ਦਾਖ਼ਲਾ-ਪ੍ਰੀਖਿਆ ਅੱਜ ਜ਼ਿਲ੍ਹਾ ਮੁਹਾਲੀ ਸਮੇਤ ਅੰਮ੍ਰਿਤਸਰ, ਫਿਰੋਜਪੂਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਵਿੱਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਗਈ। ਜਿਸ ਵਿੱਚ ਪੰਜਾਬ ਭਰ ਤੋੱ ਕੁੱਲ 1300 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵੱਲੋਂ ਜ਼ਿਲ੍ਹਾ ਪਟਿਆਲਾ ਅਤੇ ਮੁਹਾਲੀ ਦੇ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ।
ਵਰਣਨਯੋਗ ਹੈ ਕਿ ਮੈਰੀਟੋਰੀਅਸ ਸਕੂਲ ਜੋ ਕਿ ਪੰਜਾਬ ਸਰਕਾਰ ਤਹਿਤ ਕੰਮ ਕਰਦੀ ਸੰਸਥਾ ਸੁਸਾਇਟੀ ਫਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਡ ਮੈਰੀਟੋਰੀਅਸ ਸਟੂਡੈਂਟ ਵੱਲੋੱ ਚਲਾਏ ਜਾਂਦੇ ਹਨ ਜਿਸ ਦੇ ਤਹਿਤ ਵਿੱਦਿਆਰਥੀ ਜਿਨ੍ਹਾਂ ਦੇ ਮੈਟ੍ਰਿਕ ਪ੍ਰੀਖਿਆ ਵਿੱਚ ਜਰਨਲ ਵਿੱਦਿਆਰਥੀਆਂ ਲਈ 70 ਫੀਸਦੀ ਅਤੇ ਐੱਸਸੀ ਵਿਦਿਆਰਥੀਆਂ ਲਈ 65 ਫੀਸਦੀ ਤੋਂ ਵੱਧ ਅੰਕ ਹੁੰਦੇ ਹਨ, ਉਨ੍ਹਾਂ ਨੂੰ ਸਿੱਖਿਆ, ਹੋਸਟਲ ਵਿੱਚ ਰਹਿਣ ਦੀ ਸੁਵਿਧਾ, ਪਾਠ-ਪੁਸਤਕਾਂ, ਵਰਦੀ ਆਦਿ ਮੁਫਤ ਦਿੱਤੇ ਜਾਂਦੇ ਹਨ। ਇਨ੍ਹਾਂ ਵਿਦਿਆਰਥੀਆਂ ਉੱਤੇ ਹੋਣ ਵਾਲਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋੱ ਕੀਤਾ ਜਾਂਦਾ ਹੈ।
ਚੇਅਰਮੈਨ ਸ੍ਰੀ ਕਲੋਹੀਆ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ ਜਿੱਥੇ ਕੁੱਲ 124 ਪ੍ਰੀਖਿਆਰਥੀਆਂ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ ਸੈਕਟਰ-70 ਜਿਥੇ ਕੁੱਲ 80 ਪ੍ਰੀਖਿਆਰਥੀਆਂ ਵੱਲੋਂ ਪ੍ਰੀਖਿਆ ਦਿੱਤੀ ਜਾ ਰਹੀ ਸੀ, ਦਾ ਦੌਰਾ ਕੀਤਾ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚੱਲ ਰਹੀ ਪ੍ਰੀਖਿਆਵਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਵਿਸ਼ੇਸ਼ ਉਡਣ ਦਸਤੇ ਵੀ ਭੇਜੇ ਗਏ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…